Share on Facebook Share on Twitter Share on Google+ Share on Pinterest Share on Linkedin ਪੰਜਾਬ ਕੈਬਨਿਟ ਵੱਲੋਂ ਐਡਵੋਕੇਟ ਜਨਰਲ ਦੇ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਲਾਅ ਆਫੀਸਰ ਇੰਗੇਜਮੈਂਟ ਬਿੱਲ ਦੇ ਖਰੜੇ ਨੂੰ ਪ੍ਰਵਾਨਗੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸੀਐਮਡੀ ਦੇ ਅਹੁਦੇ ਲਈ ਨਿਰਧਾਰਿਤ ਯੋਗਤਾ ਤੇ ਤਜਰਬੇ ਵਿੱਚ ਸੋਧ ਨੂੰ ਮਨਜ਼ੂਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਮਾਰਚ: ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਦੇ ਏਜੰਡੇ ਦੇ ਹਿੱਸੇ ਵਜੋਂ ਪੰਜਾਬ ਮੰਤਰੀ ਮੰਡਲ ਨੇ ਜਨਰਲ ਐਡਵੋਕੇਟ ਦੇ ਦਫ਼ਤਰ ਦੇ ਕੰਮ-ਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਨਿਯੁਕਤੀਆਂ ਨੁੂੰ ਦਰੁਸਤ ਕਰਨ ਲਈ ਇੱਕ ਖਰੜਾ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਅਤੇ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਕਾਰਪੋਰੇਸ਼ਨ ਦੇ ਚੇਅਰਮੈਨ-ਕਮ-ਪ੍ਰਬੰਧਕੀ ਡਾਇਰੈਕਟਰ (ਸੀ.ਐਮ.ਡੀ) ਦੇ ਅਹੁੱਦੇ ਲਈ ਯੋਗਤਾ ਤੇ ਤਜ਼ਰਬੇ ਵਾਸਤੇ ਕੁੰਜੀਵੱਤ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਬੁਲਾਰੇ ਅਨੁਸਾਰ ‘ਦੀ ਪੰਜਾਬ ਲਾਅ ਆਫਿਸਰਜ਼ (ਇੰਗੇਜ਼ਮੈਂਟ) ਐਕਟ 2017’ ਵਿਧਾਨ ਸਭਾ ਦੇ ਚੱਲ ਰਹੇ ਸਮਾਗਮ ਦੌਰਾਨ ਸਦਨ ਵਿੱਚ ਪੇਸ਼ ਕੀਤਾ ਜਾਵੇਗਾ ਜਿਸ ਦੇ ਖਰੜੇ ਨੂੰ ਅੱਜ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਖੇ ਨਵੇਂ ਮੰਤਰੀ ਮੰਡਲ ਦੀ ਹੋਈ ਦੂਜੀ ਮੀਟਿੰਗ ਦੌਰਾਨ ਪ੍ਰਵਾਨਗੀ ਦਿੱਤੀ ਗਈ। ਇਸ ਪ੍ਰਸਤਾਵਿਤ ਕਾਨੂੰਨ ਦੀ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਦਾ ਉਦੇਸ਼ ਐਡਵੋਕੇਟ ਜਨਰਲ ਦੇ ਦਫ਼ਤਰ ਲਈ ਲਾਅ ਅਫਸਰਾਂ ਦੀਆਂ ਸੇਵਾਵਾਂ ਪੂਰੀ ਤਰ੍ਹਾਂ ਮੈਰਿਟ ਦੇ ਅਧਾਰ ’ਤੇ ਪ੍ਰਾਪਤ ਕਰਨ ਵਾਸਤੇ ਪ੍ਰਭਾਵੀ ਵਿਧੀ ਵਿਧਾਨ ਤਿਆਰ ਕਰਨਾ ਹੈ। ਇਸ ਸਬੰਧ ਵਿੱਚ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਤੇ ਹਾਈ ਕੋਰਟ ਨੇ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ। ਇਸ ਬਿਲ ਦੇ ਕਾਨੂੰਨ ਬਣਨ ਤੋਂ ਬਾਅਦ ਸੀਨੀਅਰ ਐਡਵੋਕੇਟ ਜਨਰਲ, ਵਧੀਕ ਐਡਵੋਕੇਟ ਜਨਰਲ, ਸੀਨੀਅਰ ਡਿਪਟੀ ਐਡਵੋਕੇਟ ਜਨਰਲ, ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ-ਤੇ ਐਡਵੋਕੇਟ ਆਨ ਰਿਕਾਰਡ ਦੀ ਨਿਯੁਕਤੀ ਵਿੱਚ ਵੱਧ ਪਾਰਦਰਸ਼ਤਾ ਅਤੇ ਬਾਹਰਮੁੱਖਤਾ ਆਵੇਗੀ। ਮੰਤਰੀ ਮੰਡਲ ਦੇ ਲਏ ਗਏ ਫੈਸਲੇ ਨਾਲ ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸੀ.ਐਮ.ਡੀ. ਇੱਕ ਆਈ.ਏ.ਐਸ ਅਧਿਕਾਰੀ ਹੋਵੇਗਾ ਜੋ ਪ੍ਰਮੁੱਖ ਸਕੱਤਰ ਜਾਂ ਇਸ ਤੋਂ ਉਪਰਲੇ ਰੈਂਕ ਦਾ ਅਧਿਕਾਰੀ ਹੋਵੇਗਾ। ਉਸ ਲਈ ਬਿਜਲੀ ਸੈਕਟਰ ਵਿੱਚ ਕੰਮ ਕਰਨ ਦਾ ਤਜਰਬਾ ਵੀ ਜ਼ਰੂਰੀ ਹੋਵੇਗਾ। ਇਸੇ ਦੌਰਾਨ ਮੰਤਰੀ ਮੰਡਲ ਨੇ ਉਪਰੋਕਤ ਅਸਾਮੀ ਲਈ ਯੋਗਤਾ ਤੇ ਤਜਰਬੇ ਦੇ ਨਾਲ ਸ਼ਰਤਾਂ ਅਤੇ ਬਾਨਾਂ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਾਸਤੇ ਮੁੱਢਲੀ ਯੋਗਤਾ ਸਿਵਲ ਇੰਜੀਨੀਅਰਿੰਗ, ਇਲੈਕਟਰੋਨਿਕ ਤੇ ਕਮਿਊਨਿਕੇਸ਼ਨ ਇੰਜੀਨੀਅਰਿੰਗ, ਇੰਸਟਰੂਮੈਂਟਲ ਇੰਜੀਨੀਅਰਿੰਗ ਤੇ ਇਨਫਰਮੇਸ਼ਨ ਤਕਨਾਲੋਜੀ ਹੋਵੇਗੀ। ਇਸ ਤੋਂ ਇਲਾਵਾ ਸੀ.ਐਮ.ਡੀ. ਦੀ ਅਸਾਮੀ ਲਈ ਸੈਂਟਰਲ ਇਲੈਕਟਰੀਸਿਟੀ ਅਥਾਰਟੀ ਦਾ ਤਜਰਬਾ ਪ੍ਰਵਾਨ ਯੋਗ ਹੋਵੇਗਾ। ਇੱਕ ਹੋਰ ਫੈਸਲਾ ਲੈਂਦੇ ਹੋਏ ਮੰਤਰੀ ਮੰਡਲ ਨੇ ਇੰਸਪੈਕਟਰ ਜਨਰਲ ਆਫ਼ ਪੁਲੀਸ (ਸੇਵਾਮੁਕਤ) ਖੂਬੀ ਰਾਮ ਦੀਆਂ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਵਜੋਂ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਏਡੀਜੀਪੀ) ਦੇ ਰੈਂਕ ਵਿੱਚ ਸੇਵਾਵਾਂ ਪ੍ਰਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦਾ ਰੁਤਬਾ, ਤਨਖਾਹ, ਭੱਤੇ, ਅਧਿਕਾਰ ਵਗੈਰਾ ਸਭ ਏਡੀਜੀਪੀ ਦੇ ਬਰਾਬਰ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ