ਪ੍ਰਾਈਵੇਟ ਸਕੂਲਾਂ ਦੀ ਸੰਸਥਾ ਨੇ ਵਿਧਾਇਕ ਸਿੱਧੁੂ ਨੂੰ ਲਗਾਤਾਰਤਾ ਪ੍ਰਫੋਰਮਾ ਜਾਰੀ ਕਰਵਾਉਣ ਲਈ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜੇਸ਼ਨ ਦੇ ਇੱਕ ਵਫਦ ਨੇ ਅੱਜ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਨਗਿੰਦਰ ਕੌਰ ਸਹੋਤਾ ਦੀ ਅਗਵਾਈ ਵਿੱਚ ਮੁਹਾਲੀ ਹਲਕੇ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਇੱਕ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਐਸੋਸੀਏਟਿਡ ਸਕੂਲਾਂ ਦੀ ਹੋਂਦ ਬਰਕਰਾਰ ਰੱਖਣ ਲਈ ਲਗਾਤਾਰਤਾ ਪ੍ਰਫੋਰਮਾ ਤੁਰੰਤ ਸਕੁੂਲਾਂ ਨੂੰ ਭੇਜਿਆ ਜਾਵੇ ਤਾਂ ਜੋ ਸਕੂਲ ਅਗਲੇ ਸਾਲਾਂ ਦੇ ਦਾਖਲੇ ਕਰ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਨਗਿੰਦਰ ਕੌਰ ਸਹੋਤਾ ਨੇ ਦੱਸਿਆ ਕਿ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਸੋਸੀਏਟਿਡ ਦੀ ਲਗਾਤਾਰਤਾ ਜਾਰੀ ਰੱਖਣ ਲਈ ਅਜੇ ਤੱਕ ਸਾਲ 2018-19 ਦਾ ਪ੍ਰਫੋਰਮਾ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹਾ ਖੇਤਰ ਵਿੱਚ ਸੈਂਕੜੇ ਸਕੂਲਾਂ ਦੇ ਪ੍ਰਬੰਧਕ ਅਤੇ ਅਧਿਆਪਕ ਆਪਣੇ ਭਵਿੱਖ ਨੂੰ ਲੈ ਚਿੰਤਤ ਹਨ ਅਤੇ ਹਜ਼ਾਰਾਂ ਹੀ ਵਿਦਿਆਰਥੀਆਂ ਦਾ ਭਵਿੱਖ ਦਾਅ ਤੇ ਲੱਗਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਸਿੱਧੂ, ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਤਕ ਉਨ੍ਹਾਂ ਦੀ ਮੰਗ ਪਹੁੰਚਾਉਣ ਅਤੇ ਐਸੋਸੀਏਟਿਡ ਸਕੂਲਾਂ ਲਈ ਇਸ ਸਾਲ ਦਾ ਲਗਾਤਾਰਤਾ ਪ੍ਰਫੋਰਮਾ ਜਾਰੀ ਕਰਵਾਉਣ। ਇਸ ਮੌਕੇ ਸ੍ਰੀ ਸਿੱਧੁੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਐਸੋਸੀਏਟਿਡ ਸਕੂਲਾਂ ਦੀਆਂ ਮੰਗਾਂ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਤਕ ਪਹੁੰਚਾਈਆਂ ਜਾਣਗੀਆਂ ਅਤੇ ਇਹ ਪ੍ਰਫੋਰਮਾ ਜਲਦੀ ਜਾਰੀ ਕਰਵਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …