ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਸ਼ਹੀਦ ਊਧਮ ਸਿੰਘ ਯੂਥ ਕਲੱਬ ਦੇ ਮੈਂਬਰਾਂ ਦਾ ਯੂਟੀ ਪੁਲੀਸ ਨੇ ਰਾਹ ਡੱਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਨੂੰ ਠੱਲ੍ਹਣ ਅਤੇ ਆਮ ਲੋਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਕਰਨ ਲਈ ਪੰਜਾਬ ਵਿੱਚ ਚਿੱਟੇ ਦੇ ਖ਼ਿਲਾਫ਼ ਮਨਾਏ ਜਾ ਰਹੇ ਕਾਲਾ ਹਫ਼ਤਾ ‘ਮਰੋ ਜਾਂ ਵਿਰੋਧ ਕਰੋ’ ਮੁਹਿੰਮ ਦੇ ਤਹਿਤ ਨਸ਼ਿਆਂ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾ ਰਹੇ ਸ਼ਹੀਦ ਊਧਮ ਸਿੰਘ ਯੂਥ ਕਲੱਬ ਖਾਈ ਫੇਮੇ ਕੀ ਫਿਰੋਜ਼ਪੁਰ ਦੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੂੰ ਅੱਜ ਯੂਟੀ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ’ਤੇ ਅੱਗੇ ਵਧਣ ਤੋਂ ਰੋਕ ਲਿਆ। ਜਿਸ ਕਾਰਨ ਨੌਜਵਾਨਾਂ ’ਤੇ ਸੜਕ ’ਤੇ ਚੱਕਾ ਜਾਮ ਕਰਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਧਰਨਾ ’ਤੇ ਬੈਠ ਗਏ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪ੍ਰਧਾਨ ਮਨਜਿੰਦਰ ਸਿੰਘ ਭੁੱਲਰ, ਰੁਪਿੰਦਰ ਸਿੰਘ ਅਤੇ ਬੇਅੰਤ ਸਿੰਘ ਨੇ ਕੀਤੀ। ਇਹ ਨੌਜਵਾਨ ਬੀਤੀ 30 ਜੂਨ ਨੂੰ ਹੁਸੈਨੀਵਾਲਾ ਤੋਂ ਇਹ ਸੋਚ ਲੈ ਕੇ ਚਲੇ ਸੀ ਕਿ ਮੁੱਖ ਮੰਤਰੀ ਨੂੰ ਮਿਲ ਕੇ ਚੋਣਾਂ ਵਿੱਚ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦਾ ਕੀਤਾ ਵਾਅਦਾ ਚੇਤੇ ਕਰਵਾਇਆ ਜਾਵੇ। ਇਨ੍ਹਾਂ ਨੌਜਵਾਨਾਂ ਨੇ ਲੰਘੀ ਰਾਤ ਪਾਮ ਵਿਲੇਜ਼ ਵਿੱਚ ਬਿਤਾਈ ਅਤੇ ਅੱਜ ਦਿਨ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਦਿੱਤਾ ਲੇਕਿਨ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਦਾ ਰਾਹ ਡੱਕ ਲਿਆ।
ਸੂਚਨਾ ਮਿਲਦੇ ਹੀ ਮੁੱਖ ਮੰਤਰੀ ਦੇ ਓਐਸਡੀ ਅੰਕਿਤ ਬਾਂਸਲ ਅਤੇ ਸੁਖਦੀਪ ਸਿੰਘ ਸਿੱਧੂ ਵੀ ਮੌਕੇ ’ਤੇ ਪਹੁੰਚੇ ਅਤੇ ਮੁਜ਼ਾਹਰਾ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਓਐਸਡੀ ਸਿੱਧੂ ਨੇ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ 12 ਜੁਲਾਈ ਨੂੰ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਤੋਂ ਬਾਅਦ ਇਹ ਸਾਰੇ ਨੌਜਵਾਨ ਵਾਪਸ ਆਪਣੇ ਘਰਾਂ ਨੂੰ ਪਰਤ ਗਏ। ਪ੍ਰਧਾਨ ਮਨਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਆਪਣਾ ਵਾਅਦਾ ਨਹੀਂ ਨਿਭਾਇਆ ਅਤੇ ਉਨ੍ਹਾਂ ਨੂੰ ਮਿਲਣ ਤੋਂ ਟਾਲਾ ਵਟਿਆ ਗਿਆ ਤਾਂ ਉਹ ਦੁਬਾਰਾ ਜ਼ਬਰਦਸਤ ਕੋਈ ਐਕਸ਼ਨ ਪ੍ਰਦਰਸ਼ਨ ਕਰਨਗੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…