ਚੱਪੜਚਿੜੀ ਵਿੱਚ ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਉਦਘਾਟਨੀ ਮੈਚ ਵਿੱਚ ਮੇਜ਼ਬਾਨ ਮੁਹਾਲੀ ਦੀ ਟੀਮ ਨੇ ਮੋਗਾ ਨੂੰ ਹਰਾਇਆ

ਨਬਜ਼-ਏ-ਪੰਜਾਬ, ਮੁਹਾਲੀ, 20 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਣ ਵਾਲੇ ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਅੱਜ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸ਼ੁਰੂ ਹੋਇਆ। ਇਸ ਕ੍ਰਿਕਟ ਮੁਕਾਬਲੇ ਵਿੱਚ 19 ਸਾਲ ਵਰਗ ਦੀਆਂ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੀ ਦੇਖਰੇਖ ਹੇਠ ਸ਼ੁਰੂ ਹੋਏ ਪੰਜ ਰੋਜ਼ਾ ਇਨ੍ਹਾਂ ਕ੍ਰਿਕਟ ਮੁਕਾਬਲਿਆਂ ਦਾ ਉਦਘਾਟਨ ਅੱਜ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਅਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ।
ਉਨ੍ਹਾਂ ਉਦਘਾਟਨੀ ਮੈਚ ਖੇਡਣ ਵਾਲੀਆਂ ਟੀਮਾਂ ਨਾਲ ਜਾਣ ਪਹਿਚਾਣ ਕੀਤੀ ਅਤੇ ਅਸ਼ੀਰਵਾਦ ਵੀ ਦਿੱਤਾ। ਲੜਕਿਆਂ ਦਾ ਉਦਘਾਟਨੀ ਮੈਚ ਵਿੱਚ ਮੇਜ਼ਬਾਨ ਮੁਹਾਲੀ ਅਤੇ ਮੋਗਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਅਧਿਆਤਮ ਪ੍ਰਕਾਸ਼ ਤਿਊੜ ਨੇ ਦੱਸਿਆ ਕਿ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੇਜ਼ਬਾਨ ਮੁਹਾਲੀ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 184 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਖੇਡਦਿਆਂ ਮੋਗਾ ਦੀ ਟੀਮ ਨਿਰਧਾਰਿਤ ਓਵਰਾਂ ਵਿੱਚ 9 ਵਿਕਟਾਂ ਖੋ ਕੇ ਕੇਵਲ 131 ਦੌੜਾਂ ਹੀ ਬਣਾ ਸੀ।
ਇਸ ਤਰ੍ਹਾਂ ਮੇਜ਼ਬਾਨ ਮੁਹਾਲੀ ਦੀ ਟੀਮ ਨੇ 53 ਦੌੜਾਂ ਦੇ ਅੰਤਰ ਨਾਲ ਜਿੱਤ ਦਰਜ਼ ਕੀਤੀ। ਹੋਰਨਾਂ ਮੈਚਾਂ ਵਿੱਚ ਮਲੇਕੋਟਲਾ ਦੀ ਟੀਮ ਨੇ ਹੁਸ਼ਿਆਪੁਰ ਨੂੰ 9 ਵਿਕਟਾਂ ਦੇ ਅੰਤਰ ਨਾਲ, ਮਾਨਸਾ ਨੇ ਮੋਗਾ ਨੂੰ 47 ਦੌੜਾਂ ਦੇ ਅੰਤਰ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਫਤਿਹਗੜ੍ਹ ਸਾਹਿਬ ਨੂੰ 9 ਵਿਕਟਾਂ ਨਾਲ ਮਾਤ ਦਿੱਤੀ। ਲੜਕੀਆਂ ਦੇ ਮੁਕਾਬਲੇ ਵਿੱਚ ਪਟਿਆਲਾ ਦੀ ਟੀਮ ਨੇ ਮੋਗਾ ਨੂੰ ਹਰਾ ਕੇ ਅਗਲੇ ਗੇੜ ਵਿੱਚ ਥਾਂ ਬਣਾਈ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਇੰਦੂ ਬਾਲਾ ਅਤੇ ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਵਿੱਚ ਲੜਕਿਆਂ ਦੀਆਂ 17 ਅਤੇ ਲੜਕੀਆਂ ਦੀਆਂ 12 ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਮੁੱਖ ਅਧਿਆਪਕਾ ਮਨਪ੍ਰੀਤ ਕੌਰ ਲਾਂਡਰਾਂ, ਪਲਵਿੰਦਰ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ, ਅਮਨਪ੍ਰੀਤ ਕੌਰ, ਵੀਰਪਾਲ ਕੌਰ, ਸ਼ਮਸ਼ੇਰ ਸਿੰਘ, ਮਨਮੋਹਨ ਸਿੰਘ, ਹਰਵਿੰਦਰ ਸਿੰਘ ਮੀਆਂਪੁਰ ਚੰਗਰ, ਸਤਵਿੰਦਰ ਕੌਰ, ਸ਼ਰਨਜੀਤ ਕੌਰ, ਰੁਪਿੰਦਰ ਕੌਰ, ਸ਼ਰਨਜੀਤ ਕੌਰ, ਰਾਜਵੀਰ ਕੌਰ, ਨਰਿੰਦਰ ਕੌਰ, ਤਰਿੰਦਰ ਸੰਧੂ, ਨਿਰਮਲਜੀਤ ਕੌਰ, ਵੀਨਾ ਕੁਮਾਰੀ ਅਤੇ ਹੋਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…