Share on Facebook Share on Twitter Share on Google+ Share on Pinterest Share on Linkedin ਐਸਟੀਐਫ ਵੱਲੋਂ 50 ਗਰਾਮ ਕੋਕੀਨ ਤੇ 50 ਗਰਾਮ ਹੈਰੋਇਨ ਸਮੇਤ ਦੋ ਨਾਇਜੀਰੀਅਨ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ: ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਨਾਇਜੀਰੀਅਨ ਮੂਲ ਦੇ ਇਕ ਪੁਰਸ਼ ਅਤੇ ਇਕ ਮਹਿਲਾ ਨੂੰ 50 ਗਰਾਮ ਕੋਕੀਨ, 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਜੂਡੇ ਜਸਟਿਨ ਅਤੇ ਉਸ ਦੀ ਸਾਥਣ ਰਾਈਟਾ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਦੋਵੇਂ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਦੋਵੇਂ ਮੁਲਜ਼ਮ ਇੱਥੋਂ ਦੇ ਸੈਕਟਰ-80 ਵਿੱਚ ਕਰਾਏ ਦੇ ਮਕਾਨ ਵਿੱਚ ਰਹਿ ਰਹੇ ਸੀ। ਇਹ ਜਾਣਕਾਰੀ ਦਿੰਦਿਆਂ ਐਸਟੀਐਫ ਮੁਹਾਲੀ ਦੇ ਐਸਪੀ ਰਾਜਿੰਦਰ ਸਿੰਘ ਸੋਹਲ ਨੇ ਮੁਲਜ਼ਮਾਂ ਕੋਲੋਂ 40 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪੁੱਛ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਦਿੱਲੀ ਤੋਂ ਨਸ਼ੀਲੇ ਪਦਾਰਥ ਲਿਆ ਕੇ ਮੁਹਾਲੀ ਅਤੇ ਨੇੜਲੇ ਇਲਾਕਿਆਂ ਵਿੱਚ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਬਾਰੇ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਅਤੇ ਸੂਚਨਾ ਮਿਲਣ ’ਤੇ ਏਐਸਆਈ ਅਵਤਾਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਵੱਲੋਂ ਮੌਲੀ ਚੌਕ ਸੈਕਟਰ-80 ਨੇੜੇ ਸਪੈਸ਼ਲ ਨਾਕਾਬੰਦੀ ਕਰਕੇ ਜੂਡੇ ਜਸਟਿਨ ਅਤੇ ਰਾਈਟਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 50 ਗਰਾਮ ਕੋਕੀਨ ਅਤੇ 50 ਗਰਾਮ ਹੈਰੋਇਨ ਅਤੇ 40 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇਲੈਕਟ੍ਰੋਨਿਕ ਕੰਡਾ ਅਤੇ 10 ਖਾਲੀ ਪਲਾਸਟਿਕ ਦੇ ਲਿਫਾਫੇ ਵੀ ਬਰਾਮਦ ਕੀਤੇ ਗਏ ਹਨ।ਮੁੱਢਲੀ ਪੁੱਛ ਪੜਤਾਲ ਦੌਰਾਨ ਪਤਾ ਲੱਗਾ ਕਿ ਦੋਵੇਂ ਮੁਲਜ਼ਮ ਭਾਰਤ ਵਿੱਚ ਰਹਿਣ ਸਬੰਧੀ ਕੋਈ ਵੈਲਿਡ ਵੀਜ਼ਾ, ਪਾਸਪੋਰਟ ਜਾਂ ਹੋਰ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ