Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਵਿਸ਼ੇਸ਼ ਪ੍ਰੀਖਿਆ ਦਾ ਸ਼ਡਿਊਲ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਤਿਮਾਹੀ ਲਈ ਜਾਂਦੀ ਮੈਟ੍ਰਿਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਵਿਸ਼ੇਸ਼ ਪ੍ਰੀਖਿਆ ਦੇ ਸਬੰਧ ਵਿੱਚ ਅਕਾਦਮਿਕ ਸਾਲ 2023-24 ਦੀ ਪਹਿਲੀ ਤਿਮਾਹੀ ਲਈ ਪ੍ਰੀਖਿਆ ਦਾ ਸ਼ਡਿਊਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਮੈਟ੍ਰਿਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਇਹ ਵਿਸ਼ੇਸ਼ ਪ੍ਰੀਖਿਆ 28 ਅਤੇ 29 ਅਪਰੈਲ ਨੂੰ ਕਰਵਾਈ ਜਾਵੇਗੀ। ਇਸ ਪ੍ਰੀਖਿਆ ਨਾਲ ਸਬੰਧਤ ਪ੍ਰੀਖਿਆ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ’ਤੇ ਭਲਕੇ 1 ਅਪਰੈਲ ਤੋਂ ਉਪਲਬਧ ਕਰਵਾਏ ਜਾਣਗੇ। ਹਰ ਪੱਖੋਂ ਮੁਕੰਮਲ ਪ੍ਰੀਖਿਆ ਫਾਰਮ 18 ਅਪਰੈਲ ਤੱਕ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੀ ਸਿੰਗਲ ਵਿੰਡੋ ’ਤੇ ਪ੍ਰਾਪਤ ਕੀਤੇ ਜਾਣਗੇ। ਬੋਰਡ ਅਧਿਕਾਰੀਆਂ ਨੇ ਹਦਾਇਤ ਕੀਤੀ ਕਿ ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਪ੍ਰੀਖਿਆਰਥੀ ਆਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ। ਨਿਰਧਾਰਿਤ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਅਧਾਰ ਕਾਰਡ ਮੁੱਖ ਦਫ਼ਤਰ ਵਿੱਚ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਸਬੰਧਤ ਪ੍ਰੀਖਿਆਰਥੀ ਨੂੰ ਰੋਲ ਨੰਬਰ/ਐਡਮਿਟ ਕਾਰਡ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਇਸ ਪ੍ਰੀਖਿਆ ਲਈ ਰੋਲ ਨੰਬਰ/ਐਡਮਿਟ ਕਾਰਡ 24 ਅਪਰੈਲ ਤੋਂ ਸਿੱਖਿਆ ਬੋਰਡ ਦੀ ਵੈੱਬ-ਸਾਈਟ ’ਤੇ ਹੀ ਉਪਲਬਧ ਕਰਵਾਏ ਜਾਣਗੇ। ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ’ਤੇ ਦੇਖੀ ਜਾ ਸਕਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ