Share on Facebook Share on Twitter Share on Google+ Share on Pinterest Share on Linkedin ਸੀਚੇਵਾਲ ਵਿੱਚ 28 ਤੇ 29 ਮਈ ਨੂੰ ਹੋਵੇਗੀ ਤੀਜੀ ਨੈਸ਼ਨਲ ਗਤਕਾ ਚੈਂਪੀਅਨਸ਼ਿਪ-2018 ਪੰਜਾਬ ਗਤਕਾ ਐਸੋਸੀਏਸ਼ਨ ਦੇ ਨਵੇਂ ਐਗਜ਼ੈਕਟਿਵ ਮੈਂਬਰਾਂ ਦੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ: ਪੰਜਾਬ ਗਤਕਾ ਐਸੋਸੀਏਸ਼ਨ ਦੀ ਮੀਟਿੰਗ ਐਸਟੀਐਫ਼ ਦੇ ਐਸਪੀ ਅਤੇ ਸੰਸਥਾ ਦੇ ਪ੍ਰਧਾਨ ਰਜਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ। ਸ੍ਰੀ ਸੋਹਲ ਨੇ ਦੱਸਿਆ ਕਿ ਇਸ ਵਾਰ ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਤੀਜੀ ਨੈਸ਼ਨਲ ਗਤਕਾ ਚੈਂਪੀਅਨਸ਼ਿਪ-2018 ਪੰਜਾਬ ਵਿੱਚ ਸੀਚੇਵਾਲ ਵਿਖੇ 28, ਤੇ 29 ਮਈ ਨੂੰ ਕਰਵਾਈ ਜਾ ਰਹੀ ਹੈ। ਜਿਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਖਿਡਾਰੀਆਂ ਦੇ ਰਹਿਣ ਅਤੇ ਖਾਣੇ ਵਗੈਰਾ ਦਾ ਸਾਰਾ ਪ੍ਰਬੰਧ ਵੀ ਮੁਕੰਮਲ ਕਰ ਲਿਆ ਗਿਆ ਹੈ। ਜਨਰਲ ਸਕੱਤਰ ਸ੍ਰੀ ਤੂਰ ਨੇ ਦੱਸਿਆ ਕਿ ਇਸ ਵਾਰ ਕੁੱਲ 500 ਖਿਡਾਰੀ ਭਾਗ ਲੈਣਗੇ। ਇਸ ਮੌਕੇ ਉਨ੍ਹਾਂ ਨੇ ਨਵ ਨਿਯੁਕਤ ਮੈਂਬਰਾਂ ਨੂੰ ਵਧਾਈ ਦਿੰਦਿਆਂ ਗਤਕਾ ਖੇਡ ਨੂੰ ਉਸ ਦਾ ਬਣਦਾ ਮਾਣ ਦਿਵਾਉਣ ਲਈ ਸਾਰਿਆਂ ਵੱਲੋਂ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਨਵੇਂ ਐਗਜ਼ੈਕਟਿਵ ਮੈਂਬਰਾਂ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਪਰਮਿੰਦਰਪਾਲ ਸਿੰਘ ਨੂੰ ਮੁੱਖ ਸਲਾਹਕਾਰ, ਬਲਜਿੰਦਰ ਸਿੰਘ ਤੂਰ ਨੂੰ ਜਨਰਲ ਸਕੱਤਰ, ਅਰਸ਼ਦ ਨੂੰ ਮੀਤ ਪ੍ਰਧਾਨ, ਜਗਕੀਰਨ ਕੌਰ ਵੜੈਚ ਨੂੰ ਸੰਯੁਕਤ ਸਕੱਤਰ, ਡਾ. ਕੁਲਦੀਪ ਸਿੰਘ ਨੂੰ ਵਿੱਤ ਸਕੱਤਰ, ਦਲਜੀਤ ਕੌਰ ਕਾਨੂੰਨੀ ਸਲਾਹਕਾਰ ਚੁਣਿਆ ਗਿਆ। ਕੁਲਦੀਪ ਸਿੰਘ ਧਾਲੀਵਾਲ, ਭੋਲਾ ਸਿੰਘ ਵਿਰਕ ਦਵਿੰਦਰ ਸਿੰਘ ਛੀਨਾ, ਇੰਦਰਜੀਤ ਸਿੰਘ ਮੱਲ੍ਹੀ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਪੰਜਾਬ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਜਗਦੀਪ ਸਿੰਘ ਕੁਰਾਲੀ ਨੂੰ ਸੌਂਪੀ ਗਈ ਹੈ ਜਦੋਂਕਿ ਰਮੇਸ਼ ਸਿੰਘ ਰਾਜਪੂਤ ਨੂੰ ਮਾਂਝਾ ਜ਼ੋਨ ਦਾ ਇੰਚਾਰਜ ਥਾਪਿਆ ਗਿਆ ਹੈ। ਜਸਵਿੰਦਰ ਸਿੰਘ ਪਾਬਲਾ ਨੂੰ ਐਸੋਸੀਏਸ਼ਨ ਦੇ ਸੋਸ਼ਲ ਮੀਡੀਆ ਸੈੱਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮੀਟਿੰਗ ਵਿੱਚ ਗਤਕੇ ਨੂੰ ਪ੍ਰਫੁੱਲਤ ਕਰਨ ਪੰਜਾਬ ਗਤਕਾ ਐਸੋਸੀਏਸ਼ਨ ਦਾ ਸਲਾਹਕਾਰ ਬੋਰਡ ਕਾਇਮ ਕੀਤਾ ਗਿਆ ਹੈ। ਹਰਜਿੰਦਰ ਸਿੰਘ ਅਤੇ ਰਮੇਸ਼ ਲਾਲ ਨੂੰ ਸਲਾਹਕਾਰ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ