ਸਿੱਖ ਅਜਾਇਬਘਰ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਦੀ ਉਡੀਕ ਲੰਮੀ ਹੋਈ

ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਤੋਂ ਸਮਾਂ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਸਿੱਖ ਅਜਾਇਬਘਰ ਮੁਹਾਲੀ ਸਰਕਾਰੀ ਅਣਦੇਖੀ ਦਾ ਸ਼ਿਕਾਰ ਹੈ। ਅਜੇ ਤਾਈਂ ਸਮੇਂ ਦੀਆਂ ਸਰਕਾਰਾਂ ਨੇ ਸਿੱਖ ਅਜਾਇਬਘਰ ਲਈ ਪੱਕੀ ਜ਼ਮੀਨ ਅਲਾਟ ਨਹੀਂ ਕੀਤੀ ਅਤੇ ਨਾ ਹੀ ਨਵੀਂ ਇਮਾਰਤ ਦੀ ਉਸਾਰੀ ਲਈ ਵਿੱਤੀ ਸਹਾਇਤਾ ਹੀ ਦਿੱਤੀ ਜਾ ਰਹੀ ਹੈ। ਬੁੱਤਸਾਜ ਪਰਵਿੰਦਰ ਸਿੰਘ ਸਮੇਤ ਪੰਜਾਬੀ ਵਿਰਸਾ ਤੇ ਸਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਬੀਸੀ ਪ੍ਰੇਮੀ, ਹਰਜਿੰਦਰ ਸਿੰਘ ਕਲੇਰ, ਸ਼ੇਰ ਸਿੰਘ, ਸੁਤੰਤਰ ਸਿੰਘ, ਨਿਸ਼ਾਨ ਸਿੰਘ, ਇੰਦਰਜੀਤ ਸਿੰਘ ਖੋਖਰ, ਨਿਰਮਲਜੀਤ ਸਿੰਘ ਸਮੇਤ ਹੋਰਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸਿੱਖ ਅਜਾਇਬ ਘਰ ਨੂੰ ਪੱਕੀ ਥਾਂ ਅਲਾਟ ਕੀਤੀ ਜਾਵੇ ਅਤੇ ਬੁੱਤਸਾਜ ਪਰਵਿੰਦਰ ਸਿੰਘ ਵੱਲੋਂ ਤਿਆਰ ਕੀਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਲਈ ਢੁਕਵਾਂ ਸਮਾਂ ਦਿੱਤਾ ਜਾਵੇ। ਉਂਜ ਪਰਵਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਿੱਖ ਅਜਾਇਬ ਘਰ ਦੇ ਵਿਹੜੇ ਵਿੱਚ ਸਥਾਪਿਤ ਕਰ ਦਿੱਤਾ ਹੈ।
ਬੁੱਤਸਾਜ ਪਰਵਿੰਦਰ ਸਿੰਘ ਨੇ ਦੱਸਿਆ ਕਿ 6 ਮਹੀਨੇ ਦੀ ਸਖ਼ਤ ਮਿਹਨਤ ਨਾਲ ਸ਼ਹੀਦ ਭਗਤ ਸਿੰਘ ਦਾ ਬੱੁਤ ਤਿਆਰ ਕੀਤਾ ਗਿਆ ਹੈ। ਜਿਸ ਨੂੰ ਕੱਪੜੇ ਨਾਲ ਢੱਕ ਕੇ ਸਥਾਪਿਤ ਕਰ ਦਿੱਤਾ ਹੈ ਅਤੇ ਇਸ ਬੁੱਤ ਦੇ ਰਸਮੀ ਉਦਘਾਟਨ ਲਈ ਮੁੱਖ ਮੰਤਰੀ ਤੋਂ ਸਮਾਂ ਮੰਗਿਆ ਗਿਆ ਹੈ ਪ੍ਰੰਤੂ ਹੁਣ ਤੱਕ ਭਗਵੰਤ ਮਾਨ ਤੋਂ ਸਮਾਂ ਨਹੀਂ ਮਿਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਆਪਣੇ ਰੁਝੇਵਿਆਂ ’ਚੋਂ ਸਮਾਂ ਕੱਢ ਕੇ ਸਿੱਖ ਅਜਾਇਬ ਘਰ ਵਿੱਚ ਸਥਾਪਤ ਕੀਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਲਈ ਸਮਾਂ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …