ਸਮਾਜਿਕ ਬੁਰਾਈਆਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢਣ ਦੀ ਸਖ਼ਤ ਲੋੜ: ਪ੍ਰਿੰਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਸਾਨੂੰ ਸਾਰਿਆਂ ਨੂੰ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਹੋਣਾ ਚਾਹੀਦਾ ਹੈ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਵਿਸ਼ੇਸ ਮੁਹਿੰਮ ਚਲਾਉਣੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਫੇਜ਼-3ਬੀ1 ਵਿਖੇ ਆਪਣੇ ਘਰ ਵਿੱਚ ਲੋਹੜੀ ਸਬੰਧੀ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਅੱਜ ਦੇ ਸਮੇੱ ਵਿੱਚ ਲੋੜ ਹੈ ਕਿ ਅਸੀੱ ਵੱਧ ਤੋੱ ਵੱਧ ਕੁੜੀਆਂ ਦੀ ਲੋਹੜੀ ਮਨਾਈਏ। ਉਹਨਾਂ ਕਿਹਾ ਕਿ ਮੁੰਡਿਆਂ ਦੀ ਲੋਹੜੀ ਤਾਂ ਹਰ ਕੋਈ ਮਨਾਉੱਦਾ ਹੈ ਹੁਣ ਕੁੜੀਆਂ ਦੀ ਲੋਹੜੀ ਵੀ ਮਨਾਉਣ ਦਾ ਰੁਝਾਨ ਪੈਦਾ ਹੋ ਰਿਹਾ ਹੈ, ਜੋ ਕਿ ਚੰਗੀ ਗੱਲ ਹੈ। ਅਸਲ ਵਿੱਚ ਕੁੜੀਆਂ ਕਿਸੇ ਗੱਲੋੱ ਵੀ ਮੁੰਡਿਆਂ ਨਾਲੋੱ ਘੱਟ ਨਹੀਂ। ਹਰ ਖੇਤਰ ਵਿੱਚ ਹੀ ਕੁੜੀਆਂ ਮੁੰਡਿਆਂ ਦੇ ਬਰਾਬਰ ਮੌਢੇ ਨਾਲ ਮੋਢਾ ਜੋੜ ਕੇ ਵਿਚਰ ਰਹੀਆਂ ਹਨ। ਉਹਨਾਂ ਕਿਹਾ ਕਿ ਸਿੱਖਿਆ ਅਤੇ ਹੋਰ ਕਈ ਖੇਤਰਾਂ ਵਿੱਚ ਤਾਂ ਕੁੜੀਆਂ ਮੁੰਡਿਆਂ ਨਾਲੋੱ ਵੀ ਅੱਗੇ ਲੰਘ ਗਈਆਂ ਹਨ। ਉਹਨਾਂ ਕਿਹਾ ਕਿ ਸਮਾਜ ਵਿੱਚ ਫੈਲੀਆਂ ਸਮਾਜਿਕ ਕੁਰਤੀਆਂ ਭਰੂਣ ਹੱਤਿਆ, ਦਾਜ ਅਤੇ ਹੋਰ ਸਮਸਿਆਵਾਂ ਨੂੰ ਖਤਮ ਕਰਨ ਲਈ ਸਾਂਝੇ ਤੌਰ ਤੇ ਹੰਭਲਾ ਮਾਰਨ ਦੀ ਲੋੜ ਹੈ ਤਾਂ ਕਿ ਇਹਨਾਂ ਸਮਾਜਿਕ ਬੁਰਾਈਆਂ ਨੂੰ ਜੜੋੱ ਖਤਮ ਕੀਤਾ ਜਾ ਸਕੇ।
ਇਸ ਮੌਕੇ ਵੱਖ ਵੱਖ ਸਮਾਜ ਭਲਾਈ ਸੰਸਥਾਵਾਂ, ਮਾਰਕੀਟ ਕਮੇਟੀਆਂ ਅਤੇ ਵੈਲਫੇਅਰ ਐਸੋਸੀਏਸ਼ਨਾਂ ਅਤੇ ਯੂਥ ਦਲ ਦੇ ਅਹੁਦੇਦਾਰਾਂ ਵਲੋੱ ਐਡਵੋਕੇਟ ਪ੍ਰਿੰਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਜਿੰਦਰ ਸਿੰਘ ਬੇਦੀ, ਰਤਨ ਸਿੰਘ ਨਾਮਧਾਰੀ, ਇੰਦਰਪ੍ਰੀਤ ਸਿੰਘ ਟਿੰਕੂ, ਮਨਦੀਪ ਸਿੰਘ ਸੰਧੂ, ਮਨਪ੍ਰੀਤ ਸਿੰਘ ਬਬਰਾ, ਸੁਰਿੰਦਰ ਸਿੰਘ, ਅਮਨਦੀਪ ਸਿੰਘ ਲੱਕੀ ਸਮੇਤ ਵੱਖ ਵੱਖ ਸਮਾਜ ਭਲਾਈ ਸੰਸਥਾਵਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…