ਜ਼ਿਲ੍ਹਾ ਪੁਲੀਸ ਵੱਲੋਂ ਵਾਹਨ ਚੋਰ ਕਾਬੂ, ਤਿੰਨ ਐਕਟਿਵਾ ਤੇ ਮੋਟਰ ਸਾਈਕਲ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਮੁਹਾਲੀ ਪੁਲੀਸ ਵੱਲੋਂ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸਨਅਤੀ ਏਰੀਆ ਫੇਜ਼-8 ਪੁਲੀਸ ਚੌਂਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਸਤੀਸ਼ ਕੁਮਾਰ ਵਾਸੀ ਬਲੌਂਗੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਹੀਦੇਹੀ ’ਤੇ ਚੋਰੀ ਕੀਤੇ ਵਾਹਨ ਤਿੰਨ ਐਕਟਿਵਾ ਅਤੇ ਇੱਕ ਮੋਟਰ ਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਮੁਲਜ਼ਮ ਸਤੀਸ਼ ਕੁਮਾਰ ਨੂੰ ਚੋਰੀ ਸ਼ੁਦਾ ਐਕਟਿਵਾ ਸਣੇ ਗ੍ਰਿਫ਼ਤਾਰ ਕੀਤਾ ਸੀ ਪ੍ਰੰਤੂ ਬਾਅਦ ਵਿੱਚ ਪੁੱਛਗਿੱਛ ਦੌਰਾਨ ਉਸ ਨੇ ਹੋਰ ਵਾਹਨ ਚੋਰੀ ਕਰਨ ਦੀ ਗੱਲ ਕਬੂਲੀ ਗਈ। ਇਸ ਮਗਰੋਂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਐਕਟਿਵਾ ਅਤੇ ਇੱਕ ਮੋਟਰ ਸਾਈਕਲ ਹੀਰੋ ਡੀਲੈਕਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਹੋਰ ਬਾਕੀ ਸਾਥੀਅੲਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਚੋਰੀ ਦੇ ਮਾਮਲਿਆਂ ਸਬੰਧੀ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਐਕਟਿਵਾ ਚੋਰੀ ਕਰਕੇ ਉਸ ਦੇ ਪੁਰਜੇ ਵੱਖ-ਵੱਖ ਕਰਕੇ ਅੱਗੇ ਵੇਚ ਦਿੰਦਾ ਸੀ ਅਤੇ ਬਾਕੀ ਬਚੇ ਸਾਮਾਨ ਨੂੰ ਅੱਗ ਲਗਾ ਕੇ ਸਾੜ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਧਾਰਾ 379 ਤੇ 411 ਅਧੀਨ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…