ਪੰਜਾਬ ਵਿੱਚ ਇੰਤਕਾਲ ਕਰਵਾਉਣ ਲਈ ਲਾਏ ਗਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋਏ: ਜਿੰਪਾ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇੰਤਕਾਲ ਦਰਜ ਕਰਨ ਲਈ ਲਗਾਏ ਕੈਂਪਾਂ ਦਾ ਨਿਰੀਖਣ ਕੀਤਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਲਗਾਏ ਵਿਸ਼ੇਸ਼ ਕੈਂਪ

ਨਬਜ਼-ਏ-ਪੰਜਾਬ, ਮੁਹਾਲੀ, 15 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵੱਲੋਂ ਲੰਬਿਤ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਲਗਾਏ ਗਏ ਕੈਂਪਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਹ ਪ੍ਰਗਟਾਵਾ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਣ ਸਮੇਂ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੀ ਮੌਜੂਦ ਸਨ।
ਸ੍ਰੀ ਜਿੰਪਾ ਨੇ ਦੱਸਿਆ ਕਿ ਬੀਤੀ 6 ਜਨਵਰੀ ਨੂੰ ਲਗਾਏ ਅਜਿਹੇ ਕੈਂਪਾਂ ਵਿੱਚ 31 ਹਜ਼ਾਰ 500 ਬਕਾਇਆ ਇੰਤਕਾਲ ਦਰਜ ਕੀਤੇ ਗਏ ਸਨ ਅਤੇ ਅੱਜ ਵੀ ਵੱਡੀ ਗਿਣਤੀ ਬਕਾਇਆ ਇੰਤਕਾਲ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਤਹਿਸੀਲਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ ਨਾਲ-ਨਾਲ ਤਕਸੀਮ ਦੇ ਕੇਸਾਂ ਸਬੰਧੀ ਵੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਹਰ ਵੇਲੇ ਲੋਕਾਂ ਦੀ ਭਲਾਈ ਬਾਰੇ ਸੋਚਦੇ ਹਨ। ਇਸ ਲਈ ਰਜਿਸਟਰੀਆਂ ਅਤੇ ਇੰਤਕਾਲ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਵਾਦਿਤ ਜਾਇਦਾਦ ਸਬੰਧੀ ਦੋਵੇਂ ਧਿਰਾਂ ਨੂੰ ਬਿਠਾ ਕੇ ਮਸਲੇ ਹੱਲ ਕੀਤੇ ਜਾਣ।
ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਲਈ ਇਹ ਵਿਸ਼ੇਸ਼ ਕੈਂਪ ਲਾਏ ਗਏ ਹਨ ਤਾਂ ਜੋ ਇੰਤਕਾਲ ਸਬੰਧੀ ਲੰਬਿਤ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਸਰਕਾਰ ਦੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਰੂਪ ਵਿੱਚ ਪੰਜਾਬ ਸਰਕਾਰ ਵੱਲੋਂ ਬਹੁਤ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦਾ ਹਰ ਨਾਗਰਿਕ ਲਾਭ ਉਠਾ ਸਕਦਾ ਹੈ। ਡੀਸੀ ਆਸ਼ਿਕਾ ਜੈਨ ਨੇ ਭਰੋਸਾ ਦਿੱਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਇੰਤਕਾਲ ਸਮੇਤ ਹੋਰ ਲੰਬਿਤ ਸਾਰੇ ਕਾਰਜਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …