ਸ਼ਹਿਰ ਦੀਆਂ ਸੜਕਾਂ ਆਰਜ਼ੀ ਡੰਪਿੰਗ ਗਰਾਉਂਡ ਵਿੱਚ ਤਬਦੀਲ, ਚਾਰ ਚੁਫੇਰੇ ਗੰਦਗੀ ਫੈਲੀ

ਮੁਹਾਲੀ ਵਾਸੀ ਅਫ਼ਸਰਸ਼ਾਹੀ ਦੀ ਨਾਲਾਇਕੀ ਦਾ ਨਤੀਜਾ ਭੁਗਤਣ ਲਈ ਮਜਬੂਰ: ਬੇਦੀ

ਡਿਪਟੀ ਮੇਅਰ ਵੱਲੋਂ 26 ਜੂਨ ਨੂੰ ਅਫ਼ਸਰਸ਼ਾਹੀ ਦਾ ਪੁਤਲਾ ਫੂਕਣ ਤੇ ਭੁੱਖ ਹੜਤਾਲ ਦੀ ਚਿਤਾਵਨੀ

ਨਬਜ਼-ਏ-ਪੰਜਾਬ, ਮੁਹਾਲੀ, 23 ਜੂਨ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦੇ ਮਾੜੇ ਪ੍ਰਬੰਧਾਂ ’ਤੇ ਮੁੜ ਸਵਾਲ ਚੁੱਕਦਿਆਂ ਕਿਹਾ ਕਿ ਨਗਰ ਨਿਗਮ ਅਤੇ ਗਮਾਡਾ ਦੀ ਅਫ਼ਸਰਸ਼ਾਹੀ ਦੀ ਕਥਿਤ ਲਾਪਰਵਾਹੀ ਦਾ ਨਤੀਜਾ ਸ਼ਹਿਰ ਵਾਸੀ ਭੁਗਤ ਰਹੇ ਹਨ ਅਤੇ ਮੌਜੂਦਾ ਸਮੇਂ ਵਿੱਚ ਸ਼ਹਿਰ ਦੀਆਂ ਸੜਕਾਂ ਆਰਜ਼ੀ ਡੰਪਿੰਗ ਗਰਾਉਂਡ ਵਿੱਚ ਤਬਦੀਲ ਹੋ ਗਈਆਂ ਹਨ। ਚਾਰ ਚੁਫੇਰੇ ਕੂੜਾ ਹੀ ਕੂੜਾ ਨਜ਼ਰ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਕੁੱਝ ਦਿਨ ਪਹਿਲਾਂ ਹੀ ਡਿਪਟੀ ਮੇਅਰ ਮੁੱਖ ਮੰਤਰੀ, ਗਮਾਡਾ ਦੇ ਸੀਏ ਅਤੇ ਨਿਗਮ ਕਮਿਸ਼ਨਰ ਨੂੰ ਪੱਤਰ ਲਿਖ ਚੁੱਕੇ ਹਨ। ਲੇਕਿਨ ਸਮੱਸਿਆ ਜਿਊਂ ਦੀ ਤਿਊਂ ਬਰਕਰਾਰ ਹੈ।
ਡਿਪਟੀ ਮੇਅਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਹਾਲੀ ਵਿੱਚ ਕੂੜੇ ਦਾ ਮਸਲਾ ਛੇਤੀ ਹੱਲ ਨਾ ਕੀਤਾ ਤਾਂ ਉਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 26 ਜੂਨ ਨੂੰ ਸਵੇਰੇ 11 ਵਜੇ ਫੇਜ਼-3\5 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਅਫ਼ਸਰਸ਼ਾਹੀ ਦਾ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ ਕਰਨਗੇ। ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਨਾਂ ’ਤੇ ਜੂੰ ਨਹੀਂ ਸਰਕੀ ਤਾਂ ਉਹ ਭੁੱਖ ਹੜਤਾਲ ਸ਼ੁਰੂ ਕਰਨਗੇ ਅਤੇ ਲੋਕਹਿੱਤ ਵਿੱਚ ਅਦਾਲਤ ਦਾ ਬੂਹਾ ਖੜਕਾਉਣ ਤੋਂ ਗੁਰੇਜ਼ ਨਹੀਂ ਕਰਨਗੇ।

ਕੁਲਜੀਤ ਬੇਦੀ ਨੇ ਕਿਹਾ ਕਿ ਅਤਿ ਦੀ ਗਰਮੀ ਵਿੱਚ ਸ਼ਹਿਰ ਦਾ ਕੂੜਾ ਡੰਪਿੰਗ ਗਰਾਉਂਡ ਵਿੱਚ ਸੁੱਟਣ ’ਤੇ ਰੋਕ ਲੱਗਣ ਕਾਰਨ ਸੜਕਾਂ ਕਿਨਾਰੇ ਕੂੜੇ ਦੇ ਢੇਰ ਲੱਗ ਗਏ ਹਨ। ਇਸ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਮਸਲੇ ਲਈ ਜ਼ਿੰਮੇਵਾਰ ਅਫ਼ਸਰਸ਼ਾਹੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਕੋਈ ਸਿਆਸਤ ਦਾ ਮਸਲਾ ਨਹੀਂ ਹੈ। ਇਸ ਲਈ ਸਮੂਹ ਵੈੱਲਫੇਅਰ ਐਸੋਸੀਏਸ਼ਨ, ਕੌਂਸਲਰਾਂ ਅਤੇ ਆਮ ਨਾਗਰਿਕਾਂ ਨੂੰ ਇਸ ਸਮੱਸਿਆ ਦੇ ਹੱਲ ਲਈ ਇੱਕ ਸਾਂਝੇ ਪਲੇਟਫ਼ਾਰਮ ’ਤੇ ਇਕੱਠੇ ਹੋ ਕੇ ਸੰਘਰਸ਼ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਨਵੇਂ ਸੈਕਟਰਾਂ ਵਿੱਚ ਗਮਾਡਾ ਤੁਰੰਤ ਡੰਪਿੰਗ ਗਰਾਉਂਡ ਲਈ ਢੁਕਵੀਂ ਜ਼ਮੀਨ ਅਲਾਟ ਕਰੇ ਅਤੇ ਉੱਥੇ ਨਵੀਨਤਮ ਤਕਨੀਕ ਨਾਲ ਕੂੜੇ ਦੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਾਂ ਲਗਾਈਆਂ ਜਾਣ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …