ਮੁਹਾਲੀ ਦੇ ਨਾਮੀ ਬਿਲਡਰ ਦਾ ਸਾਈਟ ਦਫ਼ਤਰ ਸੜ ਕੇ ਸੁਆਹ, ਕਰੋੜਾਂ ਦਾ ਨੁਕਸਾਨ

ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਢਾਈ ਘੰਟੇ ਬੜੀ ਮੁਸ਼ਕਲ ਨਾਲ ਪਾਇਆ ਅੱਗ ’ਤੇ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਇੱਥੋਂ ਦੇ ਸੈਕਟਰ-88 ਸਥਿਤ ਇਕ ਨਾਮੀ ਬਿਲਡਰ ਦੇ ਸਾਈਟ ਆਫ਼ਿਸ ਵਿੱਚ ਸੋਮਵਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਪੂਰਾ ਦਫ਼ਤਰ ਸੜ ਕੇ ਸੁਆਹ ਹੋ ਗਿਆ। ਬਿਲਡਰ ਅਤੇ ਹੋਰ ਅਧਿਕਾਰੀਆਂ ਨੇ ਤੁਰੰਤ ਮੁਹਾਲੀ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸ਼ਹਿਰ ਦੇ ਨਾਮੀ ਬਿਲਡਰ ‘ਜੋਏ ਐਰਾ’ ਦੇ ਪ੍ਰਾਜੈਕਟ ਮੈਨੇਜਰ ਦਮਨਵੀਰ ਸਿੰਘ ਨੇ ਦੱਸਿਆ ਕਿ ਅੱਗ ਐਨੀ ਭਿਆਨਕ ਸੀ ਕਿ ਮੁਹਾਲੀ ਫਾਇਰ ਬ੍ਰਿਗੇਡ ਦੀਆਂ ਤਿੰਨ ਅੱਗ ਬੁਝਾਊ ਗੱਡੀਆਂ ਦੀ ਮਦਦ ਨਾਲ ਕਰੀਬ ਢਾਈ ਘੰਟੇ ਦੀ ਭਾਰੀ ਮੁਸ਼ੱਕਤ ਨਾਲ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ ਜਾ ਸਕਿਆ।
ਇਸ ਹਾਦਸੇ ਦੌਰਾਨ ਭਾਵੇਂ ਕਿਸੇ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪ੍ਰੰਤੂ ਬਿਲਡਰ ਨੂੰ ਲਗਪਗ ਦੋ ਕਰੋੜ ਰੁਪਏ ਲਾਗਤ ਨਾਲ ਤਿਆਰ ਕੀਤਾ ਆਲੀਸ਼ਾਨ ਦਫ਼ਤਰ ਅਤੇ ਅੰਦਰ ਪਿਆ ਸਾਰਾ ਸਮਾਨ ਅਤੇ ਫ਼ਰਨੀਚਰ ਸੜ ਕੇ ਸੁਆਹ ਹੋ ਗਿਆ। ਮੁੱਢਲੀ ਜਾਂਚ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਮੰਨੀ ਜਾ ਰਹੀ ਹੈ। ਅੱਗ ਦੀਆਂ ਲਪਟਾਂ ਅਤੇ ਸੰਘਣਾ ਧੂੰਆਂ ਕਾਫ਼ੀ ਤੱਕ ਨਜ਼ਰ ਆਇਆ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ ਪੌਣੇ ਸੱਤ ਵਜੇ ਸੁਰੱਖਿਆ ਗਾਰਡ ਮੌਜੂਦ ਸਨ। ਜਿਨ੍ਹਾਂ ਜੈੱਨਰੇਟਰ ਸਟਾਰਟ ਕੀਤਾ ਹੀ ਸੀ ਕਿ ਅਚਾਨਕ ਦਫ਼ਤਰ ਅੰਦਰੋਂ ਧੂੰਆਂ ਆਉਣ ਲੱਗਾ। ਪਹਿਲਾਂ ਉਨ੍ਹਾਂ ਖ਼ੁਦ ਅੱਗ ਬੁਝਾਊ ਉਪਕਰਨਾਂ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਦੇਖਦੇ ਹੀ ਦੇਖਦੇ ਅੱਗ ਜ਼ਿਆਦਾ ਫੈਲ ਗਈ। ਜਿਸ ਮਗਰੋਂ ਸੁਰੱਖਿਆ ਗਾਰਡ ਨੇ ਬਿਲਡਰ ਅਤੇ ਹੋਰ ਅਧਿਕਾਰੀਆਂ ਨੂੰ ਇਤਲਾਹ ਦਿੱਤੀ। ਸੂਚਨਾ ਮਿਲਦੇ ਹੀ ਕੰਪਨੀ ਅਧਿਕਾਰੀ ਅਤੇ ਹੋਰ ਲੋਕ ਮੌਕੇ ’ਤੇ ਪਹੁੰਚ ਗਏ। ਜਾਣਕਾਰੀ ਅਨੁਸਾਰ ਕੰਪਨੀ ਨੇ ਕਰੀਬ ਦੋ ਕੁ ਸਾਲ ਪਹਿਲਾਂ ਹੀ ਇਹ ਸਾਈਟ ਗਮਾਡਾ ਤੋਂ ਖੁੱਲ੍ਹੀ ਨਿਲਾਮੀ ਰਾਹੀਂ 132 ਕਰੋੜ ਰੁਪਏ ਵਿੱਚ ਹਾਸਲ ਕੀਤੀ ਸੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…