ਮੁੱਖ ਮੰਤਰੀ 6 ਮਾਰਚ ਨੂੰ ਕਰਨਗੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਰਾਸ਼ਟਰ ਨੂੰ ਸਮਰਪਿਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ/ਕਰਤਾਰਪੁਰ (ਜਲੰਧਰ), 10 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 6 ਮਾਰਚ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੁਜਾ ਪੜਾਅ ਰਾਸ਼ਟਰ ਨੂੰ ਸਮਰਪਤ ਕਰਨਗੇ। ਇਹ ਫੈਸਲਾ ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਫਾਉਂਡੇਸ਼ਨ ਦੇ ਚੇਅਰਮੈਨ ਅਤੇ ਅਜੀਤ ਗਰੁੱਪ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਅਤੇ ਹੋਰ ਅਧਿਕਾਰੀਆਂ ਨਾਲ ਯਾਦਗਾਰ ਵਿਖੇ ਹੋਈ ਇਕ ਮੀਟਿੰਗ ਦੌਰਾਨ ਲਿਆ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਲਈ ਪੰਜ ਕਰੋੜ ਰੁਪਏ ਜਾਰੀ ਕਰਨ ਤੋਂ ਇਕ ਦਿਨ ਬਾਅਦ ਇਹ ਮੀਟਿੰਗ ਹੋਈ ਹੈ। ਇਸ ਪ੍ਰੋਜੈਕਟ ਵਾਸਤੇ ਬਾਕੀ ਤਕਰੀਬਨ 9 ਕਰੋੜ ਰੁਪਏ ਜਲਦੀ ਹੀ ਜਾਰੀ ਕੀਤੇ ਜਾ ਰਹੇ ਹਨ। ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਮੁਕੰਮਲ ਕਰਨ ਲਈ ਪਿਛਲੇ ਸਾਲ 15 ਕਰੋੜ ਰੁਪਏ ਦੀ ਅੰਤਿਮ ਕਿਸ਼ਤ ਮਨਜ਼ੂਰ ਕੀਤੀ ਸੀ। ਇਸ ਪ੍ਰੋਜੈਕਟ ਦਾ ਪਹਿਲਾ ਪੜਾਅ ਜੂਨ 2017 ਵਿੱਚ ਮੁਕੰਮਲ ਹੋ ਗਿਆ ਸੀ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਯਾਦਗਾਰ ਦੇ ਦੂਜੇ ਪੜਾਅ ਦੇ ਚੱਲ ਰਹੇ ਕੰਮ ਬਾਰੇ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਅਤਿ ਅਧੁਨਿਕ ਯਾਦਗਾਰ ਦਾ ਇਕ ਵਾਰੀ ਉਦਘਾਟਨ ਹੋਣ ਤੋਂ ਬਾਅਦ ਸੂਬੇ ਵਿੱਚ ਸੈਰ-ਸਪਾਨਾ ਸੈਕਟਰ ਨੂੰ ਵੱਡਾ ਹੁਲਾਰੇ ਮਿਲੇਗਾ ਅਤੇ ਕਰਤਾਰਪੁਰ ਵਿਸ਼ਵ ਸੈਰ ਸਪਾਟਾ ਨਕਸ਼ੇ ’ਤੇ ਉਭਰ ਕੇ ਸਾਹਮਣੇ ਆਵੇਗਾ। ਇਹ ਯਾਦਗਾਰ ਯੂਵਾ ਪੀੜ੍ਹੀਆਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਮਹਾਨ ਕੁਰਬਾਨੀਆਂ, ਦੇਸ਼ ਭਗਤੀ ਅਤੇ ਬਹਾਦਰੀ ਦੀ ਅਮੀਰ ਵਿਰਸਤ ਬਾਰੇ ਜਾਣੂੰ ਕਰਾਉਣ ਲਈ ਇਕ ਚਾਨਣ ਮੁਨਾਰੇ ਵਜੋਂ ਕਾਰਜ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯਾਦਗਾਰ ਵਿੱਚ ਆਜ਼ਾਦੀ ਸੰਘਰਸ਼ ਦੇ ਵੱਖ-ਵੱਖ ਪੱਖਾਂ ਨੂੰ ਪੇਸ਼ ਕੀਤਾ ਗਿਆ ਹੈ ਅਤੇ ਇਹ ਆਰਕੀਟੈਕਚਰ ਅਤੇ ਸੌਹਜ ਦਾ ਇਕ ਵਧੀਆ ਨਮੁਨਾ ਹੈ। ਮੁੱਖ ਮੰਤਰੀ ਨੇ ਇਸ ਨੂੰ ਆਜ਼ਾਦੀ ਸੰਘਰਸ਼ ਦੇ ਮਹਾਨ ਨਾਇਕਾਂ ਲਈ ਇਕ ਸ਼ਾਨਦਾਰ ਸ਼ਰਧਾਂਜਲੀ ਦੱਸਿਆ।
ਇਸ ਤੋਂ ਪਹਿਲਾਂ ਜੰਗ-ਏ-ਆਜ਼ਾਦੀ ਫਾਉਂਡੇਸ਼ਨ ਦੀ ਕਾਰਜਕਾਰੀ ਕਮੇਟੀ ਦੀ ਪ੍ਰਧਾਨ ਡਾਕਟਰ ਬਰਜਿੰਦਰ ਸਿੰਘ ਹਮਦਰਦ ਨੇ ਮੁੱਖ ਮੰਤਰੀ ਦਾ ਯਾਦਗਾਰ ਵਿਖੇ ਆਉਣ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੰਗ-ਏ-ਆਜ਼ਾਦੀ ਫਾਉਂਡੇਸ਼ਨ ਵੱਲੋਂ ਤਿਆਰ ਕੀਤੇ ਜਾ ਰਹੇ ਇਸ ਪ੍ਰੋਜੈਕਟ ਦੀ ਪ੍ਰਗਤੀ ਬਾਰੇ ਜਾਣੂੰ ਕਰਵਾਇਆ। ਇਹ ਪ੍ਰੋਜੈਕਟ 25 ਏਕੜ ਰਕਬੇ ਵਿੱਚ ਤਿਆਰ ਕੀਤਾ ਜਾ ਰਿਹਾ ਹੈ। ਇਸ ਨੂੰ ਮੁਢਲੇ ਰੂਪ ਵਿੱਚ ਜੁਲਾਈ 2012 ਵਿੱਚ ਪ੍ਰਵਾਨਗੀ ਦਿੱਤੀ ਗਈ ਸੀ ਅਤੇ ਇਸ ਦੀ ਕੁਲ ਲਾਗਤ 315 ਕਰੋੜ ਰੁਪਏ ਹੈ। ਇਹ ਯਾਦਗਾਰ ਕਲਾ ਦਾ ਇਕ ਵਿਲੱਖਣ ਨਮੁਨਾ ਹੈ। ਇਸ ਵਿੱਚ ਇਕ ਮਿਨਾਰ, ਇਕ ਸੈਮੀਨਾਰ ਹਾਲ, ਇਕ ਆਡੀਟੋਰੀਅਮ, ਇਕ ਮੂਵੀ ਹਾਲ, ਇਕ ਕੈਫੀਟੇਰੀਆ, ਇਕ ਲਾਇਬ੍ਰੇਰੀ, ਇਕ ਓਪਨ ਏਅਰ ਥਿਏਟਰ ਅਤੇ ਇਕ ਐਮਫੀਥਿਏਟਰ ਹੈ।
ਇਸ ਮੌਕੇ ਸੈਰ ਸਪਾਟਾ ਤੇ ਸਭਿਆਚਾਰ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੰਖ ਮੰਤਰੀ ਦੇ ਓ.ਐਸ.ਡੀ. ਗੁਰਪ੍ਰੀਤ ਸਿੰਘ ਸੋਨੂ ਢੇਸੀ, ਲੋਕ ਸਭਾ ਮੈਂਬਰ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਚੌਧਰੀ ਸੁਰਿੰਦਰ ਸਿੰਘ ਅਤੇ ਬਾਵਾ ਹੈਨਰੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਆਈ.ਜੀ.ਪੀ. ਅਰਪਿਤ ਸ਼ੁਕਲਾ, ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ, ਕਾਂਗਰਸੀ ਆਗੂ ਤਜਿੰਦਰ ਸਿੰਘ ਬਿੱਟੂ, ਡਾਇਰੈਕਟਰ ਭੌਂ ਰਿਕਾਰਡ ਵਿਨੇ ਬੁਬਲਾਨੀ ਅਤੇ ਡਿਪਟੀ ਮੇਅਰ ਜਲੰਧਰ ਹਰਸਿਮਰਨਜੀਤ ਸਿੰਘ ਬੰਟੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…