Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ 6 ਪਿੰਡਾਂ ਦੇ ਵਸਨੀਕਾਂ ਨੇ ਲਾਇਆ ਧਰਨਾ ਨਿਗਮ ਅਧੀਨ ਆਉਂਦੇ 6 ਪਿੰਡਾਂ ਦੇ ਪਸ਼ੂ ਮਾਲਕਾਂ ਨੂੰ ਭੇਜੇ ਨੋਟਿਸ ਤੇ ਪੁਲੀਸ ਕੇਸ ਵਾਪਸ ਲੈਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ: ਮੁਹਾਲੀ ਨਗਰ ਨਿਗਮ ਅਧੀਨ ਆਉਂਦੇ 6 ਪਿੰਡਾਂ ਦੇ ਵਸਨੀਕਾਂ ਵੱਲੋਂ ਪੇਂਡੂ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਦਫ਼ਤਰ ਦੇ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਖ ਵੱਖ ਸਿਆਸੀ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਸ਼ਮੂਲੀਅਤ ਕੀਤੀ। ਬਾਅਦ ਵਿੱਚ ਨਗਰ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ ਨੂੰ ਇੱਕ ਸਾਂਝਾ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆ ਨੇ ਕਿਹਾ ਕਿ ਪਹਿਲਾਂ ਤਾਂ ਨਗਰ ਨਿਗਮ ਮੁਹਾਲੀ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਤੋਂ ਜ਼ਮੀਨਾਂ ਅਕਵਾਇਰ ਕਰਕੇ ਸਸਤੇ ਭਾਅ ਲੈ ਲਈਆਂ। ਫਿਰ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੇ ਆਪਣੀ ਰੋਜੀ ਰੋਟੀ ਲਈ ਚੰਡੀਗੜ੍ਹ ਵਿੱਚ ਦੁੱਧ ਪਾਉਣ ਦਾ ਕੰਮ ਸ਼ੁਰੂ ਕੀਤਾ ਪਰ ਦੁੱਧ ਦੇ ਸੈਂਪਲ ਭਰ ਕੇ ਇਹਨਾਂ ਦੋਧੀਆਂ ਨੂੰ ਵੀ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪਿੰਡਾਂ ਦੇ ਬਾਹਰ ਡੰਗਰ ਨਾ ਛੱਡਣ ਦਾ ਫੁਰਮਾਨ ਸੁਣਾ ਦਿੱਤਾ ਅਤੇ ਪਿੰਡਾਂ ਦੇ ਵਸਨੀਕਾਂ ਦੇ ਡੰਗਰਾਂ ਨੂੰ ਫਾਟਕਾਂ ਵਿੱਚ ਬੰਦ ਕਰਕੇ ਜੁਰਮਾਨੇ ਕਰਨੇ ਸ਼ੁਰੂ ਕਰ ਦਿੱਤੇ ਗਏ। ਇਸ ਤੋਂ ਬਾਅਦ ਇਨ੍ਹਾਂ ਪਿੰਡਾਂ ਵਿੱਚ ਨਕਸ਼ੇ ਬਣਾਉਣੇ ਲਾਜਮੀ ਕਰ ਦਿੱਤੇ ਗਏ ਅਤੇ ਪਿੰਡ ਵਾਸੀਆਂ ਵਲੋੱ ਬਣਾਈਆਂ ਦੁਕਾਨਾਂ ਨੂੰ ਪ੍ਰਾਪਰਟੀ ਟੈਕਸ ਦੇ ਘੇਰੇ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਪਿੰਡਾਂ ਦੇ ਪੁਰਾਣੇ ਵਸਨੀਕ ਹਨ ਉਹਨਾਂ ਨੂੰ ਪਲਾਟ ਪੂਡਾ ਜਾਂ ਗਮਾਡਾ ਤੋਂ ਅਲਾਟ ਨਹੀਂ ਹੋਏ। ਇਸ ਲਈ ਪਿੰਡਾਂ ਦੇ ਬਾਇਓਲਾਜ ਰੂਲ ਸ਼ਹਿਰਾਂ ਨਾਲੋਂ ਵੱਖਰੇ ਬਣਾਏ ਜਾਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਨਿਗਮ ਅਧੀਨ ਆਉਂਦੇ 6 ਪਿੰਡਾਂ ਦੇ ਵਸਨੀਕਾਂ ਨੂੰ ਡੰਗਰਾਂ ਸਬੰਧੀ ਜਾਰੀ ਨੋਟਿਸ ਵਾਪਸ ਲਏ ਜਾਣ, ਡੰਗਰ ਪਾਲਕਾਂ ਲਈ ਗਮਾਡਾ ਵੱਲੋਂ ਪਲਾਟ ਸਸਤੇ ਭਾਅ ਦਿੱਤੇ ਜਾਣ, ਨਿਗਮ ਅਧੀਨ ਆਉਂਦੇ ਪਿੰਡਾਂ ਲਈ ਵੱਖਰੇ ਮਾਪਦੰਡ ਤੈਅ ਕੀਤੇ ਜਾਣ, ਨਿਗਮ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਦਾ ਪ੍ਰਾਪਰਟੀ ਟੈਕਸ ਮਾਫ ਕੀਤਾ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇ ਉਹਨਾਂ ਦੀਆਂ ਮੰਗਾਂ ਜਲਦੀ ਹੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਜਲਦੀ ਹੀ ਕੈਬਿਨਟ ਮੰਤਰੀ ਸ ਨਵਜੋਤ ਸਿੰਘ ਸਿੱਧੂ ਨੂੰ ਵੀ ਮਿਲਣਗੇ। ਇਸ ਮੌਕੇ ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਜਨਰਲ ਸਕੱਤਰ ਨੰਬਰਦਾਰ ਹਰਮਿੰਦਰ ਸਿੰਘ, ਮੀਤ ਪ੍ਰਧਾਨ ਦਾਰਾ ਸਿੰਘ ਬੈਦਵਾਨ, ਵਾਈਸ ਚੇਅਰਮੈਨ ਅਮਰੀਕ ਸਿੰਘ, ਸਰਪੰਚ ਸਕੱਤਰ ਜਗਦੀਸ਼ ਸਿੰਘ, ਭਿੰਦਰ ਸਿੰਘ ਮਦਨਪੁਰ, ਬਹਾਦਰ ਸਿੰਘ, ਰਣਦੀਪ ਸਿੰਘ ਬੈਦਵਾਨ, ਗੁਰਬਖਸ ਸਿੰਘ, ਮਾਨ ਸਿੰਘ ਸੋਹਾਣਾ, ਨਛੱਤਰ ਸਿੰਘ ਬੈਦਵਾਨ, ਜਸਵੰਤ ਸਿੰਘ ਮਟੌਰ, ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਕਾਲਾ, ਸੰਗਤ ਸਿੰਘ, ਬਾਬਾ ਸਾਧੂ ਸਿੰਘ ਸਾਰੰਗਪੁਰ, ਦਲਜੀਤ ਸਿੰਘ, ਬਾਬਾ ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ ਸੋਮਲ, ਜੋਗਿੰਦਰ ਸਿੰਘ ਬੜੈਲ, ਕਰਮਜੀਤ ਸਿੰਘ ਚਿੱਲਾ ਨੇ ਵੀ ਸੰਬੋਧਨ ਕੀਤਾ। ਆਮ ਆਦਮੀ ਪਾਰਟੀ ਵੱਲੋਂ ਪਿੰਡ ਵਾਸੀਆਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਆਮ ਆਦਮੀ ਪਾਰਟੀ ਦੀ ਜਿਲਾ ਮੁਹਾਲੀ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ 6 ਪਿੰਡਾਂ ਦੇ ਵਸਨੀਕਾਂ ਵੱਲੋਂ ਦਿੱਤੇ ਗਏ ਧਰਨੇ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਗਿਆ। ਇਸ ਮੌਕੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੇ ਨਾਲ ਖੜੀ ਹੈ ਅਤੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨਾਲ ਕਿਸੇ ਤਰ੍ਹਾਂ ਦਾ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ