Share on Facebook Share on Twitter Share on Google+ Share on Pinterest Share on Linkedin ਸੀਨੀਅਰ ਪੱਤਰਕਾਰ ਕਮਲਜੀਤ ਬਨਵੈਤ ਦੀ ਪੁਸਤਕ ਰਿਲੀਜ ਸਮਾਗਮ 23 ਮਾਰਚ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਦੀ ਨਵੀਂ ਕਿਤਾਬ ‘ਐਮ ਐਲ ਏ ਨਹੀਂ ਡਾਕੀਆ’ 23 ਮਾਰਚ ਨੂੰ ਰਿਲੀਜ਼ ਕੀਤੀ ਜਾਵੇਗੀ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਆਰਟਸ ਕੌਂਸਲ ਦੇ ਮੁਖੀ ਅਤੇ ਮਸ਼ਹੂਰ ਕਵੀ ਸੁਰਜੀਤ ਪਾਤਰ 23 ਮਾਰਚ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੱਤਰਕਾਰ ਦੀ ਇਹ ਕਿਤਾਬ ਰਿਲੀਜ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੱਤਰਕਾਰ ਤੇ ਲੇਖਕ ਕਮਲਜੀਤ ਸਿੰਘ ਬਨਵੈਤ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹਨਾਂ ਦੀਆਂ ਤਿੰਨ ਕਿਤਾਬਾਂ ਛਪ ਚੁੱਕੀਆਂ ਹਨ ਅਤੇ ਹੁਣ ਉਨ੍ਹਾਂ ਵੱਲੋਂ ਇਹ ਚੌਥੀ ਕਿਤਾਬ ਪਾਠਕਾਂ ਦੀ ਝੋਲੀ ਪਾਈ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ