nabaz-e-punjab.com

ਸਿੱਖ ਸਟੂਡੈਂਟ ਫੈਡਰੇਸ਼ਨ ਤੇ ਹੋਰਨਾਂ ਜਥੇਬੰਦੀਆਂ ਵੱਲੋਂ 1 ਨਵੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਅਤੇ ਇੰਟਰ ਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ ਅਤੇ ਸਕੱਤਰ ਜਰਨਲ ਭਾਈ ਮੇਜਰ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਕਰਨੈਲ ਸਿੰਘ ਪੀਰਮੁਹਮੰਦ , ਡਾਕਟਰ ਮਨਜੀਤ ਸਿੰਘ ਭੌਮਾ ਅਤੇ ਸਰਬਜੀਤ ਸਿੰਘ ਜੰਮੂ, ਜਸਟਿਸ ਫਾਰ ਵਿਕਟਮ ਦੀ ਚੇਅਰਪਰਸਨ ਬੀਬੀ ਨਿਰਪ੍ਰੀਤ ਕੌਰ ਮੁੱਖ ਗਵਾਹ ਸੱਜਣ ਕੁਮਾਰ ਕੇਸ ਵੱਲੋਂ 1 ਨਵੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦਿਆ ਐਲਾਨ ਕੀਤਾ ਹੈ ਕਿ ਉਹਨਾਂ ਦੀ ਜਥੇਬੰਦੀ ਨਵੰਬਰ 1984 ਦੇ ਪੀੜਤਾਂ ਨੂੰ ਨਾਲ ਲੈ ਕੇ ਇਨਸਾਫ਼ ਪ੍ਰਾਪਤੀ ਲਈ ਸੰਘਰਸ਼ ਕਰ ਰਹੀਆ ਇਹਨਾਂ ਜਥੇਬੰਦੀਆ ਦਾ ਪੂਰਨ ਸਾਥ ਦੇਵੇਗੀ ਕਿਉਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆ ਦੇ ਵਿਰੁੱਧ, ਬਰਗਾੜੀ ਬਹਿਬਲ ਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
ਉਸ ਲਈ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਪੂਰਨ ਸਾਥ ਦੇਵੇਗੀ ਭਾਈ ਮੇਜਰ ਸਿੰਘ ਨੇ ਪ੍ਰੈੱਸ ਨੂੰ ਵਿਸ਼ੇਸ਼ ਜਾਣਕਾਰੀ ਦਿੰਦਿਆਂ ਇਹ ਅਹਿਮ ਐਲਾਨ ਕੀਤਾ। ਉਹਨਾਂ ਪੰਜਾਬ ਦੀਆ ਸਮੂਹ ਧਾਰਮਿਕ ਰਾਜਨੀਤਕ ਸਮਾਜਿਕ ਜਥੇਬੰਦੀਆ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਪੰਜਾਬ ਅੰਦਰ ਹਰੇਕ ਪਿੰਡ ਸ਼ਹਿਰ ਕਸਬੇ ਅੰਦਰ ਇਨਸਾਫ਼ ਲਈ ਇਕਜੁੱਟ ਹੋ ਕੇ ਪੰਜਾਬ ਵਾਸੀਆ ਨੂੰ ਜਾਗਰੂਕ ਕਰਨ ਤਾ ਜੋ ਕੇਦਰ ਅਤੇ ਰਾਜ ਸਰਕਾਰਾ ਦੀ ਕੁੰਭਕਰਨੀ ਨੀਦਰਲੈਂਡ ਤੋਂ ਜਾਗ ਖੁੱਲ੍ਹ ਜਾਵੇ। ਭਾਈ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਬੰਦ ਦੌਰਾਨ ਸਿੱਖ ਕੌਮ ਦੇ ਸਮਰਥਨ ਵਿੱਚ ਹਿੰਦੂ ਸਮਾਜ ਮੁਸਲਮਾਨ ਤੇ ਈਸਾਈ ਭਾਈਚਾਰੇ ਨੂੰ ਵੀ ਪੂਰਨ ਸਹਿਯੋਗ ਕਰਨ ਇਸੇ ਦੌਰਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਗੂ ਡਾਕਟਰ ਮਨਜੀਤ ਸਿੰਘ ਭੌਮਾ ਅਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਹੀਰੋ ਹਾਰਟ ਹਸਪਤਾਲ ਲੁਧਿਆਣਾ ਵਿੱਚ ਭਾਈ ਪਰਮਜੀਤ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ ਖਾਲਸਾ ਨੂੰ ਪਿਛਲੀ 11 ਅਕਤੂਬਰ ਸ਼ਾਮ ਨੂੰ ਹਾਰਟ ਅਟੈਕ ਆਇਆ ਸੀ ਪਰ ਵਕਤ ਨਾਲ ਡਾਕਟਰੀ ਸਹਾਇਤਾ ਮਿਲਣ ਨਾਲ ਉਹਨਾਂ ਦੀ ਸਿਹਤ ਵਿੱਚ ਸੁਧਾਰ ਆ ਰਿਹਾ ਹੈ ਪੀਰਮੁਹਮੰਦ ਅਤੇ ਭੌਮਾ ਨੇ ਖਾਲਸਾ ਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਉਹਨਾਂ ਦੀਆਂ ਪੰਥਕ ਖੇਤਰ ਵਿੱਚ ਸੇਵਾਵਾਂ ਨੂੰ ਸਲਾਹਿਆ।
ਇਸ ਮੌਕੇ ਫੈਡਰੇਸ਼ਨ ਦੇ ਸੀਨੀਅਰ ਆਗੂ ਭਾਈ ਗੁਰਦੀਪ ਸਿੰਘ ਲੀਲ, ਪ੍ਰੀਤਮ ਸਿੰਘ ਭਰੋਵਾਲ, ਜਸਪਾਲ ਸਿੰਘ, ਬਲਜੀਤ ਸਿੰਘ, ਸੰਦੀਪ ਸਿੰਘ, ਮਨਿੰਦਰਪਾਲ ਸਿੰਘ, ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ ਖਾਲਸਾ, ਜਸਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਜਗਤਾਰ ਸਿੰਘ ਵਿਸੇਸ਼ ਤੌਰ ਤੇ ਹਾਜਰ ਸਨ। ਭਾਈ ਦਰਸ਼ਨ ਸਿੰਘ ਘੋਲੀਆ ਨੇ ਕਿਹਾ ਕਿ ਪੁਰਅਮਨ ਤਰੀਕੇ ਨਾਲ ਪੰਜਾਬ ਬੰਦ ਕਰਾਇਆ ਜਾਵੇਗਾ। ਇਸ ਮੌਕੇ ਉਹਨਾਂ ਦੱਸਿਆ ਕਿ ਫੈਡਰੇਸ਼ਨ ਇਨਸਾਫ ਦਿਵਾਉਣ ਲਈ ਯਤਨਸ਼ੀਲ ਹੈ ਅਤੇ ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਅਤੇ ਡਾਕਟਰ ਮਨਜੀਤ ਸਿੰਘ ਭੌਮਾ ਦਾ ਪੂਰਨ ਸਾਥ ਦੇਵੇਗੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …