nabaz-e-punjab.com

ਪੰਜਾਬ ਸਰਕਾਰ ਵੱਲੋਂ ਸਾਲ-2018 ਲਈ 18 ਗਜ਼ਟਿਡ ਤੇ 39 ਰਾਖਵੀਆਂ ਛੁੱਟੀਆਂ ਦੀ ਸੂਚੀ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ:
ਪੰਜਾਬ ਸਰਕਾਰ ਵੱਲੋਂ ਸਾਲ 2018 ਲਈ 18 ਗਜਟਿਡ ਅਤੇ 39 ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੁਲਾਜ਼ਮ ਹੁਣ 5 ਰਾਖਵੀਆਂ ਛੁੱਟੀਆਂ ਲੈ ਸਕਣਗੇ, ਜਦੋਂਕਿ ਪਹਿਲਾਂ ਸਿਰਫ 2 ਰਾਖਵੀਆਂ ਛੁੱਟੀਆਂ ਦੀ ਸਹੂਲਤ ਸੀ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2018 ਵਿੱਚ ਗਜਟਿਡ ਛੁੱਟੀਆਂ ਨੂੰ ਘੱਟ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਲੋਕਾਂ ਨੂੰ ਬੇਹਤਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਅਤੇ ਵਿਦਿਅਕ ਅਦਾਰਿਆਂ ਵਿੱਚ ਪੜਾਈ ਦੇ ਦਿਨਾਂ ਵਿੱਚ ਵਾਧਾ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਸੁਧਾਰ ਨਾਲ ਰਾਜ ਸਰਕਾਰ ਦੇ ਦਫ਼ਤਰ ਸਾਲ 2017 ਦੇ ਮੁਕਾਬਲੇ 2018 ਵਿੱਚ 21 ਦਿਨ ਵੱਧ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮ ਆਪਣੀ ਸਹੂਲਤ ਅਨੁਸਾਰ ਪਹਿਲਾਂ ਨਾਲੋਂ ਵੱਧ ਰਾਖਵੀਆਂ ਛੁੱਟੀਆਂ ਦਾ ਲਾਭ ਵੀ ਲੈ ਸਕਣਗੇ।’’ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਰਾਹੀਂ ਰਾਜ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਰਕਾਰੀ ਸੇਵਾਵਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਪੜਾਈ ਲਈ ਜਿਆਦਾ ਦਿਨ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਦੇ ਨਾਲ-ਨਾਲ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਦੀ ਜ਼ਰੂਰਤ ਵਿੱਚ ਤਾਲਮੇਲ ਬਨਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਹੁਣ ਪੰਜਾਬ ਦੀਆਂ ਗਜਟਿਡ ਛੁੱਟੀਆਂ (18) ਭਾਰਤ ਸਰਕਾਰ ਵੱਲੋਂ ਐਲਾਨੀਆਂ 17 ਗਜਟਿਡ ਛੁੱਟੀਆਂ ਦੇ ਮੁਕਾਬਲੇ ਵਿੱਚ ਹਨ’। ਇੱਥੇ ਜ਼ਿਕਰਯੋਗ ਹੈ ਕਿ ਸਾਲ 2017 ਲਈ ਪੰਜਾਬ ਸਰਕਾਰ ਵੱਲੋਂ 37 ਗਜ਼ਟਿਡ ਅਤੇ 20 ਰਾਖਵੀਆਂ ਛੁੱਟੀਆਂ ਐਲਾਨੀਆਂ ਗਈਆਂ ਸਨ ਜਦੋਂਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਸਿਰਫ਼ 2 ਰਾਖਵੀਆਂ ਛੁੱਟੀਆਂ ਲੈਣ ਦੀ ਸਹੂਲਤ ਸੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…