ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ: ਸਿੱਧੂ

ਅਕਾਲੀ ਕੌਂਸਲਰਾਂ ਤੇ ਪਿੰਡਾਂ ਦੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਵਿਧਾਇਕ ਸਿੱਧੂ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਿਗਮ ਅਧੀਨ ਆਉਂਦੇ ਇਤਿਹਾਸਕ ਪਿੰਡ ਸੋਹਾਣਾ, ਮੁਹਾਲੀ, ਮਦਨਪੁਰ, ਸ਼ਾਹੀਮਾਜਰਾ, ਮਟੌਰ ਅਤੇ ਕੁੰਬੜਾ ਦੇ ਲੋਕਾਂ ਨੇ ਸੋਹਾਣਾ ਸਥਿਤ ਸਿੱਧ ਬਾਬਾ ਗੋਪਾਲ ਦਾਸ ਦੀ ਸਮਾਧ ਵਿਖੇ ਇਕੱਤਰ ਹੋ ਕੇ ਡੇਅਰੀ ਅਤੇ ਹੋਰ ਸਮੱਸਿਆਵਾਂ ਸਬੰਧੀ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਪਰਮਿੰਦਰ ਸਿੰਘ ਸੋਹਾਣਾ ਅਤੇ ਸੁਰਿੰਦਰ ਸਿੰਘ ਰੋਡਾ ਨੇ ਵੀ ਪਿੰਡ ਵਾਸੀਆਂ ਅਤੇ ਦੁੱਧ ਉਤਪਾਦਕਾਂ ਦੇ ਹੱਕ ਵਿੱਚ ਹਾਅ ਦਾ ਲਾਅਰਾ ਮਾਰਦਿਆਂ ਵਿਧਾਇਕ ਨੂੰ ਪੱਤਰ ਸੌਂਪਿਆ ਹੈ।
ਸ੍ਰੀ ਸਿੱਧੂ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਉਹ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਲਗਾਤਾਰ ਲੋਕਾਂ ਦੀ ਸੇਵਾ ਕਰ ਰਹੀ ਹੈ ਅਤੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਪਰੋਕਤ ਪਿੰਡਾਂ ਦੇ ਲੋਕਾਂ ਨੇ ਸਥਾਨਿਕ ਵਿਧਾਇਕ ਨੂੰ ਮੰਗ ਪੱਤਰ ਸੌਪਦਿਆਂ ਦੱਸਿਆ ਕਿ ਉਨ੍ਹਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਮਿਲੇ ਹਨ ਕਿ ਉਹ ਆਪਣੇ ਪਸ਼ੂਆਂ ਨੂੰ ਨਿਗਮ ਦੀ ਹੱਦ ਵਿੱਚ ਆਉਂਦੇ ਪਿੰਡਾਂ ’ਚੋਂ ਬਹਾਰ ਕੱਢਿ ਆ ਜਾਵੇ ਜਦਕਿ ਵੱਡੀ ਗਿਣਤੀ ਲੋਕ ਦੁੱਧ ਦੀ ਪੈਦਾਵਾਰ ਤੋਂ ਹੀ ਆਪਣੀ ਰੋਜ਼ੀ ਰੋਟੀ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪਸ਼ੂ ਰੱਖਣ ਲਈ ਗਮਾਡਾ ਜਾਂ ਕਿਸੇ ਅਥਾਰਟੀ ਵੱਲੋਂ ਕੰਟਰੋਲ/ਰਿਜ਼ਰਵ ਕੀਮਤ ’ਤੇ ਡੇਅਰੀ ਫਾਰਮਿੰਗ ਲਈ ਪਲਾਟ ਦਿੱਤੇ ਜਾਣ ਤਾਂ ਜੋ ਉਹ ਆਪਣਾ ਦੁੱਧ ਦਾ ਕਾਰੋਬਾਰ ਜਾਰੀ ਰੱਖ ਸਕਣ।
ਉਨ੍ਰਾਂ ਮੰਗ ਕੀਤੀ ਕਿ ਜਦੋਂ ਤੱਕ ਬਦਲਵੇਂ ਪ੍ਰਬੰਧ ਨਹੀਂ ਹੁੰਦੇ, ਉਦੋਂ ਤੱਕ ਉਨ੍ਹਾਂ ਨੂੰ ਪਿੰਡਾਂ ਵਿੱਚ ਹੀ ਪਸ਼ੂ ਰੱਖਣ ਦੀ ਇਜ਼ਾਜਤ ਦਿੱਤੀ ਜਾਵੇ। ਲੋਕਾਂ ਦੀ ਮੰਗ ਸਬੰਧੀ ਸ੍ਰੀ ਸਿੱਧੂੂ ਨੇ ਦੱਸਿਆ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਉਹ ਪਹਿਲਾਂ ਹੀ ਕਾਰਵਾਈ ਵਿੱਢ ਚੁੱਕੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਇਹ ਮਾਮਲਾ ਲਿਆ ਕੇ ਅਪੀਲ ਕੀਤੀ ਹੈ ਕਿ ਜਿਵੇਂ ਚੰਡੀਗੜ੍ਹ ਪ੍ਰਸ਼ਾਸਨ ਨੇ ਡੇਅਰੀਆਂ ਲਈ ਧਨਾਸ ਵਿਚ ਥਾਂ ਮੁਹੱਈਆ ਕਰਵਾਈ ਹੋਈ ਹੈ, ਉਸੇ ਤਰਜ਼ ’ਤੇ ਨਗਰ ਨਿਗਮ ਐਸ.ਏ.ਐਸ. ਨਗਰ ਅਧੀਨ ਆਉਂਦੇ ਪਿੰਡਾਂ ਦੇ ਪਸ਼ੂ ਪਾਲਕਾਂ ਲਈ ਵੀ ਵੱਖਰੀ ਥਾਂ ਮਹੁੱਈਆ ਕਰਵਾਈ ਜਾਵੇ। ਉਨ੍ਹਾਂ ਨੇ ਇਸ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਨਾਲ ਲਗਾਤਾਰ ਰਾਬਤਾ ਕੀਤਾ ਹੋਇਆ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਵਾ ਕੇ ਹੀ ਹਟਣਗੇ।
ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮਛਲੀਕਲਾਂ ਨੇ ਦੱਸਿਆ ਕਿ ਇਸ ਮੌਕੇ ਲੋਕਾਂ ਨੇ ਇਨ੍ਹਾਂ ਪਿੰਡਾਂ ਸਬੰਧੀ ਵੱਖਰੇ ਬਾਇਲਾਜ਼ ਬਣਾਉਣ ਅਤੇ ਹੋਰ ਮੰਗਾਂ ਵੀ ਸਥਾਨਕ ਵਿਧਾਇਕ ਅੱਗੇ ਰੱਖੀਆਂ ’ਤੇ ਸ੍ਰੀ ਸਿੱਧੂ ਨੇ ਉਨ੍ਹਾਂ ਮੰਗਾਂ ਦੀ ਪੂਰਤੀ ਛੇਤੀ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਾਂਗਰਸ ਆਗੂ ਗੁਰਚਰਨ ਸਿੰਘ ਭੰਵਰਾ, ਹਰਜੀਤ ਸਿੰਘ ਘੋਲਾ, ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਅਜਮੇਰ ਸਿੰਘ, ਚੂਹੜ ਸਿੰਘ ਨੰਬਰਦਾਰ, ਗੁਰਦੀਪ ਸਿੰਘ, ਹਰਪਾਲ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ ਅਤੇ ਗੁਰਦੇਵ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…