nabaz-e-punjab.com

ਪੰਜਾਬ ਵਿੱਚ ਸਰਦ ਰੁੱਤ ਦੇ ਮੌਸਮ ਤਹਿਤ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਤਬਦੀਲ

ਹੁਣ ਪ੍ਰਾਇਮਰੀ ਸਕੂਲਾਂ ਦਾ ਸਮਾਂ 9 ਤੋਂ 3 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 9 ਤੋਂ 3.20 ਤੱਕ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਸਤੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਦੀਆਂ ਦੇ ਮੌਸਮ ਨੂੰ ਦੇਖਦਿਆਂ ਪਹਿਲੀ ਅਕਤੂਬਰ 2017 ਤੋਂ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਪਰਮਜੀਤ ਸਿੰਘ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਡੀਪੀਆਈ ਨੇ ਦੱਸਿਆ ਕਿ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ ਜਦੋਂ ਕਿ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਕੀਤਾ ਗਿਆ ਹੈ। ਤਬਦੀਲ ਕੀਤਾ ਸਮਾਂ ਪਹਿਲੀ ਅਕਤੂਬਰ 2017 ਤੋਂ ਲਾਗੂ ਹੋਵੇਗਾ।
ਇਸ ਸਬੰਧੀ ਸੂਬੇ ਦੇ ਸਮੂਹ ਮੰਡਲ ਸਿੱਖਿਆ ਅਧਿਕਾਰੀਆਂ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ) ਅਤੇ ਸਕੂਲ ਮੁਖੀਆਂ ਨੂੰ ਹੁਕਮਾਂ ਦੀ ਕਾਪੀ ਭੇਜ ਦਿੱਤੀ ਗਈ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਅੱਜ ਹੀ ਜਾਰੀ ਕੀਤੇ ਗਏ ਹਨ। ਮੌਜੂਦਾ ਸਮੇਂ ਵਿੱਚ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਦੇ ਹਨ।
ਉਧਰ, ਅੱਜ ਇਹ ਆਦੇਸ਼ ਮਿਲਣ ਤੋਂ ਬਾਅਦ ਕਈ ਸਕੂਲਾਂ ਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮੋਬਾਈਲ ਫੋਨ ’ਤੇ ਵਸਟਅੱਪ ਰਾਹੀਂ ਐਸਐਮਐਸ ਪੇਜ ਕੇ ਅਪੀਲ ਕੀਤੀ ਹੈ ਕਿ ਅਜੇ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋਇਆ ਹੈ। ਇਸ ਕਰਕੇ ਸਕੂਲਾਂ ਦਾ ਸਮਾਂ ਨਾ ਬਦਲਿਆ ਜਾਵੇ। ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਤੇ ਅਧਿਆਪਕ ਆਗੂ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਪਹਿਲੇ ਸਮਿਆਂ ਵਿੱਚ 16 ਅਕਤੂਬਰ ਤੋਂ ਸਕੂਲਾਂ ਦਾ ਸਮਾਂ ਬਦਲਿਆਂ ਜਾਂਦਾ ਸੀ ਲੇਕਿਨ ਹੁਣ ਕੁੱਝ ਸਮੇਂ ਤੋਂ ਪਹਿਲੀ ਅਕਤੂਬਰ ਨੂੰ ਹੀ ਸਕੂਲਾਂ ਦਾ ਸਰਦੀਆਂ ਦੇ ਮੌਸਮ ਸਬੰਧੀ ਸ਼ਡਿਊਲ ਚੇਂਜ ਕਰਨ ਦੇ ਹੁਕਮ ਚਾੜੇ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜਦੋਂ ਸਰਦੀ ਪੈਣੀ ਸ਼ੁਰੂ ਹੋਵੇ। ਉਦੋਂ ਹੀ ਸਕੂਲਾਂ ਦਾ ਸਮਾਂ ਮੌਸਮ ਤਬਦੀਲੀ ਦੇ ਮੁਤਾਬਕ ਬਦਲਿਆ ਜਾਣਾ ਚਾਹੀਦਾ ਹੈ। ਕਿਉਂਕਿ ਹਾਲੇ ਪੂਰੀ ਤਰ੍ਹਾਂ ਗਰਮ ਰੁੱਤ ਚਲ ਰਹੀ ਹੈ ਅਤੇ ਘਰਾਂ ਅਤੇ ਦਫ਼ਤਰਾਂ ਵਿੱਚ ਪੂਰੀ ਤਰ੍ਹਾਂ ਏਸੀ ਚਲ ਰਹੇ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…