ਸਫ਼ਾਈ ਸੇਵਕਾਂ ਵੱਲੋਂ ਮੇਅਰ ਅਤੇ ਕਮਿਸ਼ਨਰ ਦੇ ਭਰੋਸੇ ਮਗਰੋਂ ਲੜੀਵਾਰ ਹੜਤਾਲ 15 ਦਿਨਾਂ ਲਈ ਮੁਲਤਵੀ

ਨਬਜ਼-ਏ-ਪੰਜਾਬ, ਮੁਹਾਲੀ, 25 ਜਨਵਰੀ:
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਬੈਨਰ ਹੇਠ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਦੁਪਹਿਰ ਤੱਕ ਜਾਰੀ ਰਹੀ। ਇਸ ਦੌਰਾਨ ਸਫ਼ਾਈ ਸੇਵਕਾਂ ਨੇ ਮੁਹਾਲੀ ਨਗਰ ਨਿਗਮ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਫ਼ਾਈ ਕਰਮਚਾਰੀਆਂ ਨੂੰ ਜਾਤੀ ਸੂਚਕ ਬੋਲਣ ਵਾਲੇ ਨਿਗਮ ਅਧਿਕਾਰੀ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਬੀਤੇ ਦਿਨੀਂ ਸਫ਼ਾਈ ਸੇਵਕਾਂ ਨੇ ਐੱਸਐੱਸਪੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਸੀ।
ਇਸ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕਮਿਸ਼ਨਰ ਨਵਜੋਤ ਕੌਰ ਵੱਲੋਂ ਯੂਨੀਅਨ ਆਗੂਆਂ ਨੂੰ ਮੀਟਿੰਗ ਲਈ ਸੱਦਿਆ ਗਿਆ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਅਸਿਸਟੈਂਟ ਕਮਿਸ਼ਨਰ ਰਣਜੀਵ ਕੁਮਾਰ, ਸੈਨੀਟੇਸ਼ਨ ਦੇ ਅਧਿਕਾਰੀ ਅਤੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਰਾਜਨ ਚਾਵਰੀਆ, ਸੋਭਾ ਰਾਮ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਮਨੀਕੰਡਨ, ਰਾਜੂ ਸੰਗੇਲਿਆ ਵੀ ਮੌਜੂਦ ਸਨ।
ਇਸ ਮੌਕੇ ਮੇਅਰ ਅਤੇ ਕਮਿਸ਼ਨਰ ਨੇ ਸਫ਼ਾਈ ਸੇਵਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਚੀਫ਼ ਸੈਨੇਟਰੀ ਇੰਸਪੈਕਟਰ ਰਜਿੰਦਰ ਪਾਲ ਸਿੰਘ ਦੀ ਬਦਲੀ ਸਬੰਧੀ ਡੀਓ ਪੱਤਰ ਲਿਖਣ ਦਾ ਭਰੋਸਾ ਦਿੱਤਾ। ਮੇਅਰ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਦੀ ਤਨਖ਼ਾਹ 18000 ਰੁਪਏ ਕਰਨ ਦਾ ਮਤਾ ਰੱਦ ਹੋਣ ਕਾਰਨ ਹੁਣ 15000 ਰੁਪਏ ਤਨਖ਼ਾਹ ਦੇਣ ਲਈ ਕਾਨੂੰਨੀ ਰਾਏ ਲੈਣ ਲਈ 10 ਦਿਨਾਂ ਦੀ ਮੋਹਲਤ ਮੰਗੀ ਗਈ। ਸੋਮਵਾਰ ਨੂੰ ਤਿੰਨ ਮਹੀਨੇ ਦਾ ਗੂੜ, ਤੇਲ, ਸਾਬਣ ਦੇਣ ਅਤੇ ਜਲਦੀ ਵਰਦੀਆਂ ਦੇਣ ਦਾ ਭਰੋਸਾ ਦਿੱਤਾ। ਇਸ ਭਰੋਸੇ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਲੜੀਵਾਰ ਹੜਤਾਲ ਅਗਲੇ 15 ਦਿਨਾਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਆਗੂਆਂ ਅਤੇ ਸਫ਼ਾਈ ਸੇਵਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਅਤੇ ਬਾਕੀ ਹੋਰ ਜਾਇਜ਼ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਪੰਦਰਾਂ ਦਿਨ ਬਾਅਦ ਮੁੜ ਤੋਂ ਲੜੀਵਾਰ ਹੜਤਾਲ ਸ਼ੁਰੂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

Nander Murder Case: Punjab Police arrests key shooters among two BKI operatives; two pistols recovered

Nander Murder Case: Punjab Police arrests key shooters among two BKI operatives; two pisto…