
ਦੇਸ਼ ਦੇ ਹੁਕਮਰਾਨਾਂ ਦਾ ਕਿਸਾਨਾਂ ਪ੍ਰਤੀ ਕਠੋਰ ਰਵੱਈਆ ਭਾਜਪਾ ਦੇ ਪਤਨ ਦਾ ਕਾਰਨ ਬਣੇਗਾ: ਬੱਬੀ ਬਾਦਲ
ਕਿਹਾ ਸੰਯੁਕਤ ਕਿਸਾਨ ਮੋਰਚੇ ਦੇ ਹੁਕਮਾਂ ਅਨੁਸਾਰ ਚੱਲੇਗੀ ਪਾਰਟੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਸਤੰਬਰ:
ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 10 ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਪ੍ਰਤੀ ਹਾਕਮਾਂ ਦਾ ਏਨਾ ਕਠੋਰ ਤੇ ਹਠੀ ਵਤੀਰਾ ਭਾਜਪਾ ਦੇ ਪਤਨ ਦਾ ਕਾਰਨ ਬਣੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਉਲੀਕੇ ਪ੍ਰੋਗਰਾਮ ਤਹਿਤ ਮੁਹਾਲੀ ਵਿਖੇ ਕਿਸਾਨਾਂ ਦੇ ਪ੍ਰੋਗਰਾਮ ਵਿੱਚ ਹਾਜਰੀ ਲਗਵਾ ਕੇ ਰੋਸ ਜਾਹਿਰ ਕੀਤਾ. ਉਹਨਾਂ ਕਿਹਾ ਕਿ ਹੁਣ ਤੱਕ 600 ਤੋਂ ਵੱਧ ਸ਼ਹੀਦ ਕਿਸਾਨਾਂ ਦੀਆਂ ਸਹਾਦਤਾ ਨੂੰ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ ਚਾਹੇ ਇਸ ਲਈ ਸਾਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਬਿੱਲਾ ਨੂੰ ਧੱਕੇ ਨਾਲ ਥੋਪਣਾ ਦੇਸ ਦੇ ਫੈਡਰਲ ਢਾਂਚੇ ਲਈ ਖਤਰਾ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਘੋਲ ਨੇ ਭਾਜਪਾ ਨੂੰ ਬਸਤਵਾਦੀ ਬਰਤਾਨੀਆਂ ਨਾਲੋਂ ਵੀ ਜ਼ਿਆਦਾ ਲੁਟੇਰੀ ਹੰਕਾਰੀ ਫਿਰਕੂ ਤੇ ਕਾਰਪੋਰੇਟ ਪੱਖੀ ਸਰਕਾਰ ਵਜੋਂ ਸਥਾਪਿਤ ਕੀਤਾ ਹੈ। ਬੱਬੀ ਬਾਦਲ ਨੇ ਕਿਹਾ ਕਿ ਜਿੱਥੇ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੜਾਈ ਲੜ ਰਹੇ ਹਨ ਉੱਥੇ ਹੀ ਉਹ ਦੇਸ ਦੇ ਸੰਵਿਧਾਨ ਨੂੰ ਬਚਾਉਣ ਦੀ ਵੀ ਲੜਾਈ ਲੜ ਰਹੇ ਹਨ ਇਸ ਮੈ ਸਭ ਨੂੰ ਅਪੀਲ ਕਰਦਾ ਹਾਂ ਕਿ ਪਾਰਟੀ ਬਾਜੀ ਤੋਂ ਉਪਰ ਉੱਠ ਕੇ ਕਿਸਾਨਾਂ ਵੱਲੋਂ ਵਿੱਢੇ ਅੰਦੋਲਨ ਵਿੱਚ ਸਾਮਿਲ ਹੋ ਕੇ ਇੱਕਜੁੱਟਤਾ ਨਾਲ ਅਵਾਜ ਬੁਲੰਦ ਕਰੀ ਏ ਤਾਂ ਜੋ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ ਉਹਨਾਂ ਕਿਹਾ ਕਿ ਸੰਘਰਸ਼ ਨੂੰ ਕਾਮਯਾਬ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਹਰ ਇੱਕ ਪ੍ਰੋਗਰਾਮ ਅਨੁਸਾਰ ਪਾਰਟੀ ਵੱਲੋਂ ਸੰਘਰਸ਼ ਵਿੱਚ ਸਾਥ ਦਿੱਤਾ ਜਾਵੇਗਾ।
ਇਸ ਮੌਕੇ ਗੁਰਮੇਲ ਸਿੰਘ ਮੋਜੇਵਾਲ, ਬਲਜੀਤ ਸਿੰਘ ਜਗਤਪੁਰਾ ਪ੍ਰਧਾਨ, ਜਗਤਾਰ ਸਿੰਘ ਜਗਤਪੁਰਾ, ਸੰਤੋਖ ਸਿੰਘ, ਜਗਤਾਰ ਸਿੰਘ ਘੜੂੰਆਂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਣਜੀਤ ਸਿੰਘ ਬਰਾੜ, ਹਰਦੀਪ ਸਿੰਘ ਬਾਠ, ਕਰਤਾਰ ਸਿੰਘ, ਰਣਧੀਰ ਸਿੰਘ ਧੀਰਾ, ਕੰਵਲਜੀਤ ਸਿੰਘ ਪੱਤੋਂ, ਸੁਰਿੰਦਰ ਸਿੰਘ ਕੰਡਾਲਾ, ਬਲਜੀਤ ਸਿੰਘ ਖੋਖਰ, ਤਰਲੋਕ ਸਿੰਘ, ਸੋਕਤ ਅਲੀ, ਸਲਿੰਦਰ ਸਿੰਘ, ਸੁਖਜੀਤ ਸਿੰਘ, ਸਰਬਜੀਤ ਸਿੰਘ, ਗੁਰਜੀਤ ਸਿੰਘ, ਹਰਜੀਤ ਸਿੰਘ ਜੀਤੀ, ਦਿਲਬਰ ਖਾਨ, ਹਰਮੇਸ ਸਿੰਘ, ਇਕਬਾਲ ਸਿੰਘ, ਨਰਿੰਦਰ ਸਿੰਘ ਮੈਣੀ, ਬਿੱਲਾ ਸਿੰਘ, ਲਵਲੀ ਸਿੰਘ ਵੀ ਹਾਜ਼ਰ ਸਨ।