Share on Facebook Share on Twitter Share on Google+ Share on Pinterest Share on Linkedin ਸ਼ਿਫਟਾਂਂ ਵਿੱਚਚ ਹੋਣਗੀਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਵਿਦਿਆਰਥੀਆਂ ਦੀ ਕਰੋਨਾ ਤੋਂ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ ਸਿੱਖਿਆ ਵਿਭਾਗ ਵੱਲੋਂ ਸੋਧੀ ਹੋਈ ਡੇਟਸ਼ੀਟ ਜਾਰੀ ਕਰੋਨਾ ਪਜੇਟਿਵ ਦੀ ਵਜ੍ਹਾ ਨਾਲ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਨਵੇਂ ਪ੍ਰਸ਼ਨ ਪੱਤਰ ਨਾਲ ਲਈ ਜਾਵੇਗੀ ਨਬਜ਼-ਏ-ਪੰਜਾਬ ਬਿਊਰੋ, ਅੈਸਏਅੈਸ ਨਗਰ (ਮੁਹਾਲੀ),14 ਮਾਰਚ: ਸਿੱਖਿਆ ਵਿਭਾਗ ਪੰਜਾਬ ਵੱਲੋਂ ਨਾਨ ਬੋਰਡ ਜਮਾਤਾਂ ਦੀਆਂ ਭਲਕੇ 15 ਮਾਰਚ ਨੂੰ ਸ਼ੁਰੂ ਹੋ ਰਹੀਆਂ ਸਾਲਾਨਾ ਘਰੇਲੂ ਪ੍ਰੀਖਿਆਵਾਂ ਵੀ ਸਵੇਰ ਅਤੇ ਸ਼ਾਮ ਦੇ ਸ਼ੈਸਨ ਦੌਰਾਨ ਸ਼ਿਫਟਾਂ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਕਰੋਨਾ ਮਹਾਮਾਰੀ ਦੇ ਵਧਦੇ ਖਤਰੇ ਦੌਰਾਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਾਰੀਆਂ ਜਮਾਤਾਂ ਲਈ ਪ੍ਰੀਖਿਆਵਾਂ ਛੁੱਟੀਆਂ ਦਾ ਐਲਾਨ ਕਰਦਿਆਂ ਵਿਦਿਆਰਥੀਆਂ ਨੂੰ ਘਰਾਂ ਵਿੱਚ ਹੀ ਰਹਿ ਕੇ ਪੇਪਰਾਂ ਦੀ ਤਿਆਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਸ ਦੌਰਾਨ ਪਹਿਲੀ ਤੋਂ ਚੌਥੀ, ਛੇਵੀਂ, ਸੱਤਵੀ, ਨੌਵੀਂ ਅਤੇ ਗਿਆਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਇਕੱਤਰਤਾ ਘੱਟ ਕਰਨ ਲਈ ਇਹਨਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਵੀ ਇਕੱਠਿਆਂ ਲੈਣ ਦੀ ਬਜਾਏ ਸ਼ਿਫਟਾਂ ਵਿੱਚ ਲੈਣ ਲਈ ਵਿਭਾਗ ਵੱਲੋਂ ਮੁੜ ਤੋਂ ਸੋਧੀ ਹੋਈ ਡੇਟਸ਼ੀਟ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਦੱਸਿਆ ਕਿ ਸੋਧੀ ਹੋਈ ਡੇਟਸ਼ੀਟ ਅਨੁਸਾਰ ਸਵੇਰ ਦਾ ਸੈਸ਼ਨ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ ਅਤੇ 20 ਮਿੰਟ ਦੀ ਬਰੇਕ ਉਪਰੰਤ ਬਾਅਦ ਦੁਪਹਿਰ 12:20 ਵਜੇ ਤੋਂ 3:20 ਵਜੇ ਤੱਕ ਸ਼ਾਮ ਦਾ ਸ਼ੈਸਨ ਹੋਵੇਗਾ।ਸੈਕੰਡਰੀ ਸਕੂਲਾਂ ਦੇ ਛੇਵੀਂ ਅਤੇ ਗਿਆਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9 ਵਜੇ ਤੋਂ 12 ਵਜੇ ਤੱਕ ਹੋਵੇਗੀ ਜਦਕਿ ਸੱਤਵੀਂ ਅਤੇ ਨੌਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12:20 ਵਜੇ ਤੋਂ 3:20 ਵਜੇ ਤੱਕ ਹੋਵੇਗੀ। ਜਿਲਾ ਸਿੱਖਿਆ ਅਫਸਰ (ਅੈਲੀਮੈਂਟਰੀ) ਜਰਨੈਲ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9 ਵਜੇ ਤੋਂ 12 ਵਜੇ ਤੱਕ ਹੋਵੇਗੀ ਜਦਕਿ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12:20 ਵਜੇ ਤੋਂ 3:20 ਵਜੇ ਤੱਕ ਹੋਵੇਗੀ। ਇਸ ਦੌਰਾਨ ਕੋਰੋਨਾ ਪਾਜੀਟਿਵ ਦੀ ਵਜ੍ਹਾ ਨਾਲ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਨਵਾਂ ਪ੍ਰਸ਼ਨ ਪੱਤਰ ਜਾਰੀ ਕਰਕੇ ਲਈ ਜਾਵੇਗੀ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਕੂਲਾਂ ਨੂੰ ਪ੍ਰੀਖਿਆਵਾਂ ਦੌਰਾਨ ਸਿਹਤ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੋਵਿਡ ਬਚਾਅ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ।ਇਸ ਦੌਰਾਨ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਲਈ ਮਾਸਕ ਦਾ ਇਸਤੇਮਾਲ ਲਾਜਮੀ ਹੋਵੇਗਾ।ਵਿਦਿਆਰਥੀਆਂ ਨੂੰ ਪਾਣੀ ਦੀ ਬੋਤਲ ਆਦਿ ਸਮੇਤ ਹੋਰ ਸਟੇਸ਼ਨਰੀ ਸਮਾਨ ਪਵੀ ਆਪੋ ਆਪਣਾ ਲਿਆਉਣ ਲਈ ਕਿਹਾ ਜਾਵੇਗਾ।ਇਸ ਤਰ੍ਹਾਂ ਦਾ ਸਮਾਨ ਇੱਕ ਦੂਜੇ ਨਾਲ ਸਾਂਝਾ ਕਰਨ ਦੀ ਮਨਾਹੀ ਹੋਵੇਗੀ।ਨਿਰਧਾਰਤ ਦੂਰੀ ਅਨੁਸਾਰ ਕਮਰਿਆਂ ਅੰਦਰ ਲੱਗੇ ਡੈਸਕਾਂ ਉੱਪਰ ਸਿਰਫ਼ ਇੱਕ ਹੀ ਵਿਦਿਆਰਥੀਆਂ ਬਿਠਾਇਆ ਜਾਵੇਗਾ ਜੇਕਰ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਡੈਸਕ ਘਟਦੇ ਹਨ ਤਾਂ ਵਿਦਿਆਰਥੀਆਂ ਨੂੰ ਨਿਰਧਾਰਤ ਦੂਰੀ ‘ਤੇ ਟਾਟ ਆਦਿ ਉੱਪਰ ਬਰਾਂਡਿਆਂ ਜਾ ਖੁੱਲ੍ਹੇ ਵਿੱਚ ਬਿਠਾਇਆ ਜਾ ਸਕੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ