
ਜ਼ਿਲ੍ਹਾ ਪੁਲੀਸ ਦੇ ਸਾਂਝ ਕੇਂਦਰ ਵੱਲੋਂ ਸੈਮੀਨਾਰ ਵਿੱਚ ਸ਼ਹਿਰ ਵਾਸੀਆਂ ਨੂੰ ਕੀਤਾ ਜਾਗਰੂਕ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਪੰਜਾਬ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ ਕਮਿਊਨਿਟੀ ਅਫੇਅਰਜ਼ ਅਤੇ ਐਸਐਸਪੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜਨ ਸਾਂਝ ਕੇਂਦਰ ਸਿਟੀ-1 ਦੇ ਇੰਚਾਰਜ ਏਐਸਆਈ ਰਣਬੀਰ ਸਿੰਘ ਦੀ ਨਿਗਰਾਨੀ ਹੇਠ ਸਾਂਝ ਕੇਂਦਰ ਸੈਕਟਰ-71 ਵਿੱਚ ਆਮ ਨਾਗਰਿਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਪੁਲੀਸ ਅਤੇ ਕਮੇਟੀ ਮੈਂਬਰਾਂ ਨੇ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਦਿਆਂ ਕਿਹਾ ਕਿ ਇਹ ਸਾਡੇ ਸਰੀਰ ਲਈ ਹੀ ਨਹੀਂ ਬਲਕਿ ਸਾਡੇ ਚੰਗੇ ਜੀਵਨ ਦੇ ਨਾਲ-ਨਾਲ ਚੰਗੇ ਭਵਿੱਖ ਲਈ ਵੀ ਬਹੁਤ ਵੱਡੀ ਰੁਕਾਵਟ ਬਣ ਸਕਦੇ ਹਨ।
ਇਸ ਮੌਕੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਵਾਉਣ ਅਤੇ ਗ਼ਲਤ ਅਨਸਰਾਂ ਦਾ ਪਤਾ ਲੱਗਣ ਤੇ ਪੁਲੀਸ ਨੂੰ ਸੂਚਨਾ ਦੇਣ ਬਾਰੇ ਦੱਸਿਆ ਗਿਆ। ਇਸ ਮੌਕੇ ਲੋਕਾਂ ਨੂੰ ਸੜਕ ਤੇ ਚੱਲਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰ ਪਰਦੀਪ ਸਿੰਘ ਹੈਪੀ, ਆਰਪੀ ਵਾਲੀਆ, ਕੁਲਦੀਪ ਸਿੰਘ ਭਿੰਡਰ, ਜਸਵੀਰ ਸਿੰਘ, ਕਰਮਜੀਤ ਸਿੰਘ ਅਤੇ ਰਵਿੰਦਰ ਸਿੰਘ ਮੌਜੂਦ ਸਨ।