Share on Facebook Share on Twitter Share on Google+ Share on Pinterest Share on Linkedin ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦਾ ਵਫ਼ਦ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਮਿਲਿਆ ਕੈਪਟਨ ਨੇ ਯੂਨੀਅਨ ਦੀਆਂ ਮੰਗਾਂ ’ਤੇ ਪੱਤਰਕਾਰਾਂ ਨਾਲ ਕੀਤੇ ਚੋਣ ਮੈਨੀਫੈਸਟੋ ਵਾਅਦੇ ਜਲਦ ਪੂਰੇ ਕਰਨ ਦਾ ਭਰੋਸਾ ਦਿੱਤਾ: ਜੰਡੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਨਵੰਬਰ: ਫੀਲਡ ਤੇ ਡੈਸਕਾਂ ’ਤੇ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਅਤੇ ਮੰਗਾਂ ਦੀ ਪੂਰਤੀ ਸਬੰਧੀ ਅੱਜ ਪੱਤਰਕਾਰਾਂ ਦਾ ਇੱਕ ਵਫ਼ਦ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਚੇਅਰਮੈਨ ਬਲਬੀਰ ਸਿੰਘ ਜੰਡੂ ਅਤੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਦੀ ਅਗਵਾਈ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਵਿੱਚ ਮਿਲਿਆ ਅਤੇ ਮੁੱਖ ਮੰਤਰੀ ਨੇ ਯੂਨੀਅਨ ਦੀਆਂ ਮੁੱਖ ਮੰਗਾਂ ਨੂੰ ਤੁਰੰਤ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਵਫ਼ਦ ਵਿੱਚ ਸੀਨੀਅਰ ਮੀਤ ਪ੍ਰਧਾਨ ਰਾਜਨ ਮਾਨ ਅੰਮ੍ਰਿਤਸਰ ਅਤੇ ਜੈ ਸਿੰਘ ਛਿੱਬਰ ਵੀ ਸ਼ਾਮਲ ਸਨ। ਇਸ ਮੌਕੇ ਚੇਅਰਮੈਨ ਬਲਬੀਰ ਜੰਡੂ ਨੇ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਜਿਵੇਂ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ’ਤੇ ਟੋਲ ਟੈਕਸ ਦੀ ਮੁਆਫ਼ੀ, 60 ਸਾਲ ਤੋਂ ਵੱਧ ਦੇ ਪੱਤਕਰਾਰਾਂ ਦੀ ਪੈਨਸ਼ਨ, ਮੁਫ਼ਤ ਬੱਸ ਸਫ਼ਰ, ਪੱਤਰਕਾਰਾਂ ਦਾ ਬੀਮਾਂ ਤੋਂ ਇਨਾਵਾ ਫੀਲਡ ‘ਚ ਕੰਮ ਕਰਦਿਆਂ ਅਤੇ ਡੈਸਕਾਂ ’ਤੇ ਕੰਮ ਕਰਦਿਆਂ ਪੇਸ਼ ਆਊਣ ਵਾਲੀਆਂ ਮੁਸ਼ਕਲਾਂ ਤੋਂ ਇਲਾਵਾ ਕਾਂਗਰਸ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਪੱਤਰਕਾਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਿਆਂ ਕਰਨ ਸਬੰਧੀ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਸ੍ਰੀ ਜੰਡੂ ਨੇ ਕਿਹਾ ਕਿ ਯੂਨੀਅਨ ਦੀ ਪਹਿਲੀ ਸਫਲਤਾ ਤਹਿਤ ਸਟੇਟ ਹਾਈਵੇਅ ’ਤੇ ਸਥਿਤ ਟੂਲ ਪਲਾਜ਼ਾ ‘ਤੇ ਪੰਜਾਬ ਸਰਕਾਰ ਦੇ ਰਜਿਸਟਡ ਪੱਤਰਕਾਰਾਂ ਦਾ ਪਹਿਲਾਂ ਹੀ ਟੈਕਸ ਮੁਆਫ਼ ਕਰਵਾਇਆ ਜਾ ਚੁੱਕਾ ਹੈ। ਜਦਕਿ ਅੱਜ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਕਤ ਮੰਗਾਂ ਨੂੰ ਜਲਦ ਪੂਰਿਆਂ ਕਰਨ ਤੋਂ ਇਲਾਵਾ ਆਪਣੇ ਚੋਣ ਮੈਨੀਫੈਸਟੋ ਨੂੰ ਵੀ ਜਲਦੀ ਅਮਲੀਜਾਮਾਂ ਪਹਿਨਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ‘ਤੇ ਸਥਿਤ ਟੋਲ ਪਲਾਜ਼ਾਂ ਦੀ ਮੁਆਫ਼ੀ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਹੇਠਲੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਕੇ ਨੈਸ਼ਨਲ ਹਾਈਵੇਅ ਅਥਾਰਿਟੀ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ ਗਿਆ
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ