ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲ ਅੱਜ ਸ਼ੁਰੂ ਹੋ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਜਿਸ ਵਿੱਚ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਮੈਨੇਜਰ ਰਜਿੰਦਰ ਸਿੰਘ ਟੌਹੜਾ, ਸੇਵਾਮੁਕਤ ਮੈਨੇਜਰ ਅਮਰਜੀਤ ਸਿੰਘ ਗਿੱਲ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਮਨਜੀਤ ਸਿੰਘ ਮਾਨ, ਤੇਜਿੰਦਰ ਸਿੰਘ ਪੂਨੀਆ, ਪਰਮਜੀਤ ਸਿੰਘ ਗਿੱਲ, ਕਥਾ ਵਾਚਕ ਭਾਈ ਰਾਜਪਾਲ ਸਿੰਘ ਤੇ ਇੰਦਰਜੀਤ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਭਲਕੇ ਸੁਖਮਣੀ ਸਾਹਿਬ ਸੇਵਾ ਸੁਸਾਇਟੀ, ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਢਾਡੀ ਜਥਾ ਗਿਆਨੀ ਗੁਰਨਾਮ ਸਿੰਘ ਮੋਹੀ, ਭਾਈ ਸੁਖਜੀਤ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ, ਗਿਆਨੀ ਨਿਰਮਲ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਕਰਨੈਲ ਸਿੰਘ ਸਾਰਾ ਦਿਨ ਕਥਾ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਸ਼ਾਮ ਨੂੰ ਭਾਈ ਸੁਖਦੇਵ ਸਿੰਘ ਸੋਦਰ ਰਹਿਰਾਸ ਸਾਹਿਬ ਦਾ ਪਾਠ ਉਪਰੰਤ ਭਾਈ ਸੁਰਜੀਤ ਸਿੰਘ ਆਰਤੀ ਕਰਨਗੇ।

ਅਖੀਰਲੇ ਦਿਨ ਗੁਰਸ਼ਬਦ ਪ੍ਰਚਾਰ ਸਭਾ ਸੋਹਾਣਾ, ਮਾਤਾ ਸੁੰਦਰ ਕੌਰ ਸਰਬ-ਸਾਂਝੀ ਸੇਵਾ ਸੁਸਾਇਟੀ, ਭਾਈ ਪ੍ਰਤਾਪ ਸਿੰਘ, ਢਾਡੀ ਜਥਾ ਗਿਆਨੀ ਚਰਨ ਸਿੰਘ, ਭਾਈ ਓਂਕਾਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਜਰਨੈਲ ਸਿੰਘ, ਭਾਈ ਜਗਤਾਰ ਸਿੰਘ, ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਕਾਰਜ ਸਿੰਘ, ਭਾਈ ਦਵਿੰਦਰ ਸਿੰਘ ਖਾਲਸਾ, ਭਾਈ ਗੁਰਕੀਰਤ ਸਿੰਘ, ਭਾਈ ਪਰਵਿੰਦਰ ਸਿੰਘ ਸਮੇਤ ਹੋਰ ਕੀਰਤਨੀ ਜਥੇ ਸਾਰਾ ਦਿਨ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles

Check Also

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ: ਇੱਥੋਂ ਦੇ ਸੰਤ…