nabaz-e-punjab.com

ਪੰਜਾਬ ਸਰਕਾਰ ਵੱਲੋਂ ਪੀਸੀਐਸ ਕੈਪਟਨ ਕਰਨੈਲ ਸਿੰਘ ਨੂੰ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਲਗਾਇਆ

ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਕੈਪਟਨ, ਸਿੱਧੂ ਤੇ ਰੰਧਾਵਾ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਆਖਰਕਾਰ ਪੰਜਾਬ ਸਰਕਾਰ ਨੇ ਆਪਣੀ ਚੁੱਪੀ ਤੋੜਦਿਆਂ ਸੀਨੀਅਰ ਪੀਸੀਐਸ ਅਫ਼ਸਰ ਕੈਪਟਨ ਕਰਨੈਲ ਸਿੰਘ ਨੂੰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਡਾਇਰੈਕਟਰ ਲਗਾ ਦਿੱਤਾ ਹੈ। ਇਸ ਤੋਂ ਪਹਿਲਾਂ ਉਹ ਪਹਿਲਾਂ ਆਪਣੀਆਂ ਸੇਵਾਵਾਂ ਆਰਮੀ ਵਿੱਚ ਦੇਣ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਦੇ ਮੌਜੂਦਾ ਵਧੀਕ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਇਸ ਅਸਾਮੀ ’ਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਡਾ. ਅਮਰਜੀਤ ਸਿੰਘ ਤਾਇਨਾਤ ਸਨ, ਜੋ ਬੀਤੀ 30 ਸਤੰਬਰ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਗਏ ਹਨ। ਹਾਲਾਂਕਿ ਡਾਕਟਰ ਸਿੰਘ ਸੇਵਾਮੁਕਤੀ ਤੋਂ ਬਾਅਦ ਆਪਣੇ ਕਾਰਜਕਾਲ ਵਿੱਚ ਹੋਰ ਵਾਧਾ ਕਰਨ ਲਈ ਹੱਥ ਪੈਰ ਮਾਰ ਰਹੇ ਸੀ ਪ੍ਰੰਤੂ ਯੂਨੀਅਨ ਦੇ ਵਿਰੋਧ ਪ੍ਰਦਰਸ਼ਨ ਕਾਰਨ ਉਨ੍ਹਾਂ ਦੀ ਗੱਲ ਨਹੀਂ ਬਣੀ।
ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪਸ਼ੂ ਪਾਲਣ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਸਾਲ 1982 ਤੋਂ ਲਗਾਤਾਰ ਵਿਭਾਗ ਦਾ ਡਾਇਰੈਕਟਰ ਕਿਸੇ ਆਈਏਐਸ ਜਾਂ ਸੀਨੀਅਰ ਪੀਸੀਐਸ ਅਫ਼ਸਰ ਨੂੰ ਲਗਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਸੀ। ਪਿੱਛੇ ਜਿਹੇ ਮੁੱਖ ਦਫ਼ਦਰ ਦਾ ਘਿਰਾਓ ਕਰਨ ਸਮੇਤ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਗਏ ਹਨ ਅਤੇ ਇਸ ਸਬੰਧੀ ਪਸ਼ੂ ਪਾਲਣ ਮੰਤਰੀ ਸਿੱਧੂ ਨੇ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਗੌਰ ਕਰਨ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ ਸੀ। ਇਨ੍ਹਾਂ ਮੰਗਾਂ ਵਿੱਚ ਵਿਭਾਗ ਦਾ ਡਾਇਰੈਕਟਰ ਕਿਸੇ ਆਈਏਐਸ ਜਾਂ ਪੀਸੀਐਸ ਨੂੰ ਲਗਾਉਣਾ ਵੀ ਸ਼ਾਮਲ ਸੀ।
ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਜਲਦੀ ਪ੍ਰਵਾਨ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਪੀਸੀਐਸ ਨੂੰ ਵਿਭਾਗ ਦਾ ਡਾਇਰੈਕਟਰ ਲਗਾਉਣ ਨਾਲ ਵੈਟਰਨਰੀ ਇੰਸਪੈਕਟਰਾਂ ਨਾਲ ਪਿਛਲੇ ਲੰਮੇ ਸਮੇਂ ਤੋਂ ਹੋ ਰਿਹਾ ਧੱਕਾ ਦੂਰ ਹੋਵੇਗਾ ਅਤੇ ਉਨ੍ਹਾਂ ਦੀ ਹੱਕੀ ਮੰਗਾਂ ਅਤੇ ਹੋਰ ਭਖਦੇ ਮਸਲੇ ਵੀ ਪਹਿਲ ਦੇ ਅਧਾਰ ’ਤੇ ਹੱਲ ਹੋਣ ਦੀ ਉਮੀਦ ਜਾਗੀ ਹੈ।
ਇਸ ਮੌਕੇ ਨਿਰਮਲ ਸੈਣੀ, ਗੁਰਦੀਪ ਬਾਸੀ, ਜੁਗਰਾਜ ਸਿੰਘ ਟੱਲੇਵਾਲ, ਮਨਦੀਪ ਸਿੰਘ ਗਿੱਲ, ਯਸ਼ ਚੌਧਰੀ, ਜਗਤਾਰ ਸਿੰਘ ਧੂਰਕੋਟ, ਸੁਰਿੰਦਰ ਸਿੰਘ ਹੀਰ, ਬਲਕਾਰ ਨਇਅਰ, ਮਹਿੰਦਰ ਸਿੰਘ, ਸ਼ੰਗਾਰਾ ਸਿੰਘ ਰੂਪਨਗਰ, ਕੁਲਦੀਪ ਸਿੰਘ ਭਿੰਡਰ, ਗੁਰਸਵਿੰਦਰ ਸਿੰਘ ਮੋਗਾ, ਹਰਪ੍ਰੀਤ ਸਿੰਘ ਸਿੱਧੂ, ਜਸਵਿੰਦਰ ਬੜੀ, ਪਰਮਜੀਤ ਗਰੇਵਾਲ, ਧਰਮਵੀਰ ਫਿਰੋਜ਼ਪੁਰ, ਜਸਵਿੰਦਰ ਫਰੀਦਕੋਟ, ਜਰਨੈਲ ਸਿੰਘ ਸੰਗਾ, ਹਰਜੋਧ ਸਿੰਘ, ਗੁਰਪ੍ਰੀਤ ਸਿੰਘ, ਮਨਮਹੇਸ਼ ਸ਼ਰਮਾ, ਮਨਜੀਤ ਰਾਜ, ਸੁਰਿੰਦਰ ਕੁਮਾਰ ਮਾਨਸਾ, ਸੁਖਰਾਜ ਸਿੰਘ, ਮਨਮੋਹਨ ਸਿੰਘ, ਪ੍ਰੀਤਮ ਸਿੰਘ ਮੁਹਾਲੀ, ਪ੍ਰਦੀਪ ਕੁਮਾਰ, ਭੁਪਿੰਦਰ ਪਾਲ ਸੱਚਰ, ਮੋਹਨ ਲਾਲ, ਚੰਦਰ ਦੇਵ, ਇਕਬਾਲ ਸਿੰਘ ਢੀਂਡਸਾ, ਸੰਦੀਪ ਸਰਾਂ, ਗੁਰਮੀਤ ਸਿੰਘ, ਰੁਪਿੰਦਰਜੀਤ ਸਿੰਘ, ਤਸਵੀਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…