ਪੰਜਾਬ ਸਰਕਾਰ ਰਾਜ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੱੁਕਣ ਲਈ ਕੋਈ ਕਸਰ ਬਾਕੀ ਨਹੀ ਛੱਡੇਗੀ: ਅਰੁਣਾ ਚੌਧਰੀ

ਸਿੱਖਿਆ ਮੰਤਰੀ ਅਰੁਣਾ ਚੌਧਰੀ ਵੱਲੋਂ 191 ਪਦ ਉੱਨਤ ਹੋਏ ਪ੍ਰਿੰਸੀਪਲਾਂ ਨੂੰ ਸਟੇਸ਼ਨ ਅਲਾਟ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਪੰਜਾਬ ਸਰਕਾਰ ਰਾਜ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੱੁਕਣ ਲਈ ਕੋਈ ਕਸਰ ਬਾਕੀ ਨਹੀ ਛੱਡੇਗੀ। ਅਧਿਆਪਕ ਵਰਗ ਨੂੰ ਇਸ ਮੰਤਵ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਲੈਕਚਰਾਰ ਕਾਡਰ ਤੋਂ ਪੀਈਐਸ (ਸਕੂਲ ਤੇ ਇੰਸਪੈਕਸ਼ਨ) ਗਰੁੱਪ ਏ ਵਿੱਚ ਪਦ ਉੱਨਤ ਹੋਏ 191 ਪ੍ਰਿੰਸੀਪਲਾਂ ਨੂੰ ਮਨਪਸੰਦ ਸਟੇਸ਼ਨ ਅਲਾਟ ਕਰਨ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਉਨ੍ਹਾਂ ਸਭ ਤੋਂ ਪਹਿਲਾਂ ਨੇਤਰਹੀਣ, ਅੰਗਹੀਣ ਅਤੇ ਵਿਧਵਾਵਾਂ ਨੂੰ ਉਨ੍ਹਾਂ ਦੇ ਘਰਾਂ ਨੇੜਲੇ ਸਟੇਸ਼ਨ ਅਲਾਟ ਕੀਤੇ। ਇਸ ਉਪਰੰਤ ਬਾਕੀ ਪ੍ਰਿੰਸੀਪਲਾਂ ਨੂੰ ਉਨ੍ਹਾਂ ਦੀ ਸੀਨੀਆਰਤਾ ਅਨੁਸਾਰ ਸਟੇਸ਼ਨ ਅਲਾਟ ਕੀਤੇ ਗਏ।
ਸਿੱਖਿਆ ਮੰਤਰੀ ਪੰਜਾਬ ਨੇ ਸਟੇਸ਼ਨ ਅਲਾਟਮੈਂਟ ਦੀ ਸੂਚੀ ਜਾਰੀ ਕਰਦੇ ਹੋਏ ਸਮੂਹ ਅਧਿਆਪਕ ਵਰਗ ਨੂੰ ਸਿੱਖਿਆ ਵਿਭਾਗ ਦਾ ਮਿਆਰ ਉੱਚਾ ਚੁੱਕਣ ਲਈ ਡਟ ਕੇ ਕੰਮ ਕਰਨ ਲਈ ਅਤੇ ਨਵੇਂ ਪਦ ਉਨੱਤ ਹੋਏ ਪ੍ਰਿੰਸੀਪਲਾਂ ਨੂੰ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਿਸੇ ਵੀ ਕਿਸਮ ਦੀ ਤੋਟ ਨਹੀਂ ਆਉਣ ਦੇਵੇਗੀ। ਸਿੱਖਿਆ ਮੰਤਰੀ ਨੇ ਪਦ ਉਨੱਤ ਹੋਏ ਸਮੂਹ ਪ੍ਰਿੰਸੀਪਲਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਵਿੱਚ ਹੋਰ ਵਾਧਾ ਹੋਇਆ ਹੈ ਅਤੇ ਉਹ ਬਤੌਰ ਪਿੰ੍ਰਸੀਪਲ ਬਿਨ੍ਹਾਂ ਕਿਸੇ ਭੇਦਭਾਵ ਤੇ ਬੱਚਿਆ ਦੀ ਸਿੱਖਿਆ ਵਿੱਚ ਵੱਧ ਤੋਂ ਵੱਧ ਸੁਧਾਰ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਬਣਨ ਤੋਂ ਪਹਿਲਾਂ ਉਨ੍ਹਾਂ ਦੀਆ ਜੋ ਭਾਵਨਾਵਾ ਸਨ ਕਿ ਉਹ ਪ੍ਰਿੰਸੀਪਲ ਬਣ ਕੇ ਸਿੱਖਿਆ ਵਿੱਚ ਸੁਧਾਰ ਕਰ ਸਕਦੇ ਹਨ। ਹੁਣ ਉਨ੍ਹਾਂ ਨੂੰ ਆਪਣੀਆਂ ਭਾਵਨਾਵਾਂ ਪੂਰੀਆ ਕਰਨ ਦਾ ਸੁਨਾਹਿਰੀ ਮੌਕਾ ਮਿਲਿਆ ਹੈ। ਇਸ ਕਰਕੇ ਸਮੂਹ ਪ੍ਰਿੰਸੀਪਲ ਰਾਜ ਵਿੱਚ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਜੋ ਤਰੁਟੀਆ ਹਨ। ਉਨ੍ਹਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਸਮੇਂ ਸਮੇਂ ’ਤੇ ਦਿਸਾਂ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।
ਇਸ ਤੋਂ ਪਹਿਲਾਂ ਡਾਇਰੈਕਟਰ ਜਰਨਲ ਸਕੂਲ ਸਿੱਖਿਆ ਪਰਦੀਪ ਸੱਭਰਵਾਲ ਨੇ ਸਿੱਖਿਆ ਮੰਤਰੀ ਜੀ ਨੂੰ ਜੀ ਆਇਆ ਆਖਿਆ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਸੰਯੁਕਤ ਸਕੱਤਰ (ਸਿੱਖਿਆ) ਤੇਜਿੰਦਰ ਪਾਲ ਸਿੰਘ, ਡੀਪੀਆਈ (ਸੈਕੰਡਰੀ) ਸੁਖਦੇਵ ਸਿੰਘ ਕਾਹਲੋ, ਡਾਇਰੈਕਟਰ (ਪ੍ਰਸ਼ਾਸਨ) ਗੁਰਪ੍ਰੀਤ ਕੌਰ ਧਾਲੀਵਾਲ, ਡਿਪਟੀ ਡਾਇਰੈਕਟਰ (ਐਸਸੀਈਆਰਟੀ) ਪੰਜਾਬ ਡਾ. ਗਿੰਨੀ ਦੁੱਗਲ ਸਮੇਤ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…