ਅਕਾਲੀ ਦਲ ਵੱਲੋਂ 20 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਦੀਆਂ ਤਿਆਰੀਆਂ ਵਰਕਰਾਂ ਦੀਆਂ ਡਿਊਟੀਆਂ ਲਈਆਂ

ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਕੈਪਟਨ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ ਅਤੇ ਇਸ ਸਰਕਾਰ ਨੂੰ ਉਸਦੇ ਵਾਇਦੇ ਯਾਦ ਕਰਵਾਉਣ ਲਈ ਪਾਰਟੀ ਵਲੋੱ ਚੰਡੀਗੜ੍ਹ ਵਿੱਚ 20 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਉ ਕਰਨ ਦਾ ਪ੍ਰੋਗਰਾਮ ਮਿਥਿਆ ਗਿਆ ਹੈ। ਜਿਸ ਵਿੱਚ ਮੁਹਾਲੀ ਹਲਕੇ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਗੱਲ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਇੱਥੇ ਗੁਰਦੁਆਰਾ ਅੰਬ ਸਾਹਿਬ ਵਿੱਚ 20 ਮਾਰਚ ਦੇ ਘਿਰਾਉ ਦੀਆਂ ਤਿਆਰੀਆਂ ਸੰਬੰਧੀ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਹੋਣ ਵਾਲੇ ਘਿਰਾਉ ਦੇ ਪ੍ਰੋਗਰਾਮ ਲਈ ਹਲਕਾ ਮੁਹਾਲੀ ਵੱਲੋਂ 10 ਹਜ਼ਾਰ ਵਿਅਕਤੀਆਂ ਲਈ ਲੰਗਰ ਤਿਆਰ ਕਰਕੇ ਭੇਜਿਆ ਜਾਣਾ ਹੈ ਅਤੇ ਇਸਦੇ ਨਾਲ ਹੀ ਪਾਰਟੀ ਵੱਲੋਂ ਪਾਣੀ ਟੈਂਕਰਾਂ ਦੀ ਵੀ ਪ੍ਰਬੰਧ ਕੀਤਾ ਜਾਣਾ ਹੈ।
ਉਹਨਾਂ ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਦੀਆਂ ਜ਼ਿੰਮੇਵਾਰੀਆਂ ਵੀ ਲਗਾਈਆ। ਇਸ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀ ਜਨਤਾ ਨੂੰ ਝੂਠੇ ਲਾਰੇ ਲਗਾ ਕੇ ਸੱਤਾ ਹਾਸਿਲ ਕੀਤੀ ਹੈ ਅਤੇ ਹੁਣ ਅਸਲੀਅਤ ਲੋਕਾਂ ਸਾਮ੍ਹਣੇ ਆ ਗਈ ਹੈ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਦੀ ਜਿਹੜੀ ਵੀ ਜਿੰਮੇਵਾਰੀ ਲਗਾਈ ਜਾਵੇਗੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਐਲਾਨ ਦਾਅਵਾ ਕੀਤਾ ਕਿ 20 ਮਾਰਚ ਦੇ ਘਿਰਾਉ ਲਈ ਸ਼ਹਿਰ ਤੋਂ 50 ਬੱਸਾਂ ਅਤੇ 500 ਗੱਡੀਆਂ ਦਾ ਵੱਡਾ ਕਾਫਲਾ ਜਾਵੇਗਾ।
ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਦੇ ਯੂਥ ਵਿੰਗ ਵੱਲੋਂ ਹਮੇਸ਼ਾਂ ਪਾਰਟੀ ਦੇ ਸੰਘਰਸ਼ ਵਿੱਚ ਯੋਗਦਾਨ ਦਿੱਤਾ ਜਾਂਦਾ ਹੈ ਅਤੇ ਯੂਥ ਵਿੰਗ ਵਲੋੱ ਇਸ ਵਾਰ ਵੀ ਪ੍ਰੋਗਰਾਮ ਵਿੱਚ ਭਰਪੂਰਅਤੇ ਕੀਤੀ ਜਾਵੇਗੀ। ਮੀਟਿੰਗ ਨੂੰ ਕਮਲਜੀਤ ਸਿੰਘ ਰੂਬੀ, ਸਕੱਤਰ ਜਨਰਲ ਸ਼ਹਿਰੀ, ਗੁਰਮੁੱਖ ਸਿੰਘ ਸੋਹਲ, ਨਿਰਮਲ ਸਿੰਘ ਰੀਹਲ ਪ੍ਰਧਾਨ ਬੀ ਸੀ ਸੈਲ, ਬੀਬੀ ਮਨਮੋਹਨ ਕੌਰ, ਸੀਨੀਅਰ ਮੀਤ ਪ੍ਰਧਾਨ ਮਹਿਲਾ ਅਕਾਲੀ ਦਲ, ਬੀਬੀ ਕਸ਼ਮੀਰ ਕੌਰ, ਮੀਤ ਪ੍ਰਧਾਨ ਮਹਿਲਾ ਅਕਾਲੀ ਦਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸ਼ਾਮਪੁਰ, ਸੰਤੋਖ ਸਿੰਘ, ਡਾ. ਮੇਜਰ ਸਿੰਘ, ਹਰਮਿੰਦਰ ਸਿੰਘ ਪੱਤੋਂ, ਅਵਤਾਰ ਸਿੰਘ ਦਾਊਂ ਅਤੇ ਬਲਵਿੰਦਰ ਸਿੰਘ ਲਖਨੌਰ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਕਲੇਰ, ਅਮਨਦੀਪ ਸਿੰਘ ਅਬਿਆਨਾ, ਪ੍ਰਭਜੋਤ ਸਿੰਘ ਕਲੇਰ, ਪ੍ਰਦੀਪ ਸਿੰਘ ਭਾਰਜ, ਅਰਜਨ ਸਿੰਘ ਸ਼ੇਰਗਿੱਲ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਬਲਵਿੰਦਰ ਸਿੰਘ ਮੋਟੇਮਾਜਰਾ, ਕਰਨ ਸਿੰਘ ਬਬਰਾ, ਜਸਰਾਜ ਸਿੰਘ ਸੋਨੂੰ, ਰਣਜੀਤ ਸਿੰਘ ਮਾਨ, ਗੁਰਮੇਲ ਸਿੰਘ ਮੌਜੇਵਾਲ, ਬਲਵਿੰਦਰ ਸਿੰਘ ਮੁਲਤਾਨੀ, ਬਲਜਿੰਦਰ ਸਿੰਘ ਬੇਦੀ, ਬੀਬੀ ਅਮਨ ਲੂਥਰਾ, ਬੀਬੀ ਜਸਬੀਰ ਕੌਰ ਅੱਤਲੀ, ਹਰਸੰਗਤ ਸਿੰਘ ਸੋਹਾਣਾ, ਬਲਵੰਤ ਸਿੰਘ ਪਾਲੀਆ, ਐਸ.ਐਸ. ਵਾਲੀਆ, ਗੁਰਿੰਦਰ ਸਿੰਘ ਸੋਨੀ, ਜਗਜੀਤ ਸਿੰਘ, ਕੁਲਵਿੰਦਰ ਸਿੰਘ, ਹਰਜੀਤ ਸਿੰਘ, ਹਰਭਜਨ ਸਿੰਘ, ਕਰਮਜੀਤ ਸਿੰਘ ਮਾਵੀ, ਅਮਰਜੀਤ ਸਿੰਘ ਪਾਹਵਾ, ਚੰਨਨ ਸਿੰਘ ਅਤੇ ਸੰਨੀ ਕੰਡਾ ਵੀ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…