nabaz-e-punjab.com

ਘਰੇਲੂ ਹਿੰਸਾ: ਪਰਿਵਾਰ ਦੇ ਤਿੰਨ ਮੈਂਬਰਾਂ ਨੇ ਖ਼ੁਦਕੁਸ਼ੀ ਕੀਤੀ, ਸਹੁਰੇ ਪਰਿਵਾਰ ’ਤੇ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਇੱਥੋਂ ਦੇ ਸੈਕਟਰ-48 ਵਿੱਚ ਘਰੇਲੂ ਹਿੰਸਾ ਦੇ ਚੱਲਦਿਆਂ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਅਤੇ ਫੇਜ਼-11 ਥਾਣਾ ਦੇ ਐਸਐਚਓ ਮਨਦੀਪ ਸਿੰਘ ਤੁਰੰਤ ਪੁਲੀਸ ਫੋਰਸ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਮ੍ਰਿਤਕਾਂ ਦੀ ਪਛਾਣ ਸੁਰੇਸ਼ ਕੁਮਾਰ (55), ਉਸ ਦੀ ਪਤਨੀ (51) ਅਤੇ ਬੇਟਾ ਪੁਲਕਿਤ (25) ਵਜੋਂ ਹੋਈ। ਸੁਰੇਸ਼ ਕੁਮਾਰ ਸਾਬਕਾ ਐਸਡੀਓ ਸੀ ਜਦੋਂਕਿ ਉਸ ਦਾ ਬੇਟਾ ਕਿਸੇ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਪੁਲਕਿਤ ਦਾ ਉਸ ਦੇ ਸਹੁਰੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੁਰੇਸ਼ ਕੁਮਾਰ, ਉਸ ਦੀ ਪਤਨੀ ਅਤੇ ਬੇਟੇ ਨੇ ਕੋਈ ਜ਼ਹਿਰੀਲਾ ਕੈਮੀਕਲ ਪੀ ਕੇ ਆਤਮ ਹੱਤਿਆ ਕੀਤੀ ਹੈ। ਇਸ ਸਬੰਧੀ ਫੇਜ਼-11 ਥਾਣੇ ਵਿੱਚ ਮ੍ਰਿਤਕ ਪੁਲਕਿਤ ਦੇ ਸਹੁਰਾ ਪਰਿਵਾਰ ਦੇ 5 ਵਿਅਕਤੀਆਂ ਖ਼ਿਲਾਫ਼ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਧਾਰਾ 306 ਅਧੀਨ ਕੇਸ ਦਰਜ ਕਰੇ ਪੁਲੀਸ ਨੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ ਵਿੱਚ ਨਾਮਜ਼ਦ ਸਾਰੇ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…