ਪੰਜਾਬ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਹੋਣ ਦੀ ਆਸ ਬੱਝੀ

ਅਗਲੇ ਹਫ਼ਤੇ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦਾ ਇੱਕ ਸੂਬਾ ਪੱਧਰੀ ਵਫ਼ਦ ਅੱਜ ਇੱਥੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮਿਲਿਆ ਅਤੇ ਵੈਟਰਨਰੀ ਡਾਕਟਰਾਂ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ। ਮੀਟਿੰਗ ਦੌਰਾਨ ਪਸ਼ੂ ਪਾਲਣ ਮੰਤਰੀ ਨੇ ਵੈਟਰਨਰੀ ਡਾਕਟਰਾਂ ਦੀ ਖੁੱਸੀ ਹੋਈ ਪੇਅ ਪੈਰਿਟੀ ਨੂੰ ਮੁੜ ਬਹਾਲ ਕਰਨ ਦੀ ਮੰਗ ਨਾਲ ਸਿਧਾਂਤਕ ਸਹਿਮਤੀ ਪ੍ਰਗਟਾਉਂਦਿਆਂ ਇਸ ਸਬੰਧੀ ਹਫ਼ਤੇ ਅੰਦਰ-ਅੰਦਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੈਨਲ ਮੀਟਿੰਗ ਕਰਵਾ ਕੇ ਇਸ ਨੂੰ ਮੁੜ ਬਹਾਲ ਕਰਨ ਦਾ ਭਰੋਸਾ ਦਿੱਤਾ।
ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਰਜਿੰਦਰ ਸਿੰਘ ਅਤੇ ਕੋ-ਕਨਵੀਨਰ ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਵੈਟਰਨਰੀ ਅਫ਼ਸਰਾਂ ਦੀ ਮੈਡੀਕਲ ਅਫ਼ਸਰਾਂ ਬਰਾਬਰ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜ ਦਿੱਤੀ ਸੀ। ਜਿਸ ਵਿੱਚ ਵੈਟਰਨਰੀ ਅਫ਼ਸਰਾਂ ਦਾ ਐਂਟਰੀ ਸਕੇਲ 56100 ਤੋਂ ਘਟਾ ਕੇ 47600 ਕੀਤਾ ਗਿਆ ਸੀ। ਇਸ ਘੋਰ ਬੇਇਨਸਾਫ਼ੀ ਖ਼ਿਲਾਫ਼ ਵੈਟਰਨਰੀ ਡਾਕਟਰ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਰੋਸ ਪ੍ਰਗਟਾ ਰਹੇ ਸਨ।
ਇਸ ਵਫ਼ਦ ਵਿੱਚ ਜੁਆਇੰਟ ਐਕਸ਼ਨ ਕਮੇਟੀ ਦੇ ਕੋ-ਕਨਵੀਨਰ ਡਾ. ਕੰਵਰ ਅਨੂਪ ਕਲੇਰ, ਡਾ. ਗੁਰਦੀਪ ਸਿੰਘ, ਡਾ. ਮਾਜਿਦ ਅਜਾਦ, ਡਾ. ਗੁਰਦੀਪ ਕਲੇਰ, ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਤੇ ਡਾ. ਪਰਮਪਾਲ ਸਿੰਘ, ਪਟਿਆਲਾ ਜ਼ੋਨ ਦੇ ਆਰਗੇਨਾਈਜਰ ਡਾ. ਸਰਬਦੀਪ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪ੍ਰੀਤ ਸਿੰਘ ਵੀ ਸ਼ਾਮਲ ਸਨ। ਕਮੇਟੀ ਆਗੂਆਂ ਨੇ ਜਿੱਥੇ ਪਸ਼ੂ ਪਾਲਣ ਮੰਤਰੀ ਦੇ ਸਕਾਰਾਤਮਿਕ ਰਵੱਈਏ ਦੀ ਭਰਪੂਰ ਸ਼ਲਾਘਾ ਕੀਤੀ, ਉੱਥੇ ਨਾਲ ਹੀ ਜੋਰ ਦੇ ਕੇ ਇਹ ਵੀ ਕਿਹਾ ਕਿ ਮੈਡੀਕਲ ਅਫ਼ਸਰਾਂ ਨਾਲ ਪੇਅ ਪੈਰਿਟੀ ਦਾ ਮਸਲਾ ਮਹਿਜ਼ ਕੋਈ ਆਰਥਿਕ ਮਸਲਾ ਨਹੀਂ ਹ,ੈ ਸਗੋਂ ਇਹ ਸਮੁੱਚੇ ਵੈਟਰਨਰੀ ਪ੍ਰੋਫੈਸ਼ਨ ਦੀ ਆਨ-ਸ਼ਾਨ ਅਤੇ ਇੱਜ਼ਤ ਦਾ ਮਸਲਾ ਹੈ, ਜਿਸ ਨੂੰ ਉਹ ਲਾਜ਼ਮੀ ਹੀ ਬਹਾਲ ਕਰਵਾ ਕੇ ਦਮ ਲੈਣਗੇ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…