ਟਰੱਕ ਚਾਲਕਾਂ ਨੇ ਗੱਡੀਆਂ ਦੇ ਪਰਮਿਟ ਤੇ ਚਾਬੀਆਂ ਟਰੱਕ ਯੂਨੀਅਨ ਦੇ ਪ੍ਰਧਾਨ ਨੂੰ ਸੌਂਪੀਆਂ

ਮੁਹਾਲੀ ਵਿੱਚ ਟਰੱਕ ਡਰਾਈਵਰਾਂ ਵੱਲੋਂ ਗੱਡੀਆਂ ਨਾ ਚਲਾਉਣ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਲਾਗੂ ਕੀਤੇ ਜਾ ਰਹੇ ‘ਹਿੱਟ ਐਂਡ ਰਨ’ ਕਾਨੂੰਨ ਦੇ ਖ਼ਿਲਾਫ਼ ਟਰੱਕ ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਜਾਰੀ ਹੈ। ਇਸ ਦੌਰਾਨ ਅੱਜ ਦੂਜੇ ਦਿਨ ਵੀ ਮੁਹਾਲੀ ਟਰੱਕ ਯੂਨੀਅਨ ਦੀਆਂ ਗੱਡੀਆਂ ਦਾ ਪਹੀਆ ਜਾਮ ਰਿਹਾ ਅਤੇ ਸਾਰੇ ਟਰੱਕ ਯੂਨੀਅਨ ਦੇ ਅਹਾਤੇ ਵਿੱਚ ਖੜ੍ਹੇ ਕਰਕੇ ਡਰਾਈਵਰ ਹੜਤਾਲ ’ਤੇ ਚਲੇ ਗਏ ਹਨ।
ਟਰੱਕ ਡਰਾਈਵਰਾਂ ਨੇ ਗੱਡੀਆਂ ਨਾ ਚਲਾਉਣ ਦਾ ਐਲਾਨ ਕਰਦਿਆਂ ਆਪਣੇ ਟਰੱਕਾਂ ਦੀਆਂ ਚਾਬੀਆਂ ਅਤੇ ਪਰਮਿਟ ਟਰੱਕ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੂੰ ਸੌਂਪ ਦਿੱਤੇ ਹਨ। ਟਰੱਕ ਯੂਨੀਅਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਹਾਲ ਹੀ ਲੁਕਵੇਂ ਢੰਗ ਨਾਲ ਲਾਗੂ ਕੀਤੇ ਗਏ ਨਵੇਂ ਕਾਨੂੰਨ ਕਾਰਨ ਟਰੱਕ ਡਰਾਈਵਰਾਂ ਵਿੱਚ ਭਾਰੀ ਰੋਸ ਹੈ ਅਤੇ ਉਹ ਗੱਡੀਆਂ ਚਲਾਉਣ ਤੋਂ ਇਨਕਾਰੀ ਹੋ ਗਏ ਹਨ। ਜਿਸ ਕਾਰਨ ਟਰੱਕਾਂ ਦੇ ਮਾਲਕਾਂ ਲਈ ਵੱਡੀ ਮੁਸੀਬਤ ਖੜੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰਾਂ ਨੇ ਆਪਣੀਆਂ ਗੱਡੀਆਂ ਬਲੌਂਗੀ ਸੜਕ ਕਿਨਾਰੇ ਖੜ੍ਹਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਦੀਆਂ ਗੱਡੀਆਂ ਪਹਿਲਾਂ ਹੀ ਯੂਨੀਅਨ ਵਿੱਚ ਖੜ੍ਹੀਆਂ ਹਨ।
ਇਸ ਮੌਕੇ ਬਰਿੰਦਰ ਸਿੰਘ, ਬਲਵਿੰਦਰ ਸਿੰਘ ਬਿੰਦਾ, ਮਨਦੀਪ ਸਿੰਘ ਮਨੀ, ਸੰਨੀ, ਰਾਜਪਾਲ ਸਿੰਘ, ਪੱਪੀ, ਮਨਪ੍ਰੀਤ ਸਿੰਘ ਮਨੀ, ਪੱਪੂ ਅਤੇ ਹੋਰ ਟਰਾਂਸਪੋਰਟਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …