‘ਆਪ’ ਦੀਆਂ ਮਹਿਲਾ ਕੌਂਸਲਰਾਂ ਨੇ ਜੁਝਾਰ ਨਗਰ ਵਿੱਚ ਖੋਲ੍ਹਿਆ ਸਿਲਾਈ ਸੈਂਟਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਮੁਹਾਲੀ ਹਲਕੇ ਵਿੱਚ ਅੌਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੇ ਤਹਿਤ ‘ਆਪ’ ਦੀ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਅਤੇ ਗੁਰਮੀਤ ਕੌਰ ਨੇ ਪਿੰਡ ਜੁਝਾਰ ਨਗਰ ਵਿੱਚ ਸਿਲਾਈ ਸੈਂਟਰ ਖੋਲ੍ਹਿਆ ਗਿਆ। ਜਿੱਥੇ ਜੁਝਾਰ ਨਗਰ ਅਤੇ ਆਸਪਾਸ ਇਲਾਕੇ ਦੀਆਂ ਪੇਂਡੂ ਅੌਰਤਾਂ ਨੂੰ ਆਪਣੇ ਪੈਰਾਂ ’ਤੇ ਖੜਾ ਹੋਣ ਲਈ ਕੱਪੜੇ ਸਿਲਾਈ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਸੈਂਟਰ ’ਚੋਂ ਸਿਲਾਈ ਦੀ ਟਰੇਨਿੰਗ ਲੈ ਕੇ ਅੌਰਤਾਂ ਜਿੱਥੇ ਆਰਥਿਕ ਪੱਖੋਂ ਮਜ਼ਬੂਤ ਹੋਣਗੀਆਂ, ਉੱਥੇ ਉਹ ਆਪਣੇ ਪਰਿਵਾਰਾਂ ਦਾ ਪਾਲਣ-ਪੋਸਣ ਕਰਨ ਵਿੱਚ ਸਹਿਯੋਗ ਦੇ ਸਕਣਗੀਆਂ।
ਕੌਂਸਲਰ ਰਮਨਪ੍ਰੀਤ ਕੌਰ ਅਤੇ ਗੁਰਮੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਪਿੰਡਾਂ ਅਤੇ ਕਸਬਿਆਂ ਵਿੱਚ ਅਜਿਹੇ ਸਿਲਾਈ ਸੈਂਟਰ ਖੋਲ੍ਹੇ ਜਾਣਗੇ ਅਤੇ ਇਨ੍ਹਾਂ ਸੈਂਟਰਾਂ ਵਿੱਚ ਅੌਰਤਾਂ ਨੂੰ ਨਾ ਸਿਰਫ਼ ਕੱਪੜੇ ਸਿਲਾਈ ਕਰਨ ਦੀ ਟਰੇਨਿੰਗ ਦਿੱਤੀ ਜਾਵੇਗੀ, ਬਲਕਿ ਉਨ੍ਹਾਂ ਨੂੰ ਅੌਰਤਾਂ ਦੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੌਰਤਾਂ ਦੀ ਮੰਗ ਅਤੇ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਲਾਈ ਸੈਂਟਰ ਖੋਲ੍ਹੇ ਜਾ ਰਹੇ ਹਨ। ਇਸ ਮੌਕੇ ਸਾਬਕਾ ਕੌਂਸਲਰ ਜਸਵੀਰ ਕੌਰ ਅੱਤਲੀ, ਕਮਲਾ ਦੇਵੀ, ਨਰੇਗਾ ਪ੍ਰਧਾਨ ਸਾਧੂ ਸਿੰਘ, ਸੁਰਮੁੱਖ ਸਿੰਘ, ਗੁਰਮੀਤ ਸਿੰਘ, ਕਸ਼ਮੀਰ ਕੌਰ ਪ੍ਰਧਾਨ ਮਹਿਲਾ ਵਿੰਗ, ਵਰਿੰਦਰ ਕੌਰ, ਰਾਜ ਰਾਣੀ ਅਤੇ ਪਿਆਰ ਕੌਰ ਵੀ ਹਾਜ਼ਰ ਸਨ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…