Share on Facebook Share on Twitter Share on Google+ Share on Pinterest Share on Linkedin ਚਨਾਲੋਂ ਵਿੱਚ ਤਿੰਨ ਰੋਜ਼ਾ 7ਏ ਸਾਈਡ ਫੁੱਟਬਾਲ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਅਪਰੈਲ: ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਚਨਾਲੋਂ ਵਿਖੇ ਸਪੋਰਟਸ ਵੈਲਫੇਅਰ ਕਲੱਬ ਚਨਾਲੋਂ ਵੱਲੋਂ ਤਿੰਨ ਰੋਜ਼ਾ 7ਏ ਸਾਈਡ ਫੁੱਟਬਾਲ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਮਰਜੀਤ ਸਿੰਘ ਗੋਗੀ, ਜੱਸੀ ਚਨਾਲੋਂ ਜਨਰਲ ਸਕੱਤਰ ਨੇ ਦੱਸਿਆ ਕਿ ਉਦਘਾਟਨੀ ਮੈਚ ਖਰੜ ਨੇ ਤਿਊੜ ਨੂੰ ਤਿੰਨ ਗੋਲਾਂ ਨਾਲ ਹਰਾਕੇ ਅਗਲੇ ਦੌਰ ਵਿਚ ਪ੍ਰਵੇਸ਼ ਕੀਤਾ। ਇਸ ਮੌਕੇ ਮੁਖ ਮਹਿਮਾਨ ਵੱਜੋਂ ਹਾਜ਼ਰੀ ਭਰਦਿਆਂ ਗੁਰਮੇਲ ਸਿੰਘ ਪਾਬਲਾ ਤੇ ਕੌਂਸਲਰ ਕੁਲਵੰਤ ਕੌਰ ਪਾਬਲਾ ਨੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਰੀਬਨ ਕੱਟਕੇ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਦੀ ਜੇਤੂ ਤੇ ਉਪਜੇਤੂ ਟੀਮ ਨੂੰ ਨਗਦ ਇਨਾਮ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜਸਮੀਤ ਸਿੰਘ ਮਿੰਟੂ, ਮੁਕੇਸ਼ ਕੁਮਾਰ ਚਨਾਲੋਂ ਸਾਬਕਾ ਕੌਂਸਲਰ, ਐਨ.ਆਰ ਆਈ ਨਰਿੰਦਰ ਨੀਨਾ, ਰਣਜੀਤ ਸਿੰਘ ਕਾਕਾ ਮਾਰਸ਼ਲ, ਰਾਜੀ ਭੱਟੀ, ਹਰਦੇਵ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ