ਵਣ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕੇ ਹੋਣ ਦੀ ਆਸ ਬੱਝੀ, ਵਿੱਤੀ ਮੰਤਰੀ ਨੇ ਦਿੱਤਾ ਭਰੋਸਾ

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਦੀ ਵਿੱਤ ਮੰਤਰੀ ਨਾਲ ਹੋਈ ਅਹਿਮ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਜੰਗਲਾਤ ਵਿਭਾਗ ਪੰਜਾਬ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕੇ ਹੋਣ ਦੀ ਆਸ ਬੱਝ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਦੌਰਾਨ ਵਣ ਵਿਭਾਗ ਦੇ ਕੱਚੇ ਕਾਮਿਆਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿੱਚ ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ, ਜਰਨਲ ਸਕੱਤਰ ਜਸਵੀਰ ਸਿੰਘ ਸੀਰਾ, ਮੁੱਖ ਸਲਾਹਕਾਰ ਮੱਖਣ ਸਿੰਘ ਵਾਹਿਦਪੁਰੀ, ਜਸਵਿੰਦਰ ਸਿੰਘ ਸੌਜਾ, ਸੁਲੱਖਣ ਸਿੰਘ ਮੁਹਾਲੀ, ਲਖਵਿੰਦਰ ਸਿੰਘ ਛੱਤਬੀੜ, ਸਮਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।
ਆਗੂਆਂ ਨੇ ਵਣ ਅਤੇ ਜੰਗਲੀ ਜੀਵ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਲਗਾਈਆਂ ਸ਼ਰਤਾਂ ਜਿਵੇਂ ਕਿ ਵਿੱਦਿਆ ਯੋਗਤਾ ਕੰਟੀਨਿਊ ਸਰਵਿਸ ਅਤੇ ਅਦਾਲਤ ਵਿੱਚ ਚੱਲ ਰਹੇ ਕੇਸ ਵਿਚਾਰਨ ਅਤੇ ਬਿਨਾਂ ਸ਼ਰਤ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ। ਜਿਸ ਵਿੱਚ ਵਿੱਤ ਵਿਭਾਗ ਦੇ ਸਕੱਤਰ, ਵਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ, ਪ੍ਰਧਾਨ ਮੁੱਖ ਵਣਪਾਲ ਪੰਜਾਬ ਆਰਕੇ ਮਿਸ਼ਰਾ, ਵਧੀਕ ਮੁੱਖ ਵਣਪਾਲ ਨਿਧੀ ਸ੍ਰੀ ਵਾਸਤਵ ਵੀ ਮੌਜੂਦ ਸਨ।
ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਵਣ ਵਿਭਾਗ ਵਿੱਚ ਕੰਮ ਕਰਦੇ ਕੱਚੇ ਵਰਕਰਾਂ ਨੂੰ ਪੱਕੇ ਕਰਨ ਲਈ ਵਿੱਦਿਅਕ ਯੋਗਤਾ ਦੀ ਸ਼ਰਤ ਖ਼ਤਮ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੇ ਸਮੇਂ ਦੌਰਾਨ ਵੀ ਵਣ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕੀਤਾ ਗਿਆ ਸੀ ਪਰ ਉਦੋਂ ਕੋਈ ਵਿੱਦਿਅਕ ਯੋਗਤਾ ਦੀ ਸ਼ਰਤ ਨਹੀਂ ਸੀ ਪ੍ਰੰਤੂ ਹੁਣ ਵਿੱਦਿਅਕ ਯੋਗਤਾ ਦੀ ਸ਼ਰਤ ਲਗਾਉਣ ਨਾਲ ਮੌਜੂਦਾ ਕੱਚੇ ਕਾਮਿਆਂ ਵਿੱਚ ਭਾਰੀ ਨਿਰਾਸਾ ਦਾ ਆਲਮ ਹੈ। ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਵਣ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵਰਕਰ ਵਿੱਦਿਆ ਯੋਗਤਾ ਪੂਰੀ ਨਹੀਂ ਕਰਦੇ ਹਨ, ਉਨ੍ਹਾਂ ਬਾਰੇ ਇੱਕ ਵਿਸ਼ੇਸ਼ ਨੋਟ ਤਿਆਰ ਕਰਕੇ ਭੇਜਿਆ ਜਾਵੇ ਅਤੇ ਇਨਸਾਫ਼ ਲਈ ਅਦਾਲਤ ਦੀ ਸ਼ਰਨ ਵਿੱਚ ਗਏ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਉਨ੍ਹਾਂ ਦੇ ਨਾਂ ਵੀ ਵੈਰੀਫਾਈ ਕੀਤੇ ਜਾਣ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…