nabaz-e-punjab.com

ਪੰਜਾਬ ਸਰਕਾਰ ਵੱਲੋਂ 16 ਆਈਏਐਸ ਅਤੇ 17 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ

ਸਿੱਖਿਆ ਬੋਰਡ ਦੀ ਸਕੱਤਰ ਹਰਗੁਣਜੀਤ ਕੌਰ ਨੂੰ ਵੀ ਬਦਲਿਆ, ਸ੍ਰੀਮਤੀ ਅਰੀਨਾ ਦੁੱਗਲ ਨੂੰ ਲਾਇਆ ਬੋਰਡ ਦਾ ਸਕੱਤਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਗਸਤ:
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ 16 ਆਈ.ਏ.ਐਸ ਅਤੇ 17 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਮਨੀਕਾਂਤ ਪ੍ਰਸ਼ਾਦ ਸਿੰਘ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਮਾਲ ਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਕਰ, ਸ੍ਰੀਮਤੀ ਵਿੰਨੀ ਮਹਾਜਨ ਨੂੰ ਵਧੀਕ ਮੁੱਖ ਸਕੱਤਰ, ਹਾਊਸਿੰਗ ਤੇ ਸ਼ਹਿਰੀ ਵਿਕਾਸ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਉਦਯੋਗ ਤੇ ਕਾਮਰਸ ਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਸੂਚਨਾ ਤਕਨਾਲੋਜੀ ਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਇਨਵੈਸਟਮੈਂਟ ਪ੍ਰੋਮੋਸ਼ਨ, ਸੰਜੇ ਕੁਮਾਰ ਨੂੰ ਪ੍ਰਮੁੱਖ ਸਕੱਤਰ, ਖੇਡਾਂ ਤੇ ਨੌਜਵਾਨ ਸੇਵਾਵਾਂ ਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਯੋਜਨਾ, ਰੌਸ਼ਨ ਸੰਕਾਰੀਆ ਨੂੰ ਪ੍ਰਮੁੱਖ ਸਕੱਤਰ, ਅਨੁਸੂਚਿਤ ਜਾਤੀਆਂ ਤੇ ਪਛੜੇ ਵਰਗਾਂ ਦੀ ਭਲਾਈ ਤੇ ਵਾਧੂ ਚਾਰਜ ਵਿੱਤ ਕਮਿਸ਼ਨਰ, ਜੰਗਲਾਤ ਤੇ ਜੰਗਲੀ ਜੀਵ ਦਿੱਤਾ ਹੈ।
ਆਰ. ਵੈਂਕਟ ਰਤਨਮ ਨੂੰ ਪ੍ਰਮੁੱਖ ਸਕੱਤਰ, ਲੇਬਰ, ਰਾਕੇਸ਼ ਕੁਮਾਰ ਵਰਮਾ ਨੂੰ ਪ੍ਰਮੁੱਖ ਸਕੱਤਰ ਸਾਇੰਸ ਟੈਕਨਾਲੋਜੀ ਅਤੇ ਵਾਤਾਵਰਨ, ਰਾਜ ਕਮਲ ਚੌਧਰੀ ਨੂੰ ਸਕੱਤਰ, ਖਰਚਾ (ਵਿੱਤ ਵਿਭਾਗ) ਤੇ ਵਾਧੂ ਚਾਰਜ ਸਕੱਤਰ, ਸ਼ਿਕਾਇਤ ਨਿਵਾਰਣ ਤੇ ਵਾਧੂ ਚਾਰਜ ਸਕੱਤਰ ਪ੍ਰਸਾਸ਼ਨਿਕ ਸੁਧਾਰਾਂ ਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਪ੍ਰਸਾਸ਼ਨਿਕ ਸੁਧਾਰਾਂ ਕਮਿਸ਼ਨ, ਹਰਜੀਤ ਸਿੰਘ ਨੂੰ ਪਛੜੇ ਵਰਗਾਂ ਦੀ ਭਲਾਈ ਲਈ ਪੰਜਾਬ ਰਾਜ ਕਮਿਸ਼ਨ ਦੇ ਮੈਂਬਰ ਸਕੱਤਰ ਤੇ ਵਾਧੂ ਚਾਰਜ ਕਮਿਸ਼ਨਰ, ਗੁਰਦੁਆਰ ਚੋਣਾਂ, ਪੰਜਾਬ ਤੇ ਵਾਧੂ ਚਾਰਜ ਕਮਿਸ਼ਨਰ, ਫਰੀਦਕੋਟ ਡਵੀਜ਼ਨ, ਫਰੀਦਕੋਟ, ਬਲਦਿਓ ਪੁਰੂਸ਼ਾਰਥਾ ਨੂੰ ਸਕੱਤਰ, ਲੋਕਪਾਲ ਤੇ ਵਾਧੂ ਚਾਰਜ ਕਮਿਸ਼ਨਰ, ਜਲੰਧਰ ਡਵੀਜ਼ਨ, ਜਲੰਧਰ, ਸ੍ਰੀਮਤੀ ਤਨੂ ਕਸ਼ਯਪ ਨੂੰ ਸੰਯੁਕਤ ਵਿਕਾਸ ਕਮਿਸ਼ਨਰ, ਸੰਗਠਿਤ ਪੇਂਡੂ ਵਿਕਾਸ ਤੇ ਵਾਧੂ ਚਾਰਜ ਕਮਿਸ਼ਨਰ, ਮਨਰੇਗਾ ਤੇ ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਮਹਿਲਾ ਕਮਿਸ਼ਨ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ.)।
ਦਲਜੀਤ ਸਿੰਘ ਮਾਂਗਟ ਨੂੰ ਵਿਸ਼ੇਸ਼ ਸਕੱਤਰ ਯੋਜਨਾ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਜਲ ਸਰੋਤ, ਪ੍ਰਾਨੀਤ ਨੂੰ ਡਿਪਟੀ ਕਮਿਸ਼ਨਰ, ਬਠਿੰਡਾ ਤੇ ਵਾਧੂ ਚਾਰਜ ਚੇਅਰਮੈਨ, ਸੁਧਾਰ ਟਰੱਸਟ, ਬਠਿੰਡਾ, ਸ੍ਰੀਮਤੀ ਗੁਰਨੀਤ ਤੇਜ ਨੂੰ ਵਿਸ਼ੇਸ਼ ਸਕੱਤਰ, ਹਾਊਸਿੰਗ ਤੇ ਸ਼ਹਿਰੀ ਵਿਕਾਸ ਤੇ ਵਾਧੂ ਚਾਰਜ ਡਾਇਰੈਕਟਰ, ਟਾਊਨ ਤੇ ਕੰਟਰੀ ਪਲਾਨਿੰਗ, ਤੇਜਿੰਦਰ ਸਿੰਘ ਧਾਲੀਵਾਲ ਨੂੰ ਰਾਜ ਟਰਾਂਸਪੋਰਟ ਕਮਿਸ਼ਨਰ, ਪੰਜਾਬ ਤੇ ਵਾਧੂ ਚਾਰਜ ਡਿਪਟੀ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ, ਦਵਿੰਦਰ ਪਾਲ ਸਿੰਘ ਖਰਬੰਦਾ ਨੂੰ ਡਾਇਰੈਕਟਰ, ਉਦਯੋਗ ਤੇ ਕਾਮਰਸ ਤੇ ਵਾਧੂ ਚਾਰਜ ਮੈਨੈਜਿੰਗ ਡਾਇਰੈਕਟਰ, ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਵਿੱਤ ਕਾਰਪੋਰੇਸ਼ਨ ਲਗਾਇਆ ਗਿਆ ਹੈ ਅਤੇ ਸ੍ਰੀਮਤੀ ਆਸ਼ਿਕਾ ਜੈਨ ਦੀ ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਵਜੋਂ ਨਿਯੁਕਤੀ ਲਈ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ।
ਇਸੇ ਤਰ੍ਹਾਂ ਪੀਸੀਐਸ ਅਧਿਕਾਰੀਆਂ ਵਿੱਚ ਸ੍ਰੀਮਤੀ ਹਰਗੁਨਜੀਤ ਕੌਰ ਨੂੰ ਵਧੀਕ ਸਕੱਤਰ, ਪਰਸੋਨਲ ਤੇ ਵਾਧੂ ਚਾਰਜ ਵਧੀਕ ਮੈਨੇਜਿੰਗ ਡਾਇਰੈਕਟਰ, ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਲਿਮਟਿਡ, ਸ੍ਰੀਮਤੀ ਨੀਰੂ ਕਟਿਆਲ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ, ਜਗਰਾਉਂ, ਸ੍ਰੀਮਤੀ ਅਮਰਬੀਰ ਕੌਰ ਭੁੱਲਰ ਦੀ ਜਨਰਲ ਮੈਨੇਜਰ (ਪਰਸੋਨਲ ਤੇ ਪ੍ਰਸ਼ਾਸਨ) ਪਨਸਪ ਵਜੋਂ ਨਿਯੁਕਤੀ ਲਈ ਸੇਵਾਵਾਂ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ। ਪਰਮਦੀਪ ਸਿੰਘ ਨੂੰ ਸਬ ਡਿਵੀਜ਼ਨਲ ਮੈਜਿਸਟੇ੍ਰਟ, ਫਰੀਦਕੋਟ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟੇ੍ਰਟ, ਕੋਟਕਪੁਰਾ, ਸ੍ਰੀਮਤੀ ਰਾਜਦੀਪ ਕੌਰ ਨੂੰ ਡਿਪਟੀ ਸਕੱਤਰ, ਰੁਜ਼ਗਾਰ ਉੱਤਪਤੀ ਤੇ ਸਿਖਲਾਈ ਤੇ ਵਾਧੂ ਚਾਰਜ ਵਧੀਕ ਡਾਇਰੈਕਟਰ, ਰੁਜ਼ਗਾਰ ਉੱਤਪਤੀ ਤੇ ਸਿਖਲਾਈ, ਸ੍ਰੀ ਹਰਜੀਤ ਸਿੰਘ ਸੰਧੂ ਨੂੰ ਸਬ ਡਿਵੀਜ਼ਨਲ ਮੈਜਿਸਟੇ੍ਰਟ, ਬੁਢਲਾਡਾ, ਮਿਸ ਅਨੁਪ੍ਰੀਤ ਕੌਰ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ, ਪੱਟੀ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟ੍ਰੇਟ, ਭੀਖੀਵਿੰਡ, ਸੁਰਿੰਦਰ ਸਿੰਘ ਨੂੰ ਸਬ ਡਿਵੀਜ਼ਨਲ ਮੈਜਿਸਟੇ੍ਰਟ, ਤਰਨਤਾਰਨ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟੇ੍ਰਟ ਖਡੂਰ ਸਹਿਬ। ਸ੍ਰੀਮਤੀ ਅਰੀਨਾ ਦੁੱਗਲ ਦੀ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਵਜੋਂ ਨਿਯੁਕਤੀ ਲਈ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ ਤੇ ਵਾਧੂ ਚਾਰਜ ਲੈਂਡ ਐਕੂਜੀਸ਼ਨ ਕੁਲੈਕਟਰ, ਗਮਾਡਾ।
ਰਾਜੀਵ ਕੁਮਾਰ ਵਰਮਾ ਦੀ ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਵਜੋਂ ਨਿਯੁਕਤੀ ਲਈ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟੇ੍ਰਟ ਨਕੋਦਰ, ਨਿਤਿਸ਼ ਸਿੰਗਲਾ ਦੀ ਸੰਯੁਕਤ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਵਜੋਂ ਨਿਯੁਕਤੀ ਲਈ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ, ਸਤਵੰਤ ਸਿੰਘ ਨੂੰ ਲੈਂਡ ਐਕੂਜਿਸ਼ਨ ਕੁਲੈਕਟਰ, ਸੁਧਾਰ ਟਰੱਸਟ, ਲੁਧਿਆਣਾ, ਨਰਿੰਦਰ ਸਿੰਘ-2 ਨੂੰ ਸਬ ਡਿਵੀਜ਼ਨਲ ਮੈਜਿਸਟੇ੍ਰਟ, ਜ਼ੀਰਾ, ਮਿਸ ਹਰਕੀਰਤ ਕੌਰ ਚੰਨੇ ਨੂੰ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਪਟਿਆਲਾ ਤੇ ਵਾਧੂ ਚਾਰਜ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪਟਿਆਲਾ, ਅਮਿਤ ਗੁਪਤਾ ਨੂੰ ਸਬ ਡਵੀਜ਼ਨਲ ਮੈਜਿਸਟੇ੍ਰਟ, ਫਿਰੋਜ਼ਪੁਰ, ਅਸ਼ੋਕ ਕੁਮਾਰ ਨੂੰ ਸਬ ਡਵੀਜ਼ਨਲ ਮੈਜਿਸਟੇ੍ਰਟ, ਡੇਰਾ ਬਾਬਾ ਨਾਨਕ ਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟੇ੍ਰਟ, ਕਲਾਨੌਰ ਅਤੇ ਅਰਸ਼ਦੀਪ ਸਿੰਘ ਲੁਬਾਣਾ ਨੂੰ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਪਠਾਨਕੋਟ ਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ, (ਜਨਰਲ) ਪਠਾਨਕੋਟ ਵਿੱਚ ਤਾਇਨਾਤ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…