ਸ਼੍ਰੋਮਣੀ ਅਕਾਲੀ ਦਲ ਨੇ ਸੈਕਟਰ-86 ਵਿੱਚ ਹਲਕਾ ਮੁਹਾਲੀ ਦਾ ਨਵਾਂ ਦਫ਼ਤਰ ਖੋਲ੍ਹਿਆ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਜਿਹੀ ਕੋਈ ਗੱਲ ਨਹੀਂ: ਚੰਦੂਮਾਜਰਾ

ਨਵੇਂ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕੀਤਾ ਜਾਵੇਗਾ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਪ੍ਰੀਤ ਸਿਟੀ ਸੈਕਟਰ-86 ਵਿੱਚ ਪਾਰਟੀ ਦਾ ਨਵਾਂ ਦਫ਼ਤਰ ਖੋਲ੍ਹਿਆ ਗਿਆ। ਰਸਮੀ ਉਦਘਾਟਨ ਤੋਂ ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵੱਖ-ਵੱਖ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕੀਤਾ। ਪਾਰਟੀ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਐਨਕੇ ਸ਼ਰਮਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਕੌਂਸਲਰ ਹਰਜਿੰਦਰ ਕੌਰ ਬੈਦਵਾਨ, ਸਿਮਰਨਜੀਤ ਸਿੰਘ ਚੰਦੂਮਾਜਰਾ, ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ ਸਮੇਤ ਹੋਰਨਾਂ ਆਗੂਆਂ ਨੇ ਹਾਜ਼ਰੀ ਭਰੀ।
ਇਸ ਮੌਕੇ ਬੋਲਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਖੋਲ੍ਹੇ ਗਏ ਪਾਰਟੀ ਦਫ਼ਤਰ ਨਾਲ ਹਲਕੇ ਵਿੱਚ ਅਕਾਲੀ ਦਲ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ ਅਤੇ ਸੂਬੇ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਦੇ ਕਾਰੋਬਾਰੀ ਗੁਆਂਢੀ ਸੂਬਿਆਂ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਰਡੀਐਫ਼ ਖ਼ਤਮ ਕਰਕੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ ਅਤੇ ਇਸ ਮੁੱਦੇ ’ਤੇ ਮੁੱਖ ਮੰਤਰੀ ਦੀ ਚੁੱਪੀ ਚਿੰਤਾ ਦਾ ਵਿਸ਼ਾ ਹੈ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਵੱਡੇ ਬਾਦਲ ਦੀ ਮੌਤ ਤੋਂ ਬਾਅਦ ਫਿਲਹਾਲ ਅਕਾਲੀ ਲੀਡਰਸ਼ਿਪ ਵਿੱਚ ਤਬਦੀਲੀ ਦੀ ਕੋਈ ਸੰਭਾਵਨਾ ਨਹੀਂ ਹੈ। ਭਾਜਪਾ ਨਾਲ ਦੁਬਾਰਾ ਗੱਠਜੋੜ ਕਰਨ ਬਾਰੇ ਪੁੱਛੇ ਜਾਣ ’ਤੇ ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਸਿਆਸੀ ਗੱਠਜੋੜ ਕਿਸੇ ਵੀ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾਂਦੇ ਹਨ, ਜਦੋਂ ਸਮਾਂ ਆਏਗਾ ਤਾਂ ਦੇਖਿਆ ਜਾਵੇਗਾ। ਉਂਜ ਉਨ੍ਹਾਂ ਇਹ ਕਿਹਾ ਕਿ ਜੇ ਭਾਜਪਾ ਨਾਲ ਸਾਂਝ ਟੁੱਟੀ ਹੈ ਤਾਂ ਬਸਪਾ ਦਾ ਸਾਥ ਵੀ ਮਿਲਿਆ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦੀਆਂ ਚਰਚਾਵਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ।
ਗੁਰਦੁਆਰਾ ਸਾਹਿਬਾਨਾਂ ਵਿੱਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਅਤੇ ਬੇਅਦਬੀ ਮਾਮਲਿਆਂ ਵਿੱਚ ਜਿੰਨੇ ਵੀ ਵਿਅਕਤੀ ਫੜੇ ਗਏ ਹਨ, ਉਹ ਸੰਗਤ ਨੇ ਫੜ ਕੇ ਪੁਲੀਸ ਦੇ ਹਵਾਲੇ ਕੀਤੇ ਹਨ। ਅੰਮ੍ਰਿਤਧਾਰੀ ਸਿੰਘ, ਜੋ ਸਰਬੱਤ ਦਾ ਭਲਾ ਮੰਗਦੇ ਹਨ, ਉਨ੍ਹਾਂ ਨੂੰ ਫੜ ਕੇ ਡਿਬਰੂਗੜ੍ਹ ਜੇਲ੍ਹ ਵਿੱਚ ਡੱਕਿਆ ਜਾ ਰਿਹਾ ਹੈ।
ਅਖੀਰ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਦਫ਼ਤਰ ਵਿੱਚ ਬੈਠ ਕੇ ਇਲਾਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ ਗਏ।
ਇਸ ਮੌਕੇ ਯੂਥ ਆਗੂ ਸਤਿੰਦਰ ਸਿੰਘ ਗਿੱਲ, ਅਜੈਪਾਲ ਸਿੰਘ ਮਿੱਡੂਖੇੜਾ, ਅਸ਼ਵਨੀ ਸ਼ਰਮਾ ਸੰਭਾਲਕੀ, ਗੁਰਮੀਤ ਸਿੰਘ ਸ਼ਾਮਪੁਰ, ਕੌਂਸਲਰ ਨਿਰਮਲਜੀਤ ਕੌਰ ਢਿੱਲੋਂ, ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ, ਤਰਸੇਮ ਸਿੰਘ, ਐਡਵੋਕੇਟ ਅਵਤਾਰ ਸਿੰਘ ਸਿੱਧੂ, ਸੁਭਾਸ਼ ਬੱਬਰ, ਬਲਵਿੰਦਰ ਸਿੰਘ ਲਖਨੌਰ, ਸਾਬਕਾ ਕੌਂਸਲਰ ਮਨਮੋਹਨ ਕੌਰ, ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨਨੜਾ, ਪਰਦੀਪ ਸਿੰਘ ਭਾਰਜ, ਪਰਮਿੰਦਰ ਸਿੰਘ ਸੰਧੂ ਸਾਹਿਬਜ਼ਾਦਾ ਟਿੰਬਰ, ਬਲਜੀਤ ਸਿੰਘ ਬਲੈਕਸਟੋਨ, ਹਰਪਾਲ ਸਿੰਘ ਨੰਬਰਦਾਰ ਬਠਲਾਣਾ, ਗੁਰਮੀਤ ਸਿੰਘ ਰਾਏਪੁਰ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਅਵਤਾਰ ਸਿੰਘ ਦਾਊਂ, ਗੁਰਮੀਤ ਸਿੰਘ ਬੜਮਾਜਰਾ, ਜਰਨੈਲ ਸਿੰਘ ਬਲੌਂਗੀ, ਕੇਸਰ ਸਿੰਘ ਬਲੌਂਗੀ, ਅਮਰਾਓ ਸਿੰਘ ਮੌਲੀ, ਅਰਵਿੰਦਰ ਸਿੰਘ ਨੰਬਰਦਾਰ ਮੌਲੀ, ਰਣਜੀਤ ਸਿੰਘ ਅਨੰਦ, ਰਣਜੀਤ ਸਿੰਘ ਮੌਲੀ ਬੈਦਵਾਨ, ਰਮਨਦੀਪ ਸਿੰਘ ਬਾਵਾ, ਮਨਮੋਹਨ ਸਿੰਘ ਸੋਹਾਣਾ, ਨੌਜਵਾਨ ਆਗੂ ਖੁਸ਼ਇੰਦਰ ਸਿੰਘ ਬੈਦਵਾਨ, ਅਮਨ ਪੂਨੀਆ, ਬੀਬੀ ਕਸ਼ਮੀਰ ਕੌਰ, ਸ਼ਵਿੰਦਰ ਸਿੰਘ ਲੱਖੋਵਾਲ, ਜਸਪਾਲ ਸਿੰਘ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…