Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਪੰਜਾਬ ਪੁਲੀਸ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਧਾਨ (ਸੇਵਾਮੁਕਤ) ਹਰਬੰਸ ਸਿੰਘ ਰਿਆੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਪੁਲੀਸ ਮੁਲਾਜ਼ਮਾਂ ਨੂੰ ਡੀਏ ਦੀਆਂ ਬਕਾਇਆਂ ਚਾਰ ਕਿਸਤਾਂ ਜਲਦੀ ਜਾਰੀ ਕੀਤੀਆਂ ਜਾਣ, ਡੀਏ ਦੀਆਂ ਕਿਸਤਾਂ ਦਾ ਪਿਛਲਾ ਸਾਰਾ ਬਕਾਏ ਦਾ ਭੁਗਤਾਨ ਵੀ ਨਾਲੋ ਨਾਲ ਕੀਤਾ ਜਾਵੇ। ਸ੍ਰੀ ਰਿਆੜ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸੈਨਿਕ ਭਲਾਈ ਬੋਰਡ ਦੀ ਤਰਜ਼ ’ਤੇ ਪੰਜਾਬ ਪੁਲੀਸ ਭਲਾਈ ਬੋਰਡ ਦੀ ਤੁਰੰਤ ਸਥਾਪਨਾ ਕੀਤੀ ਜਾਵੇ, ਪੁਲੀਸ ਮੁਲਾਜ਼ਮਾਂ ਦੀ 200 ਰੁਪਏ ਪ੍ਰਤੀ ਮਹੀਨਾ ਵਿਕਾਸ ਵੰਡ ਦੀ ਕਟੌਤੀ ਬੰਦ ਕੀਤੀ ਜਾਵੇ, ਕ੍ਰੋਨਿਕ ਬਿਮਾਰੀ ਦਾ ਸਰਟੀਫਿਕੇਟ ਜਾਰੀ ਕਰਨ ਦਾ ਅਧਿਕਾਰ ਜ਼ਿਲ੍ਹਾ ਪੱਧਰ ’ਤੇ (ਸੀਐਸਓ) ਦਿੱਤਾ ਜਾਵੇ ਅਤੇ ਮੈਡੀਕਲ ਭੱਤਾ 500 ਰੁਪਏ ਤੋਂ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ ਅਤੇ ਛੇਵਾਂ ਤਨਖ਼ਾਹ ਕਮਿਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਮੁਲਾਜ਼ਮ ਵਰਗ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਹੋ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ