Share on Facebook Share on Twitter Share on Google+ Share on Pinterest Share on Linkedin ਸਿੱਖ ਕਤਲੇਆਮ ਦੇ ਚਸ਼ਮਦੀਦ ਗਵਾਹ ਕੋਹਲੀ ਵੱਲੋਂ ਇਨਸਾਫ਼ ਦੀ ਗੁਹਾਰ, ਧਰਨੇ ਬਾਰੇ ਪੁਲੀਸ ਨੂੰ ਦਿੱਤਾ ਅਲਟੀਮੇਟਮ ਪਰਮਜੀਤ ਸਰਨਾ ਖ਼ਿਲਾਫ਼ ਦਿੱਤੀ ਸ਼ਿਕਾਇਤ ’ਤੇ ਕਾਰਵਾਈ ਨਾ ਕਰਨ ਦਾ ਦੋਸ਼, ਸਰਨਾ ਨੇ ਸਾਰੇ ਦੋਸ਼ ਨਕਾਰੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ: ਨਵੰਬਰ 1984 ਦੌਰਾਨ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਚਸ਼ਮਦੀਦ ਗਵਾਹ ਅਤੇ ਸੁਪਰੀਮ ਕੋਰਟ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਮੁੱਖ ਗਵਾਹ ਹਰਵਿੰਦਰ ਸਿੰਘ ਕੋਹਲੀ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ’ਤੇ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। ਇਸ ਸਬੰਧੀ ਉਨ੍ਹਾਂ ਨੇ ਮੁਹਾਲੀ ਪੁਲੀਸ ਨੂੰ ਸਰਨਾ ਦੇ ਖ਼ਿਲਾਫ਼ ਕਈ ਦਿਨ ਪਹਿਲਾਂ ਸ਼ਿਕਾਇਤ ਦਿੱਤੀ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਅੱਜ ਇੱਥੇ ਸ੍ਰੀ ਕੋਹਲੀ ਨੇ ਡੀਐਸਪੀ (ਸਿਟੀ-1) ਅਮਰੋਜ਼ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇੱਕ ਸੀਡੀ ਸੌਂਪਦਿਆਂ ਸਰਨਾ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਡੀਐਸਪੀ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਕੋਹਲੀ ਨੇ ਕਿਹਾ ਕਿ ਬੀਤੀ 17 ਦਸੰਬਰ ਨੂੰ ਜਦੋਂ ਦਿੱਲੀ ਹਾਈ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ ਫੈਸਲਾ ਦਿੱਤਾ ਗਿਆ ਤਾਂ ਅਗਲੇ ਦਿਨ ਉਹ ਮੁਹਾਲੀ ਵਿੱਚ ਸਨ। ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਾ ਫੋਨ ਆਇਆ ਅਤੇ ਗਾਲੀ ਗਲੋਚ ਕਰਦਿਆਂ ਧਮਕੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫੇਜ਼-1 ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ ਪ੍ਰੰਤੂ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਸਰਨਾ ਸੂਬੇ ਦੇ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਹਨ। ਇਸ ਕਾਰਨ ਪੁਲੀਸ ਸਰਨਾ ਖ਼ਿਲਾਫ਼ ਕਾਰਵਾਈ ਕਰਨ ਤੋਂ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਸਰਨਾ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਡੀਐਸਪੀ ਦਫ਼ਤਰ ਦੇ ਬਾਹਰ ਧਰਨਾ ਦੇਣਗੇ। ਇਸ ਸਬੰਧੀ ਸੰਪਰਕ ਕਰਨ ’ਤੇ ਡੀਐਸਪੀ (ਸਿਟੀ-1) ਅਮਰੋਜ਼ ਸਿੰਘ ਨੇ ਸਰਨਾ ਖ਼ਿਲਾਫ਼ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਇਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। (ਬਾਕਸ ਆਈਟਮ) ਇਸ ਸਬੰਧੀ ਸੰਪਰਕ ਕਰਨ ’ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਉਹ ਹਰਵਿੰਦਰ ਸਿੰਘ ਕੋਹਲੀ ਨਾਂ ਦੇ ਵਿਅਕਤੀ ਨੂੰ ਜਾਣਦੇ ਤੱਕ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਨੇ ਪੁਲੀਸ ਨੂੰ ਜਿਹੜੀ ਸੀਡੀ ਦਿੱਤੀ ਹੈ। ਪੁਲੀਸ ਅਤੇ ਮੀਡੀਆ ਉਸ ਸੀਡੀ ਨੂੰ ਚੰਗੀ ਤਰ੍ਹਾਂ ਸੁਣ ਲੈਣ ਤਾਂ ਸਾਰੀ ਸਚਾਈ ਸਾਹਮਣੇ ਆ ਜਾਵੇਗੀ। ਕਿਉਂਕਿ ਉਸ ਨੇ ਕਿਸੇ ਨੂੰ ਜਾਨੋ ਮਾਰਨ ਦੀ ਕੋਈ ਧਮਕੀ ਨਹੀਂ ਦਿੱਤੀ ਹੈ ਅਤੇ ਡੀਸੀ ਸੁਣ ਕੇ ਪੁਲੀਸ ਬਣਦੀ ਕਾਰਵਾਈ ਕਰ ਸਕਦੀ ਹੈ। ਉਂਜ ਉਨ੍ਹਾਂ ਏਨਾ ਜ਼ਰੂਰ ਕਿਹਾ ਕਿ ਜਦੋਂ ਕੋਈ ਵਿਅਕਤੀ ਕਿਸੇ ਦੇ ਖ਼ਿਲਾਫ਼ ਅਨਾਪ ਸਰਾਪ ਬੋਲੇਗਾ ਤਾਂ ਉਸ ਨੂੰ ਵੀ ਕੁਝ ਸੁਣਨਾ ਤਾਂ ਪਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ