Share on Facebook Share on Twitter Share on Google+ Share on Pinterest Share on Linkedin ਖਰੜ ਵਿੱਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 14 ਦਸੰਬਰ ਤੱਕ ਮੁਕੰਮਲ ਕੀਤਾ ਜਾਵੇਗਾ: ਸ੍ਰੀਮਤੀ ਬਰਾੜ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਦਸੰਬਰ: ਦੇਸ਼ ਦੇ ਚੋਣ ਕਮਿਸ਼ਨ ਵਲੋਂ ਜਾਰੀ ਕੀਤੀ ਗਈਆਂ ਹਦਾਇਤਾਂ ਅਨੁਸਾਰ ਇੱਕ ਜਨਵਰੀ 2018 ਦੇ ਅਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਵੋਟਾਂ ਬਣਾਉਣ ਦਾ ਕੰਮ ਵਿਧਾਨ ਸਭਾ ਹਲਕਾ ਖਰੜ-52 ਵਿਚ 14 ਦਸੰਬਰ ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਇਸ ਹਲਕੇ ਵਿਚ ਵੋਟਰਾਂ ਦੀ ਸਹੂਲਤਾਂ ਲਈ ਹਰੇਕ ਪੋਲਿੰਗ ਬੂਥ ਤੇ ਬੀ.ਐਲ.ਓ. ਤਾਇਨਾਤ ਕੀਤੇ ਹੋਏ ਹਨ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਦਿੰਦਿਆ ਇਸ ਹਲਕੇ ਦੇ ਨੌਜਵਾਨ ਨੂੰ ਅਪੀਲ ਕਰਦਿਆ ਕਿਹਾ ਕਿ ਜਿਹੜੇ ਨੌਜਵਾਨ ਦੀ ਉਮਰ 1 ਜਨਵਰੀ 2018 ਨੂੰ 18 ਸਾਲ ਦੀ ਹੁੰਦੀ ਹੈ ਤਾਂ ਆਪਣੀ ਵੋਟ ਬਣਾਉਣ ਲਈ ਫਾਰਮ ਭਰ ਕੇ ਆਪਣੇ ਹਲਕੇ ਦੇ ਬੀ.ਐਲ.ਓ. ਨੂੰ ਦੇ ਸਕਦਾ ਹੈ। ਸ੍ਰੀਮਤੀ ਬਰਾੜ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਹਲਕੇ ਵਿਚ ਰਹਿ ਰਹੇ ਵੋਟਰਾਂ ਨੂੰ ਅਪੀਲ ਹੈ ਕਿ ਜੇਕਰ ਵੋਟਰ ਸੂਚੀ ਵਿਚ ਨਵੀਂ ਵੋਟ ਸ਼ਾਮਲ ਕਰਨ, ਵੋਟ ਕੱਟਣ, ਵੋਟ ਦੀ ਦਰੁਸਤੀ ਅਤੇ ਪਤਾ ਤਬਦੀਲੀ ਕਰਨ ਸਬੰਧੀ ਵੋਟਰ ਤੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਭਰਿਆ ਹੋਇਆ ਫਾਰਮ ਬੀ.ਐਲ.ਓ ਨੂੰ ਦੇਣ ਤਾਂ ਕਿ ਦਰੁਸਤੀ ਕੀਤੀ ਜਾ ਸਕੇ। ਉਨ੍ਹਾਂ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਹਲਕੇ ਵਿਚ ਤਾਇਨਾਤ ਕੀਤੇ ਹੋਏ ਬੀ.ਐਲ.ਓ. ਨੂੰ ਇਸ ਕੰਮ ਲਈ ਪੂਰਨ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਜੋ ਵੀ 14 ਦਸੰਬਰ ਤੱਕ ਵੋਟਾਂ ਸਬੰਧੀ ਦਾਅਵੇ ਪ੍ਰਾਪਤ ਕੀਤੇ ਜਾਣਗੇ ਜਿਨ੍ਹਾਂ ਦਾ ਫੈਸਲਾ 3 ਜਨਵਰੀ 2018 ਨੂੰ ਕੀਤਾ ਜਾਵੇਗਾ ਅਤੇ ਵਿਧਾਨ ਸਭਾ ਹਲਕਾ ਖਰੜ ਦੀ ਮੁਕੰਮਲ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 13 ਜਨਵਰੀ 2018 ਨੂੰ ਕਰ ਦਿੱਤੀ ਜਾਵੇਗੀ। ਉਨ੍ਹਾਂ ਸਕੂਲਾਂ, ਕਾਲਜ਼ਾਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਵੋਟ ਪਹਿਲ ਦੇ ਅਧਾਰ ਤੇ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ