Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਗਿੱਦੜਬਾਹਾ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਮਾਰਚ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਦਫਤਰ ਕਾਰਜਕਾਰੀ ਇੰਜੀਨੀਅਰ ਪੀ.ਡਬਲਯੂ.ਡੀ. ਬੀ.ਐਂਡ.ਆਰ, ਗਿੱਦੜਬਾਹਾ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਕਾਰਜਕਾਰੀ ਇੰਜੀਨੀਅਰ ਪੀ.ਡਬਲਯੂ.ਡੀ. ਬੀ.ਐਂਡ.ਆਰ, ਗਿੱਦੜਬਾਹਾ, ਸ੍ਰੀ ਮੁਕਤਸਰ ਵਿਖੇ ਤਾਇਨਾਤ ਰਜਿੰਦਰਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਕੌਰ ਵਾਸੀ ਪਿੰਡ ਕਾਉਣੀ, ਗਿੱਦੜਬਾਹਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਤੀ ਜੋ ਕਿ ਇਸੇ ਵਿਭਾਗ ਵਿਚ ਬੇਲਦਾਰ ਵਜੋਂ ਤਾਇਨਾਤ ਸੀ ਦੀ ਮੌਤ ਹੋ ਜਾਣ ਤੋਂ ਬਾਅਦ ਬਕਾਇਆ ਫੰਡ ਜਾਰੀ ਕਰਨ ਬਦਲੇ ਉਕਤ ਕਲਰਕ ਵਲੋਂ 20 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ