Share on Facebook Share on Twitter Share on Google+ Share on Pinterest Share on Linkedin ਭਲਾਈ ਟਰੱਸਟ ਨੇ ਸਰਕਾਰੀ ਹਾਈ ਸਕੂਲ ਫੇਜ਼-5 ਵਿੱਚ ਲੋੜਵੰਦ ਬੱਚਿਆਂ ਨੂੰ ਗਰਮ ਜੈਕਿਟਾਂ ਵੰਡੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ: ‘ਸੋ ਕਿਓ ਮੰਦਾ ਆਖੀਐ ਜਿਤੁ ਜੰਮੈ ਰਾਜਾਨ’ ਭਲਾਈ ਟਰੱਸਟ ਵੱਲੋਂ ਅੱਜ ਇੱਥੋਂ ਦੇ ਫੇਜ਼-5 ਵਿੱਚ ਸਥਿਤ ਸਰਕਾਰੀ ਹਾਈ ਸਕੂਲ ਵਿੱਚ ਇੱਕ ਸਮਾਰੋਹ ਆਯੋਜਿਤ ਕਰਕੇ ਸੈਂਕੜੇ ਲੋੜਵੰਦ ਬੱਚਿਆਂ ਨੂੰ ਗਰਮ ਜੈਕਿਟਾਂ ਵੰਡੀਆਂ ਗਈਆਂ। ਟਰੱਸਟ ਦੇ ਚੇਅਰਮੈਨ ਪਰਮਜੀਤ ਸਿੰਘ ਅਤੇ ਚੰਡੀਗੜ੍ਹ-ਮੁਹਾਲੀ ਜ਼ੋਨ ਦੀ ਇੰਚਾਰਜ ਬੀਬਾ ਅਰਵੀਨ ਸੰਧੂ ਨੇ ਦੱਸਿਆ ਕਿ ਭਲਾਈ ਟਰੱਸਟ ਹਮੇਸ਼ਾ ਹੀ ਲੋੜਵੰਦ ਬੱਚਿਆਂ ਦੀ ਮਦਦ ਲਈ ਤਤਪਰ ਰਹਿੰਦਾ ਹੈ ਅਤੇ ਹੁਣ ਤੱਕ ਵੱਖ ਵੰਖ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਅਤੇ ਕਲੋਨੀਆਂ ਵਿੱਚ ਰਹਿੰਦੇ ਗਰੀਬ ਲੋਕਾਂ ਨੂੰ ਗਰਮ ਕੱਪੜੇ ਅਤੇ ਹੋਰ ਨਿੱਤ ਵਰਤੋਂ ਦਾ ਸਮਾਨ ਵੰਡਿਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਵੀ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਭਲਾਈ ਟਰੱਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਲੋੜਵੰਦ ਬੱਚਿਆਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਸਕੂਲ ਵਿੱਚ ਕਮਰਿਆਂ ਦੀ ਘਾਟ ਸਬੰਧੀ ਅਧਿਆਪਕਾਂ ਦੀ ਮੰਗ ਨੂੰ ਜਾਇਜ਼ ਮੰਨਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵਿਦਿਆਰਥੀਆਂ ਦੀ ਲੋੜ ਅਨੁਸਾਰ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਜਾਵੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਭੁੱਲਰ, ਸੰਜੀਵ ਰਾਠੋੜ, ਦੀਪਇੰਦਰ ਕੌਰ, ਡੀ.ਐਸ. ਕੱਕੜ, ਅਮਿਤ ਚੌਪੜਾ, ਰਵਨੀਤ ਸੂਰੀ, ਸੁਰਿੰਦਰ ਸਿੰਘ, ਸਕੂਲ ਦੀ ਪ੍ਰਿੰਸੀਪਲ ਨਰਪਿੰਦਰ ਕੌਰ, ਹੈੱਡ ਟੀਚਰ ਸ਼ਾਲੂ ਗੁਪਤਾ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਕਮਲਜੀਤ ਕੌਰ, ਪ੍ਰਾਇਮਰੀ ਵਿੰਗ ਦੀ ਪ੍ਰਿੰਸੀਪਲ ਮੈਡਮ ਦਿਲਰੁਬਾ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ