Share on Facebook Share on Twitter Share on Google+ Share on Pinterest Share on Linkedin ਵਿਦਿਆਰਥੀ ਨੇ ਸਾਥੀਆਂ ਨਾਲ ਮਿਲ ਕੇ ਅਧਿਆਪਕ ’ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ: ਪਿੰਡ ਖਿਜਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਆਪਣੇ ਕੁੱਝ ਦੋਸਤਾਂ ਨਾਲ ਮਿਲ ਕੇ ਆਪਣੇ ਹੀ ਸਕੂਲ ਦੇ ਅਧਿਆਪਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਅਧਿਆਪਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਫਿਲਹਾਲ ਜ਼ਖਮੀ ਅਧਿਆਪਕ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਉਸ ਦੇ ਸਿਰ ਤੇ ਚਾਰ ਟਾਂਕੇ ਲੱਗੇ ਹਨ। ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਅਧਿਆਪਕ ਨੇ ਵਿਦਿਆਰਥੀ ਨੂੰ ਕਿਸੇ ਗੱਲ ਤੋਂ ਝਿੜਕਿਆ ਸੀ। ਇਸ ਕਾਰਨ ਵਿਦਿਆਰਥੀ ਗੁੱਸੇ ਵਿੱਚ ਸੀ। ਹਸਪਤਾਲ ਵਿੱਚ ਦਾਖ਼ਲ ਅਧਿਆਪਕ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਪ੍ਰਾਰਥਨਾ ਸਭਾ ਵਿੱਚ ਖੜ੍ਹਾ ਸੀ। ਉਦੋੱ ਇਸੇ ਸਕੂਲ ਦਾ 12ਵੀਂ ਜਮਾਤ ਦਾ ਵਿਦਿਆਰਥੀ ਆਪਣੇ ਬਾਹਰਲੇ ਦੋਸਤਾਂ ਨਾਲ ਆਇਆ ਅਤੇ ਉਨ੍ਹਾਂ ਤੇ ਪਿੱਛਿਓਂ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਸਿਰ ’ਤੇ ਵਾਰ ਕੀਤਾ। ਇਸ ਕਾਰਨ ਸਿਰ ਤੇ ਡੂੰਘੇ ਜ਼ਖ਼ਮ ਹੋ ਗਏ ਹਨ। ਹੋਰ ਅਧਿਆਪਕਾਂ ਨੂੰ ਆਉਂਦਾ ਦੇਖ ਕੇ ਹਮਲਾਵਰ ਭੱਜ ਗਏ। ਉਧਰ, ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ, ਮਨਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇਸ ਹਮਲੇ ਦੀ ਸਖ਼ਤ ਨਿਖ਼ੇਧੀ ਕਰਦਿਆਂ ਠੋਸ ਕਾਰਵਾਈ ਦੀ ਮੰਗ ਕੀਤੀ ਹੈ। ਸਕੂਲ ਪ੍ਰਸ਼ਾਸਨ ਵੱਲੋਂ ਵੀ ਪੁਲੀਸ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਗਲਤ ਅਨਸਰਾਂ ਨੂੰ ਨੱਥ ਪਾ ਕੇ ਅਧਿਆਪਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ