Share on Facebook Share on Twitter Share on Google+ Share on Pinterest Share on Linkedin ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਮੂਹ ਸਕੂਲ ਮੁਖੀਆਂ ਨੂੰ ਜਨਵਰੀ ਦੇ ਅਖੀਰ ਵਿੱਚ ਕਰਵਾਈਆਂ ਜਾਣ ਵਾਲੀਆਂ ਸਾਲ 2023 ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ ਐੱਨਐੱਸਕਿਊਐੱਫ਼ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 23 ਜਨਵਰੀ ਤੋਂ 1 ਫਰਵਰੀ 2023 ਤੱਕ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਮਹਿਰੋਕ ਨੇ ਸਮੂਹ ਸਕੂਲ ਮੁਖੀਆਂ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਸਬੰਧੀ ਨੋਟ ਕਰਵਾ ਦਿੱਤਾ ਗਿਆ ਹੈ, ਤਾਂ ਜੋ ਕੋਈ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਕੂਲ ਮੁਖੀਆਂ ਨੂੰ ਇਨ੍ਹਾਂ ਪ੍ਰਯੋਗੀ ਪ੍ਰੀਖਿਆਵਾਂ ਦੌਰਾਨ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਹਦਾਇਤ ਕੀਤੀ। ਇਨ੍ਹਾਂ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਅਤੇ ਹੋਰ ਮੁਕੰਮਲ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੈ। ਲੋੜ ਪੈਣ ’ਤੇ ਈ-ਮੇਲ ਆਈਡੀ srsecconduct.pseb0punjab.gov.in ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ