Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਤੁਰੰਤ ਕਾਬੂ ਪਾਇਆ ਜਾਵੇ: ਸ਼ਰਮਾ ਤੇ ਰੂਬੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ: ਭਾਜਪਾ ਕੌਂਸਲਰ ਅਰੁਣ ਸ਼ਰਮਾ ਅਤੇ ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ ਨੇ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਵੱਧ ਰਹੀ ਆਵਾਰਾ ਕੁੱਤਿਆਂ ਦੀ ਗਿਣਤੀ ’ਤੇ ਕਾਬੂ ਪਾਉਣ ਲਈ ਡਾਗ ਪਾਉਂਡ ਬਣਾਇਆ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਕੌਂਸਲਰਾਂ ਨੇ ਕਿਹਾ ਕਿ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਬਹੁਤ ਵੱਧ ਗਈ ਹੈ, ਇਹ ਕੁੱਤੇ ਜਿੱਥੇ ਬੱਚਿਆਂ ਨੂੰ ਵੱਢ ਰਹੇ ਹਨ ਉੱਥੇ ਬਜ਼ੁਰਗਾਂ ਦੇ ਮਗਰ ਪੈ ਜਾਂਦੇ ਹਨ। ਇਹ ਕੁੱਤੇ ਮਹਿਲਾਵਾਂ ਨੂੰ ਬਹੁਤ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਵਾਰਾ ਕੁੱਤੇ ਕਿਸੇ ਇੱਕ ਵਾਰਡ ਦੀ ਸਮੱਸਿਆ ਨਹੀਂ ਸਗੋਂ ਸਮੁੱਚੇ ਸ਼ਹਿਰ ਦੀ ਗੰਭੀਰ ਸਮੱਸਿਆ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕੁੱਤੇ ਹਿੰਸਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁੱਤਿਆਂ ਦੀ ਨਸਬੰਦੀ ਕਰਨ ਦੇ ਬਾਵਜੂਦ ਇਨ੍ਹਾਂ ਕੁੱਤਿਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਜਿਹੜੇ ਕੁੱਤਿਆਂ ਦੀ ਨਸਬੰਦੀ ਕੀਤੀ ਗਈ ਹੈ, ਉਹ ਕੁੱਤੇ ਪਹਿਲਾਂ ਨਾਲੋਂ ਤਾਕਤਵਰ ਅਤੇ ਖੂੰਖਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਲਕੇ 1 ਫਰਵਰੀ ਨੂੰ ਨਗਰ ਨਿਗਮ ਦੀ ਹੋ ਰਹੀ ਮੀਟਿੰਗ ਵਿੱਚ ਇਹ ਮੁੱਦਾ ਜ਼ੋਰਾਂ ਸ਼ੋਰਾਂ ਨਾਲ ਚੁੱਕਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ