AAP MLA Kulwant Singh

ਪੰਜਾਬ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਮੁਹਾਲੀ ਨੂੰ ਦਿੱਤੀਆਂ ਵੱਡੀਆਂ ਸੌਗਾਤਾਂ

ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੀਆਂ ਮੰਗਾਂ ਮੰਨਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ
ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਬਜਟ ਵਿੱਚ ਮੁਹਾਲੀ ਨੂੰ ਵੱਡੀਆਂ ਸੌਗਾਤਾਂ ਦੇਣ ਨਾਲ ਆਪ ਵਲੰਟੀਅਰਾਂ ਸਮੇਤ ਇਲਾਕੇ ਦੇ ਲੋਕ ਬਾਗੋਬਾਗ ਹੋ ਗਏ ਹਨ। ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਬਜਟ ਸੈਸ਼ਨ ਵਿੰਚ ਮੁਹਾਲੀ ਦੇ ਵਿਕਾਸ ਲਈ ਕੁਝ ਮੰਗਾਂ ਦੀ ਤਜਵੀਜ਼ ਰੱਖੀ ਸੀ, ਜਿਨ੍ਹਾਂ ਨੂੰ ਅੱਜ ਬਜਟ ਸੈਸ਼ਨ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ, ਦਰਅਸਲ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਬਜਟ ਸੈਸ਼ਨ ਵਿੱਚ ਸਰਕਾਰ ਸਾਹਮਣੇ ਕੁਝ ਮੰਗਾਂ ਰੱਖੀਆ ਸਨ, ਜਿਨ੍ਹਾਂ ਮੁਤਾਬਕ ਮੁਹਾਲੀ ਵਿੱਚ ਅਤਿ-ਆਧੁਨਿਕ ਪੰਜਾਬ ਇੰਸਟੀਚਿਊਟ ਆਫ਼ ਲੀਵਰ ਐਂਡ ਬਾਇਲਰੀ ਸੈਂਸਿਜ਼ ਦੀ ਸਥਾਪਨਾ ਕੀਤਾ ਜਾਣ ਦੀ ਮੰਗ ਸੀ, ਸ਼ਹਿਰ ਦੇ ਨੇੜੇ ਫਿਨਟੈੱਕ ਸਿਟੀ ਸਥਾਪਿਤ ਕਰਨ ਦੀ ਤਜਵੀਜ਼ ਹੈ, ਜਿੱਥੇ ਫਿਨਟੈੱਕ, ਬਲਾਕ-ਚੇਨ ਤਕਨੀਕ ਅਤੇ ਆਰਟੀਫੀਸ਼ੀਅਲ ਇਨਟੈਲੀਜੈਂਸ ਵਰਗੇ ਖੇਤਰਾਂ ਵਿੱਚ ਨਿੱਜੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ, ਲੋਕਾਂ ਦੀ ਸੁਰੱਖਿਆ ਲਈ ਪੂਰੇ ਰਾਜ ਵਿੱਚ ਸੀਸੀਟੀਵੀ ਨੈੱਟਵਰਕ ਲਗਾਏ ਜਾਣ, ਜਿਸ ਦਾ ਆਰੰਭ ਮੌਜੂਦਾ ਵਿੱਤੀ ਸਾਲ ਦੌਰਾਨ ਮੁਹਾਲੀ ਅਤੇ ਪੰਜਾਬ ਪੁਲੀਸ ਮਹਿਲਾ ਮਿੱਤਰ ਕੇਂਦਰ ਵਿੱਚ 5 ਕਰੋੜ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਜਾਣਗੇ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿਖੇ ਆਧੁਨਿਕ ਜ਼ਿਲ੍ਹਾ ਜੇਲ੍ਹ ਦੀ ਉਸਾਰੀ ਲਈ ਪਿੰਡ ਕੁਰੜਾ ਵਿਖੇ 17.5 ਏਕੜ ਜ਼ਮੀਨ ਦੀ ਸਿਫਾਰਸ਼ ਕੀਤੀ ਗਈ ਹੈ ਅਤੇ ਚਾਲੂ ਵਿੱਤੀ ਸਾਲ ਦੌਰਾਨ ਮਾਡਰਨ ਜੇਲ੍ਹ ਦੀ ਉਸਾਰੀ ਲਈ ਮੁੱਢਲੇ ਤੌਰ ’ਤੇ 10 ਕਰੋੜ ਰੁਪਏ ਰੱਖੇ ਗਏ। ਇਸ ਤੋਂ ਇਲਾਵਾ ਮੁਹਾਲੀ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਭਲਾਈ ਸੇਵਾਵਾਂ ਇੱਕ ਹੀ ਛੱਤ ਹੇਠ ਪ੍ਰਦਾਨ ਕਰਨ ਲਈ ਡਾ. ਬੀ.ਆਰ. ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਜਾਵੇਗੀ, ਜਲ ਸਪਲਾਈ ਸਕੀਮਾਂ ਦੇ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਰੱਖ-ਰਖਾਓ ਨੂੰ ਮਜ਼ਬੂਤ ਕਰਨ ਲਈ ਸ਼ਹਿਰ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਜਲ ਭਵਨ ਦੀ ਉਸਾਰੀ ਮੌਜੂਦਾ ਵਿੱਤੀ ਸਾਲ ਦੌਰਾਨ ਕੀਤੀ ਜਾਵੇਗੀ, ਚਾਲੂ ਵਿੱਤੀ ਸਾਲ ਦੌਰਾਨ ਇੱਥੇ ਸਾਬਕਾ ਸੈਨਿਕਾਂ ਲਈ ਇੱਕ ਬਿਰਧ ਆਸ਼ਰਮ ਬਣਾਉਣ ਲਈ ਸਰਕਾਰ ਪ੍ਰਤੀਬੱਧ ਹੈ।
ਜਾਣਕਾਰੀ ਮੁਤਾਬਕ ਇਹ ਸਾਰੀਆਂ ਮੰਗਾਂ ਇਲਾਕੇ ਦੇ ਲੋਕਾਂ ਨਾਲ ਰਾਇ ਮਸ਼ਵਰੇ ਤੋਂ ਬਾਅਦ ਸਰਕਾਰ ਦੇ ਸਨਮੁੱਖ ਕੀਤੀਆਂ ਗਈਆਂ ਹਨ। ਇਨ੍ਹਾਂ ਮੰਗਾਂ ਦੇ ਪੂਰੀਆਂ ਹੋਣ ਮਗਰੋਂ ਇਲਾਕੇ ਨੂੰ ਵੱਡੀ ਸਹੂਲਤ ਪ੍ਰਦਾਨ ਹੋਵੇਗੀ, ਇਹ ਸਾਰੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰ ਰਹੀ ਹੈ, ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਅਤੇ ਪੂਰੇ ਪੰਜਾਬ ਲਈ ਅੱਜ ਬਜਟ ਵਿੱਚ ਦਿੱਤੀਆਂ ਗਈਆਂ ਸੌਗਾਤਾਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ‘ਵਿੱਚ ਪੰਜਾਬ ਲਈ ਪਿਆਰ ਦੀ ਬਦੌਲਤ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਸਮੂਹ ਲੀਡਰਸ਼ਿਪ ਅਤੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…