Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਧਾਨ ਸਭਾ ਵੱਲੋਂ ਰਾਜਮਾਤਾ ਸਮੇਤ ਹੋਰ ਵਿਛੜੀਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਪੰਜਾਬ ਦੇ ਸ਼ਹੀਦਾਂ ਅਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਸੜਕ ਹਾਦਸਿਆਂ ਵਿੱਚ ਮਾਰੇ ਗਏ ਵਿਦਿਆਰਥੀਆਂ ਤੇ ਅਧਿਆਪਕਾਂ ਅਤੇ ਲੁਧਿਆਣਾ ’ਚ ਢਹਿ ਢੇਰੀ ਹੋਈ ਫੈਕਟਰੀ ਦੇ ਪੀੜਤਾਂ ਨੂੰ ਵੀ ਯਾਦ ਕੀਤਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਦੇ ਸ਼ਹੀਦਾਂ ਅਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਨਾਲ-ਨਾਲ ਵਿਛੜ ਚੁੱਕੀਆਂ ਰਾਜਸੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਜੰਮੂ ਕਸ਼ਮੀਰ ਵਿੱਚ ਫੌਜੀ ਕਾਰਵਾਈਆਂ ਵਿੱਚ ਸ਼ਹੀਦ ਹੋਏ ਪੰਜਾਬ ਦੇ ਬਹਾਦਰ ਸੈਨਿਕਾਂ ਅਤੇ ਹਾਲ ਹੀ ਵਿੱਚ ਲੁਧਿਆਣਾ ’ਚ ਫੈਕਟਰੀ ਦੇ ਢਹਿ-ਢੇਰੀ ਹੋਣ ਨਾਲ ਮਾਰੇ ਜਾਣ ਵਾਲੇ ਲੋਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਵਿਧਾਨ ਸਭਾ ਨੇ 8 ਨਵੰਬਰ ਨੂੰ ਸੜਕ ਹਾਦਸੇ ਵਿੱਚ ਮਾਰੇ ਗਏ ਵਿਦਿਆਰਥੀਆਂ ਅਤੇ 7 ਨਵੰਬਰ ਨੂੰ ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਇਕ ਹੋਰ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਨੂੰ ਵੀ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਸਦਨ ਨੇ ਰਾਜਮਾਤਾ ਮਹਿੰਦਰ ਕੌਰ ਨੂੰ ਸਾਬਕਾ ਸੰਸਦ ਮੈਂਬਰਾਂ ਵਿਸ਼ਵਜੀਤ ਪ੍ਰਿਥਵੀਜੀਤ ਸਿੰਘ ਅਤੇ ਮਹਿੰਦਰ ਸਿੰਘ ਕਲਿਆਣ ਦੇ ਨਾਲ ਸ਼ਰਧਾਂਜਲੀ ਭੇਟ ਕੀਤੀ। 15ਵੀਂ ਵਿਧਾਨ ਸਭਾ ਦੀ ਤੀਜੇ ਇਜਲਾਸ ਦੇ ਪਹਿਲੇ ਦਿਨ ਵਿਛੜੀ ਰੂਹਾਂ ਦੀ ਯਾਦ ਵਿੱਚ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ। ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪ੍ਰਸਿੱਧ ਕਲਾਕਾਰ ਲੀਓਨਾਰਡੋ ਦਾ ਵਿਨਸੀ ਦੇ ਇਕ ਹਵਾਲੇ ਦਾ ਜ਼ਿਕਰ ਕੀਤਾ ਅਤੇ ਪਿਛਲੇ ਇਜਲਾਸ ਤੋਂ ਬਾਅਦ ਵਿਛੜੇ ਸਾਰੇ ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਦਾ ਪ੍ਰਸਤਾਵ ਵੀ ਰੱਖਿਆ। 20 ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਦੇਣ ਤੋਂ ਬਾਅਦ ਸਪੀਕਰ ਨੇ ਸਦਨ ਵੱਲੋਂ ਜ਼ਾਹਰ ਕੀਤੀਆਂ ਭਾਵਨਾਵਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਲਈ ਇਕ ਮਤਾ ਵੀ ਪਾਸ ਕੀਤਾ। ਇਸ ਮਤੇ ਨੂੰ ਜ਼ੁਬਾਨੀ ਵੋਟਾਂ ਰਾਹੀਂ ਪਾਸ ਕੀਤਾ ਗਿਆ। ਤਿੰਨ ਸਾਬਕਾ ਸੰਸਦ ਮੈਂਬਰਾਂ ਤੋਂ ਇਲਾਵਾ ਸਾਬਕਾ ਵਿਧਾਇਕਾਂ ਹਰਮੋਹਿੰਦਰ ਸਿੰਘ ਪ੍ਰਧਾਨ, ਸਰਦਾਰ ਬਲਵੰਤ ਸਿੰਘ, ਸਰਦਾਰ ਰਾਜਾ ਸਿੰਘ, ਸਰਦਾਰ ਬਲਬੀਰ ਸਿੰਘ, ਸਰਦਾਰ ਸੁਰਜਨ ਸਿੰਘ ਜੋਗਾ ਅਤੇ ਕਾਮਰੇਡ ਰਾਜ ਕੁਮਾਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸਦਨ ਨੇ ਅਰਜੁਨ ਸਿੰਘ, ਵੱਸਣ ਸਿੰਘ, ਜਗਤ ਸਿੰਘ, ਬਚਨ ਸਿੰਘ, ਰਾਮ ਸਰੂਪ, ਸ੍ਰੀਮਤੀ ਬਚਨ ਕੌਰ, ਚੰਨਣ ਸਿੰਘ (ਸਾਰੇ ਆਜ਼ਾਦੀ ਘੁਲਾਟੀਏ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਅਤੇ ਸਬ-ਇੰਸਪੈਕਟਰ ਕਮਲਜੀਤ ਸਿੰਘ, ਨਾਇਕ ਬਖਤਾਬਰ ਸਿੰਘ ਤੇ ਮਨਜਿੰਦਰ ਸਿੰਘ (ਸਾਰੇ ਸ਼ਹੀਦ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਪੀਲ ’ਤੇ ਬਟਾਲਾ ਦੇ ਪਿੰਡ ਚਾਹਲ ਖੁਰਦ ਦੇ ਸ਼ਹੀਦ ਮਨਦੀਪ ਸਿੰਘ (32) ਦਾ ਨਾਮ ਵੀ ਵਿਛੜੀਆਂ ਰੂਹਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਜੋ ਲੰਘੀ 22 ਨਵੰਬਰ ਨੂੰ ਉੱਤਰੀ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਅੱਤਵਾਦੀ ਖਿਲਾਫ਼ ਲੜਾਈ ਦੌਰਾਨ ਸ਼ਹੀਦ ਹੋ ਗਿਆ ਸੀ। ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਤੋਂ ਇਲਾਵਾ ਵੱਖ-ਵੱਖ ਹਾਦਸਿਆਂ ਵਿੱਚ ਮਾਰੇ ਜਾਣ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਦੇਣ ਦਾ ਸੁਝਾਅ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦਿੱਤਾ ਜਿਸ ਨੂੰ ਸਪੀਕਰ ਨੇ ਪ੍ਰਵਾਨ ਕਰ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ