nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2019 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਫੀਸਾਂ ਦਾ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਗਲੇ ਸਾਲ 2019 ਵਿੱਚ ਮਾਰਚ ਵਿੱਚ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਲਈ ਕੰਪਾਰਟਮੈਂਟ, ਰੀਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਮੇਤ ਵੱਖ ਵੱਖ ਕੈਟਾਗਰੀਆਂ ਵਿੱਚ ਅਪੀਅਰ ਹੋਣ ਵਾਲੇ ਵਿਦਿਆਰਥੀਆਂ ਲਈ ਨਿਰਧਾਰਿਤ ਫੀਸਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਡੀਜੀਐਸਈ-ਕਮ-ਸਿੱਖਿਆ ਬੋਰਡ ਦੇ ਸਕੱਤਰ ਪ੍ਰਸ਼ਾਤ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਦਸਵੀਂ ਸ਼੍ਰੇਣੀ ਦੇ ਰੀ-ਅਪੀਅਰ ਵਾਧੂ ਵਿਸ਼ੇ ਲਈ 1050 ਰੁਪਏ ਤੇ ਕਾਰਗੁਜ਼ਾਰੀ ਵਧਾਉਣ ਲਈ 1700 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਇਸੇ ਤਰਾਂ ਬਾਰ੍ਹਵੀਂ ਜਮਾਤ ਦੇ ਰੀ-ਅਪੀਅਰ, ਕੰਪਾਰਟਮੈਂਟ, ਵਾਧੂ ਵਿਸ਼ੇ ਲਈ 1350 ਰੁਪਏ ਅਤੇ ਕਾਰਗੁਜ਼ਾਰੀ ਵਧਾਉਣ ਲਈ 2 ਹਜ਼ਾਰ ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੋਵਾਂ ਜਮਾਤਾਂ ਲਈ ਬਿਨਾਂ ਲੇਟ ਫੀਸ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਅੰਤਿਮ ਤਰੀਕ 15 ਨਵੰਬਰ ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਬੈਂਕ ਵਿੱਚ ਫੀਸ ਜਮ੍ਹਾਂ ਕਰਵਾਉਣ ਦੀ ਅੰਤਿਮ ਤਰੀਕ 22 ਨਵੰਬਰ ਅਤੇ ਸਕੂਲ ਬੋਰਡ ਦੇ ਸਮੂਹਾ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਵਿੱਚ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਤਰੀਕ 30 ਨਵੰਬਰ ਮਿਥੀ ਗਈ ਹੈ।
ਸਕੱਤਰ ਨੇ ਦੱਸਿਆ ਕਿ ਇਸ ਉਪਰੰਤ 500 ਰੁਪਏ ਲੇਟ ਫ਼ੀਸ ਨਾਲ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਅੰਤਿਮ ਤਰੀਕ 27 ਨਵੰਬਰ, ਬੈਂਕ ਵਿੱਚ ਫੀਸ ਜਮ੍ਹਾਂ ਕਰਵਾਉਣ ਦੀ ਅੰਤਿਮ ਤਰੀਕ 3 ਦਸੰਬਰ ਅਤੇ ਖੇਤਰੀ ਦਫ਼ਤਰਾਂ ਵਿੱਚ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਤਰੀਕ 14 ਦਸੰਬਰ ਹੈ। ਜਦੋਂਕਿ 1 ਹਜ਼ਾਰ ਰੁਪਏ ਲੇਟ ਫੀਸ ਨਾਲ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਅੰਤਿਮ ਤਰੀਕ 12 ਦਸੰਬਰ, ਬੈਂਕ ਵਿੱਚ ਫੀਸ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 20 ਦਸੰਬਰ ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 3 ਜਨਵਰੀ 2019 ਹੋਵੇਗੀ। ਇਹ ਫਾਰਮ ਕੇਵਲ ਮੁੱਖ ਦਫ਼ਤਰ ਵਿੱਚ ਹੀ ਜਮ੍ਹਾਂ ਕਰਵਾਏ ਜਾ ਸਕਣਗੇ। ਜੇਕਰ ਫਿਰ ਵੀ ਕੋਈ ਉਮੀਦਵਾਰ ਫੀਸ ਭਰਨ ਤੋਂ ਰਹਿ ਜਾਂਦਾ ਹੈ ਤਾਂ ਉਹ 2 ਹਜ਼ਾਰ ਰੁਪਏ ਲੇਟ ਫੀਸ ਨਾਲ 20 ਦਸੰਬਰ ਤੱਕ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਕੇ 3 ਜਨਵਰੀ 2019 ਤੱਕ ਬੈਂਕ ਵਿੱਚ ਫੀਸ ਜਮ੍ਹਾਂ ਕਰਵਾਉਣ ਉਪਰੰਤ ਕੇਵਲ ਮੁੱਖ ਦਫ਼ਤਰ ਵਿੱਚ 10 ਜਨਵਰੀ 2019 ਤੱਕ ਆਪਣਾ ਪ੍ਰੀਖਿਆ ਫਾਰਮ ਜਮ੍ਹਾਂ ਕਰਵਾ ਸਕਦਾ ਹੈ।
ਪ੍ਰੀਖਿਆ ਫੀਸ ਵਿੱਚ ਹੋਰ ਵੇਰਵੇ ਦਿੰਦਿਆਂ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਸਬੰਧੀ ਰੋਲ ਨੰਬਰ ਕੇਵਲ ਸਕੂਲ ਬੋਰਡ ਦੀ ਵੈੱਬਸਾਈਟ ’ਤੇ ਹੀ ਉਪਲਬਧ ਕਰਵਾਏ ਜਾਣਗੇ ਅਤੇ ਕਿਸੇ ਵੀ ਪ੍ਰੀਖਿਆਰਥੀ ਨੂੰ ਡਾਕ ਰਾਹੀਂ ਕੋਈ ਰੋਲ ਨੰਬਰ ਨਹੀਂ ਭੇਜਿਆ ਜਾਵੇਗਾ। ਪ੍ਰੀਖਿਆ ਫੀਸ ਪੰਜਾਬ ਨੈਸ਼ਨਲ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਵਿੱਚ ਚਲਾਨ ਰਾਹੀਂ ਜਮ੍ਹਾਂ ਕਰਵਾਈ ਜਾ ਸਕਦੀ ਹੈ। ਪ੍ਰੀਖਿਆ ਫੀਸਾਂ ਅਤੇ ਹੋਰ ਜਾਣਕਾਰੀ ਲਈ ਪ੍ਰਾਸਪੈਕਟਸ ਅਤੇ ਪ੍ਰੀਖਿਆ ਫਾਰਮ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਛੇਤੀ ਹੀ ਉਪਲਬਧ ਕਰਵਾਈ ਜਾਵੇਗੀ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…