nabaz-e-punjab.com

ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਸਤੰਬਰ:
ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂੁਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਅਤੇ ਹੋਰ ਅਹਿਮ ਟਿਕਾਣਿਆਂ ’ਤੇ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ, ਪਿੰਡ ਦੇ ਪ੍ਰਮੁੱਖ ਟਿਕਾਣਿਆਂ ਅਤੇ ਨਿਗਮਾਂ ਦੀ ਹਦੂਦ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਥਾਵਾਂ ਦੇ ਨੇੜੇ ਸੁਰੱਖਿਆ ਨੂੰ ਹੋਰ ਮਜ਼ਬੂਤੀ ਬਣਾਉਣ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਢਾਹ ਲਾਉਣ ਵਾਲੀ ਕਿਸੇ ਹੋਰ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮੱਦੇਨਜ਼ਰ ਲਿਆ ਗਿਆ ਹੈ। ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮ ਵੱਲੋਂ ਆਪਣੇ ਫੰਡਾਂ ਵਿੱਚੋਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਵਾਏ ਜਾਣਗੇ। ਇਸ ਉਪਰਾਲੇ ਨਾਲ ਜਿੱਥੇ ਸਮਾਜ ਵਿਰੋਧੀ ਤੱਤਾਂ ਉੱਤੇ ਹਰ ਪਲ ਨਜ਼ਰ ਰੱਖੀ ਜਾ ਸਕੇਗੀ, ਉੱਥੇ ਹੀ ਹੋਰ ਅਪਰਾਧਾਂ ਨੂੰ ਵੀ ਰੋਕਿਆ ਜਾ ਸਕੇਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ੍ਹਣ ਲਈ ਪੰਜਾਬ ਪੁਲਿਸ ਅਤੇ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ ਜਾ ਚੱਕੀ ਹੈ ਅਤੇ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖਤੀ ਨਾਲ ਨਜਿੱਠਣ ‘ਤੇ ਜ਼ੋਰ ਦਿੱਤਾ ਗਿਆ ਹੈ। ਹਾਲ ਹੀ ਵਿੱਚ ਵਿਧਾਨ ਸਭਾ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਸਬੰਧੀ ਇਕ ਬਿਲ ਵੀ ਪਾਸ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…