Share on Facebook Share on Twitter Share on Google+ Share on Pinterest Share on Linkedin ਸਿਹਤ ਵਿਭਾਗ ਦੀ ਟੀਮ ਵੱਲੋਂ ਦੇਰ ਰਾਤ ਫੇਜ਼-11 ਦੇ ਇੱਕ ਹੋਟਲ ’ਤੇ ਛਾਪੇਮਾਰੀ, ਦੋ ਹੁੱਕੇ ਕੀਤੇ ਜ਼ਬਤ ਚਾਰਕੋਲ ਤੇ ਹੁੱਕੇ ਪੁਲੀਸ ਹਵਾਲੇ ਕਰਕੇ ਕਾਰਵਾਈ ਲਈ ਦਿੱਤੀ ਸ਼ਿਕਾਇਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੀਰਵਾਰ ਰਾਤ ਨੂੰ ਜ਼ਿਲ੍ਹਾ ਸਿਹਤ ਵਿਭਾਗ ਦੀ ਇੱਕ ਵਿਸ਼ੇਸ਼ ਟੀਮ ਨੇ ਹੱਕਾ ਬਾਰਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਇੱਥੋਂ ਦੇ ਫੇਜ਼-11 ਵਿੱਚ ਇੱਕ ਹੋਟਲ ’ਚੋਂ 2 ਹੁੱਕੇ ਬਰਾਮਦ ਕੀਤੇ ਗਏ। ਇਹ ਕਾਰਵਾਈ ਰਾਤੀ ਕਰੀਬ 11 ਵਜੇ ਤੱਕ ਜਾਰੀ ਰਹੀ। ਇਸ ਮਗਰੋਂ ਸਿਹਤ ਅਧਿਕਾਰੀਆਂ ਨੇ ਹੁੱਕੇ ਪੁਲੀਸ ਦੇ ਹਵਾਲੇ ਕਰਦਿਆਂ ਸਬੰਧਤ ਦੇ ਖ਼ਿਲਾਫ਼ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੀ ਸਿਫਾਰਸ਼ ਕੀਤੀ ਗਈ। ਇਸੇ ਦੌਰਾਨ ਸਥਾਨਕ ਸੈਕਟਰ-70 ਵਿੱਚ ਵੀ ਕਈ ਹੋਟਲਾਂ ’ਤੇ ਛਾਪੇਮਾਰੀ ਕਰਨ ਦਾ ਪਤਾ ਲੱਗਿਆ ਹੈ। ਜਿਥੇ ਸਿਹਤ ਵਿਭਾਗ ਦੀ ਟੀਮ ਨੂੰ ਕੋਈ ਪਾਬੰਦੀਸ਼ੁਦਾ ਚੀਜ਼ ਜਾਂ ਗ਼ੈਰ ਕਾਨੂੰਨੀ ਹੁੱਕੇ ਬਰਾਮਦ ਨਹੀਂ ਹੋਏ ਹਨ। ਇਹ ਕਾਰਵਾਈ ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੇ ਨੋਡਲ ਅਫ਼ਸਰ ਰਾਕੇਸ਼ ਸਿੰਗਲਾ ਦੀ ਅਗਵਾਈ ਵਿੱਚ ਕੀਤੀ ਗਈ। ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੂੰ ਇੱਥੋਂ ਦੇ ਫੇਜ਼-11 ਸਮੇਤ ਹੋਰਨਾਂ ਖੇਤਰਾਂ ਵਿੱਚ ਚੋਰੀ ਛਿਪੇ ਦੇਰ ਰਾਤ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਹੁੱਕਾ ਆਫ਼ਰ ਕੀਤਾ ਜਾਂਦਾ ਹੈ। ਸੂਚਨਾ ਨੂੰ ਆਧਾਰ ਬਣਾ ਕੇ ਸਿਹਤ ਵਿਭਾਗ ਨੇ ਅੱਜ ਰਾਤੀ ਕਈ ਥਾਵਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਮੁਹਾਲੀ ਵਿੱਚ ਚੱਲ ਰਹੇ ਨਾਜਾਇਜ਼ ਤੰਬਾਕੂ ਦੇ ਕਾਰੋਬਾਰ ਉੱਤੇ ਵੀ ਸਿਹਤ ਵਿਭਾਗ ਦੀ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਢਿੱਲੀ ਕਾਰਵਾਈ ਵੀ ਤੇਜ਼ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੇ ਪਿਛਲੇ ਦੋ ਮਹੀਨਿਆਂ ਵਿੱਚ ਹੁਣ ਤੱਕ 710 ਚਲਾਨ ਕੀਤੇ ਗਏ ਹਨ। ਉਧਰ, ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੇ ਨੋਡਲ ਅਫ਼ਸਰ ਰਾਕੇਸ਼ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫੇਜ਼-11 ਵਿੱਚ ਇੱਕ ਹੋਟਲ ਅਤੇ ਮਟੌਰ ਵਿੱਚ ਦੋ ਹੋਟਲਾਂ ’ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਫੇਜ਼-11 ’ਚੋਂ ਚਾਰਕੋਲ ਅਤੇ ਦੋ ਹੁੱਕੇ ਬਰਾਮਦ ਹੋਏ ਹਨ। ਇਸ ਲਈ ਪੁਲੀਸ ਨੂੰ ਕਾਰਵਾਈ ਲਈ ਲਿਖ ਦਿੱਤਾ ਗਿਆ ਹੈ। ਇਸ ਟੀਮ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜਵੀਰ ਸਿੰਘ ਕੰਗ, ਫੂਡ ਸੇਫ਼ਟੀ ਇੰਸਪੈਕਟਰ ਅਨਿਲ ਕੁਮਾਰ, ਡਰੱਗ ਇੰਸਪੈਕਟਰ ਮਨਪ੍ਰੀਤ ਕੌਰ ਤੇ ਨਵਦੀਪ ਕੌਰ ਵੀ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ